21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨਿਮਰਤਜੋਤ ਕੌਰ ਮਾਨ ਨੇ ‘ਵਤਨ ਪੰਜਾਬ ਦੀਆਂ ਖੇਡਾਂ 2026’ ਵਿੱਚ ਜਿੱਤਿਆ ਸੋਨੇ ਦਾ ਤਗਮਾ

ਸੰਗਰੂਰ, 21 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ-ਸੁਨਾਮ ਰੋਡ, ਸੰਗਰੂਰ ਦੀ ਵਿਦਿਆਰਥਣ ਨਿਮਰਤਜੋਤ ਕੌਰ ਮਾਨ ਨੇ ‘ਵਤਨ ਪੰਜਾਬ ਦੀਆਂ ਖੇਡਾਂ 2026’ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਲੁਧਿਆਣਾ ਵਿਖੇ ਆਯੋਜਿਤ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵਿਦਿਆਰਥਣ ਨੇ ਆਪਣੀ ਪ੍ਰਤਿਭਾ ਅਤੇ ਖੇਡ ਕੌਸ਼ਲ ਦਾ ਬਿਹਤਰੀਨ ਪ੍ਰਦਰਸ਼ਨ ਕਰਕੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ।

ਵਿਦਿਆਰਥਣ ਨਿਮਰਤਜੋਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਸਟਾਫ। ਤਸਵੀਰ-ਮੁਕੇਸ਼ ਕੁਮਾਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਜੇਤੂ ਟੀਮ ਖੇਡ ਅਧਿਕਾਰੀਆਂ ਨਾਲ। ਤਸਵੀਰ : ਰਜਿੰਦਰ ਬੱਤਾ 22-11-2026
ਸੰਗਰੂਰ, 21 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ-ਸੁਨਾਮ ਰੋਡ, ਸੰਗਰੂਰ ਦੀ ਵਿਦਿਆਰਥਣ ਨਿਮਰਤਜੋਤ ਕੌਰ ਮਾਨ ਨੇ ‘ਵਤਨ ਪੰਜਾਬ ਦੀਆਂ ਖੇਡਾਂ 2026’ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਲੁਧਿਆਣਾ ਵਿਖੇ ਆਯੋਜਿਤ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵਿਦਿਆਰਥਣ ਨੇ ਆਪਣੀ ਪ੍ਰਤਿਭਾ ਅਤੇ ਖੇਡ ਕੌਸ਼ਲ ਦਾ ਬਿਹਤਰੀਨ ਪ੍ਰਦਰਸ਼ਨ ਕਰਕੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੀ ਪ੍ਰਿੰਸੀਪਲ ਮਨਦੀਪ ਛੰਨਾ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਨਿਮਰਤਜੋਤ ਕੌਰ ਮਾਨ ਦੀ ਸਫਲਤਾ ਉਸ ਦੀ ਲਗਨ, ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਵਿਦਿਆਰਥਣ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਫਲਤਾ ਦੀਆਂ ਨਵੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਦੇ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਦਾ ਹੈ। ਉਨ੍ਹਾਂ ਨਿਮਰਤਜੋਤ ਕੌਰ ਮਾਨ ਦੀ ਇਸ ਪ੍ਰਾਪਤੀ ਨੂੰ ਹੋਰ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਦੱਸਿਆ। ਸਕੂਲ ਦੀ ਪ੍ਰੈਜ਼ੀਡੈਂਟ ਡਾਕਟਰ ਸੀਮਾ ਅਰੋੜਾ ਅਤੇ ਸੀਈਓ ਭਾਵਨਾ ਪੌਲ ਨੇ ਵੀ ਵਿਦਿਆਰਥਣ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸਕੂਲ ਵੱਲੋਂ ਖੇਡਾਂ ਨੂੰ ਦਿੱਤੀ ਜਾਂਦੀ ਮਹੱਤਤਾ ਦਾ ਪ੍ਰਤੀਕ ਹਨ। ਉਨ੍ਹਾਂ ਨਿਮਰਤਜੋਤ ਕੌਰ ਮਾਨ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਆਪਣੀਆਂ ਪ੍ਰਾਪਤੀਆਂ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੀ ਰਹੇ। ਵਿਦਿਆਰਥਣ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ।
ਪਿਛਲੀ ਖ਼ਬਰ ਸੁਚੱਜੀ ਪਰਵਰਿਸ਼ ਅਤੇ ਸਦਾਚਾਰ ਦੇਣ ਵਾਲੇ ਮਾਪੇ ਹੀ ਉੱਤਮ ਮਾਪੇ ਹੁੰਦੇ ਹਨ–ਆਚਾਰੀਆ ਚੰਦਰਸ਼ੇਖਰ ਸ਼ਾਸਤਰੀ ਅਗਲੀ ਖ਼ਬਰ ਗੁਰਦੀਪ ਸਿੰਘ ਮਕੋਰੜ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।