22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨੈੱਟਬਾਲ (ਲੜਕੀਆਂ) ਦੇ ਰਾਜ ਪੱਧਰੀ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪੰਨ

ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਐੱਸ. ਡੀ.

ਅਜੀਤ ਡੈਸਕ 22-11-2026
ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਐੱਸ.ਡੀ. ਕਾਲਜ ਬਰਨਾਲਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਕਰਵਾਏ ਨੈੱਟਬਾਲ (ਲੜਕੀਆਂ) ਦੇ ਰਾਜ ਪੱਧਰੀ ਮੁਕਾਬਲੇ ਸਾਨੋ ਸ਼ੌਕਤ ਨਾਲ ਸਮਾਪਤ ਹੋਏ। ਜਿਸ ਵਿਚ ਅੰਡਰ-14 ਵਰਗ ਵਿਚ ਮਾਨਸਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਬਰਨਾਲਾ ਦੂਜੇ ਅਤੇ ਸੰਗਰੂਰ ਤੀਜੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ ਅੰਡਰ-17 ਵਰਗ ਵਿਚ ਵੀ ਮਾਨਸਾ ਨੇ ਪਹਿਲਾ, ਬਰਨਾਲਾ ਨੇ ਦੂਜਾ ਅਤੇ ਮਲੇਰਕੋਟਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਪਾਸੇ ਅੰਡਰ-21 ਵਰਗ ਵਿਚ ਬਰਨਾਲਾ ਦੀ ਟੀਮ ਨੇ ਪਹਿਲਾ ਸਥਾਨ, ਲੁਧਿਆਣਾ ਨੇ ਦੂਜਾ ਅਤੇ ਮਾਨਸਾ ਨੇ ਤੀਜਾ ਸਥਾਨ ਹਾਸਲ ਕੀਤਾ। ਵੱਡੇ ਉਮਰ ਵਰਗਾਂ ਦੇ ਮੁਕਾਬਲਿਆਂ ਵਿਚ ਵੀ ਬਰਨਾਲਾ ਦੀਆਂ ਖਿਡਾਰਨਾਂ ਦਾ ਦਬਦਬਾ ਬਰਕਰਾਰ ਰਿਹਾ। 21 ਤੋਂ 30 ਸਾਲ ਉਮਰ ਵਰਗ ਵਿਚ ਬਰਨਾਲਾ ਨੇ ਪਹਿਲਾ, ਮਾਨਸਾ ਨੇ ਦੂਜਾ ਅਤੇ ਫ਼ਾਜ਼ਿਲਕਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 31 ਤੋਂ 40 ਸਾਲ ਉਮਰ ਵਰਗ ਦੇ ਰੋਮਾਂਚਕ ਮੁਕਾਬਲਿਆਂ ਵਿਚ ਬਰਨਾਲਾ ਪਹਿਲੇ, ਅੰਮ੍ਰਿਤਸਰ ਸਾਹਿਬ ਦੂਜੇ ਅਤੇ ਬਠਿੰਡਾ ਤੀਜੇ ਸਥਾਨ ’ਤੇ ਰਿਹਾ। ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਰਮੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਮੁਕਾਬਲਿਆਂ ਦਾ ਮੁੱਖ ਉਦੇਸ਼ ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਇਕ ਮਿਆਰੀ ਮੰਚ ਪ੍ਰਦਾਨ ਕਰਨਾ ਹੈ। ਜੇਤੂ ਵਿਦਿਆਰਥੀਆਂ ਨੂੰ ਸ਼੍ਰੀ ਰਮੇਸ਼ ਕੁਮਾਰ ਬੇਗੜਾ ਨੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਚੌਂਕ ਵਿੱਚ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਉਣ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਚੋਣ ਜਾਗਰੂਕਤਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।