21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ

ਬਰਨਾਲਾ, 21 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ. ਓ ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਹੋਈ ਹੈ।

ਅਜੀਤ ਡੈਸਕ 22-11-2026
ਬਰਨਾਲਾ, 21 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਹੋਈ ਹੈ। ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਮਿਤੀ 22 ਦਸੰਬਰ 2021 ਨੂੰ ਥਾਣਾ ਸਿਟੀ-1 ਵਲੋਂ ਵੱਖ-ਵੱਖ ਧਰਾਵਾਂ ਤਹਿਤ ਇਕ ਮਾਮਲਾ ਅਮਨਿੰਦਰ ਸਿੰਘ ਅਮਨਾ ਪੁੱਤਰ ਜਗਤਾਰ ਸਿੰਘ ਵਾਸੀ ਜੰਮੂ ਪੱਤੀ ਵਪਾਲੀ ਹਾਲ ਨੇੜੇ ਗੋਦਰੇਜ ਆਧਾਰ ਮਾਲ ਹੰਡਿਆਇਆ ਰੋਡ ਬਰਨਾਲਾ ਵਗ਼ੈਰਾ ਖ਼ਿਲਾਫ਼ ਦਰਜ ਕੀਤਾ ਗਿਆ ਸੀ। ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ। ਜਿਸ ’ਤੇ ਅਦਾਲਤ ਨੇ ਮਿਤੀ 10 ਸਤੰਬਰ 2026 ਨੂੰ ਮੁਲਜ਼ਮ ਨੂੰ ਭਗੌੜਾ ਕਰਾਰ ਦੇ ਦਿੱਤਾ। ਪੀ.ਓ. ਸਟਾਫ਼ ਦੀ ਟੀਮ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ। ਇਸ ਮੌਕੇ ਹੌਲਦਾਰ ਹਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਹਿਲ ਕਲਾਂ ਪੁਲਿਸ ਵਲੋਂ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਇੱਕ ਹੋਰ ਨਾਜਾਇਜ਼ 315 ਬੋਰ ਅਸਲ੍ਹਾ ਬਰਾਮਦ ਅਗਲੀ ਖ਼ਬਰ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।