22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਇੰਸਪੈਕਟਰੀ ਰਾਜ ਦਾ ਹੋਵੇਗਾ ਮੁਕੰਮਲ ਖ਼ਾਤਮਾ-ਮੋਹਿਤ ਗੁਪਤਾ

ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਇੰਸਪੈਕਟਰੀ ਰਾਜ ਦਾ ਮੁਕੰਮਲ ਤੌਰ ’ਤੇ ਖ਼ਾਤਮਾ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ.

ਤਪਾ ਸ਼ਿਵਾਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਲੁਧਿਆਣਾ ਸਟਾਕ ਐਕਸਚੇਂਜ ਦਾ ਵਿੱਦਿਅਕ ਦੌਰਾ ਮੌਕੇ ਦੀ ਤਸਵੀਰ। ਤਸਵੀਰ : ਵਿਜੇ ਸ਼ਰਮਾ 22-11-2026
ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਇੰਸਪੈਕਟਰੀ ਰਾਜ ਦਾ ਮੁਕੰਮਲ ਤੌਰ ’ਤੇ ਖ਼ਾਤਮਾ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ.ਕੇ. ਸ਼ਰਮਾ ਦੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਤਪਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਵਪਾਰੀਆਂ ਨਾਲ ਹੋਈ ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਮੋਹਿਤ ਗੁਪਤਾ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਮੌਜੂਦਾ ਦੌਰ ’ਚ ਜੀ.ਐੱਸ.ਟੀ ਛਾਪਿਆਂ, ਬੇਲੋੜੀ ਸਰਕਾਰੀ ਦਖ਼ਲਅੰਦਾਜ਼ੀ ਅਤੇ ਇੰਸਪੈਕਟਰ ਰਾਜ ਕਾਰਨ ਵਪਾਰੀ ਵਰਗ ਬੇਹੱਦ ਪ੍ਰੇਸ਼ਾਨ ਹੈ। ਜਦਕਿ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਵਪਾਰੀਆਂ ਨੂੰ ਡਰਾਉਣ ਦੀ ਬਜਾਏ ਸੁਖਾਵਾਂ ਮਾਹੌਲ ਦੇਣਾ ਸਰਕਾਰ ਦਾ ਫ਼ਰਜ਼ ਹੈ। ਅਕਾਲੀ ਦਲ ਵਪਾਰੀਆਂ ਅਤੇ ਸ਼ੈਲਰ ਮਾਲਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਪੱਧਰ ’ਤੇ ਸੰਘਰਸ਼ ਕਰੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਬਣਨ ਤੇ ਹਰ ਜੀ.ਐੱਸ.ਟੀ ਨੰਬਰ ਧਾਰਕ ਵਪਾਰੀ ਨੂੰ ਕੁੱਲ 45 ਲੱਖ ਰੁਪਏ ਦੀ ਬੀਮਾ ਸੁਰੱਖਿਆ ਦਿੱਤੀ ਜਾਵੇਗੀ, ਜਿਸ ’ਚ 10 ਲੱਖ ਰੁਪਏ ਅੱਗ ਤੋਂ ਬੀਮਾ, ਪਰਿਵਾਰ ਲਈ 10 ਲੱਖ ਰੁਪਏ ਦਾ ਮੈਡੀਕਲ ਬੀਮਾ ਅਤੇ ਵਪਾਰੀ ਲਈ 25 ਲੱਖ ਰੁਪਏ ਦਾ ਜੀਵਨ ਬੀਮਾ ਸ਼ਾਮਿਲ ਹੋਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿਚੋਂ ਇਕੱਠੇ ਕੀਤੇ ਜਾ ਰਹੇ ਸੁਝਾਵਾਂ ਤਹਿਤ ਵਪਾਰੀਆਂ ਦੀਆਂ ਦਿੱਕਤਾਂ ਦੇ ਹੱਲ ਲਈ ਠੋਸ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਭਰੋਸਾ ਦਿਵਾਇਆ ਕਿ ਭਦੌੜ ਹਲਕੇ ਦੇ ਹਰ ਟਰੇਡਰਜ਼ ਨਾਲ ਸਬੰਧਿਤ ਦੁਕਾਨਦਾਰਾਂ, ਆੜ੍ਹਤੀਆਂ ਅਤੇ ਉਦਯੋਗਪਤੀਆਂ ਦੇ ਮਸਲੇ ਸੂਬਾਈ ਲੀਡਰਸ਼ਿਪ ਕੋਲ ਰੱਖ ਕੇ ਪਹਿਲ ਦੇ ਆਧਾਰ ’ਤੇ ਹੱਲ ਕਰਵਾਏ ਜਾਣਗੇ। ਇਸ ਮੌਕੇ ਆੜ੍ਹਤੀਆਂ ਐਸੋਸ਼ੀਸ਼ਨ ਦੇ ਪ੍ਰਧਾਨ ਕਾਲਾ ਤਾਜੋ, ਬੇਅੰਤ ਮਾਂਗਟ, ਉੱਗਰ ਮੌੜ, ਲੱਕੀ ਭੱਟਾ, ਐਸ. ਕੁਮਾਰ, ਟੀਟੂ ਦੀਕਸ਼ਿਤ, ਕੌਂਸਲਰ ਗੁਰਮੀਤ ਸਿੰਘ ਰੋੜ, ਹਰਜਿੰਦਰ ਸਿੰਘ ਪਾਲੀ, ਬਿੱਟੂ ਬਰਾੜ, ਵਪਾਰ ਮੰਡਲ ਦੇ ਚੇਅਰਮੈਨ ਸੰਦੀਪ ਵਿੱਕੀ, ਮੰਗੂ ਮੌੜ, ਮਿ: ਬਲਜਿੰਦਰ ਸਿੰਘ, ਸੰਦੀਪ ਭੈਣੀ, ਮਾਸਟਰ ਪ੍ਰੇਮ ਨਾਥ, ਭੋਲਾ ਢਿੱਲਵਾਂ, ਨੀਤਨ ਕੁਮਾਰ, ਮੋਹਿਤ ਸਿੰਗਲਾ, ਅਸ਼ੋਕ ਸਿੰਗਲਾ, ਗੋਪਾਲ, ਕਰਮਜੀਤ ਸਿੰਘ ਪੋਹਲਾ, ਬੂਟਾ ਤਾਜੋ , ਭਿੰਦੀ ਮੌੜ, ਅਸ਼ੋਕ ਮਿੱਤਲ, ਲਾਲੀ ਧੂਰਕੋਟੀਆ ਆਦਿ ਵੱਡੀ ਗਿਣਤੀ ’ਚ ਵਪਾਰੀ ਮੌਜੂਦ ਸਨ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਸਵੀਪ ਤਹਿਤ ਜ਼ਿਲ੍ਹਾ ਪੱਧਰੀ ਲੇਖ ਰਚਨਾ ਅਤੇ ਕੁਇਜ਼ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।