21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਹਿਲ ਕਲਾਂ ਪੁਲਿਸ ਵਲੋਂ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਇੱਕ ਹੋਰ ਨਾਜਾਇਜ਼ 315 ਬੋਰ ਅਸਲ੍ਹਾ ਬਰਾਮਦ

ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੁਰਪ੍ਰੀਤ ਸਿੰਘ ਬੱਬੂ ਵਾਸੀ ਕਲਾਲ ਮਾਜਰਾ ਦੀ ਨਿਸ਼ਾਨਦੇਹੀ ’ਤੇ ਇੱਕ ਹੋਰ ਨਾਜਾਇਜ਼ 315 ਬੋਰ ਅਸਲਾ ਬਰਾਮਦ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.

ਅਨਾਜ ਮੰਡੀ ਮਹਿਲ ਕਲਾਂ ਵਿਚੋਂ ਬਰਾਮਦ ਕੀਤੇ ਦੂਜੇ ਨਾਜਾਇਜ਼ ਅਸਲ੍ਹੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ। ਅਜੀਤ ਤਸਵੀਰ 22-11-2026
ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੁਰਪ੍ਰੀਤ ਸਿੰਘ ਬੱਬੂ ਵਾਸੀ ਕਲਾਲ ਮਾਜਰਾ ਦੀ ਨਿਸ਼ਾਨਦੇਹੀ ’ਤੇ ਇੱਕ ਹੋਰ ਨਾਜਾਇਜ਼ 315 ਬੋਰ ਅਸਲਾ ਬਰਾਮਦ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਲਾਭ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਮੁਲਜ਼ਮ ਨੂੰ 315 ਬੋਰ ਦੇ ਨਾਜਾਇਜ਼ ਅਸਲੇ ਸਮੇਤ ਕਾਬੂ ਕਰ ਕੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਅਦਾਲਤ ਵਿਚੋਂ ਹਾਸਲ ਕੀਤੇ ਪੁਲਿਸ ਰਿਮਾਂਡ ਦੌਰਾਨ ਕੀਤੀ ਸਖ਼ਤ ਪੁੱਛਗਿੱਛ ਵਿਚ ਮੁਲਜ਼ਮ ਨੇ ਇੱਕ ਹੋਰ ਹਥਿਆਰ ਲੁਕਾ ਕੇ ਰੱਖਣ ਦੀ ਗੱਲ ਕਬੂਲੀ। ਇਸ ਉਪਰੰਤ ਪੁਲਿਸ ਟੀਮ ਨੇ ਉਸ ਦੀ ਨਿਸ਼ਾਨਦੇਹੀ ’ਤੇ ਮਹਿਲ ਕਲਾਂ ਦੀ ਅਨਾਜ ਮੰਡੀ ਦੀ ਇੱਕ ਸੁੰਨਸਾਨ ਜਗ੍ਹਾ ਤੋਂ ਇਹ ਦੂਜਾ ਨਾਜਾਇਜ਼ ਅਸਲਾ ਬਰਾਮਦ ਕਰ ਲਿਆ। ਥਾਣਾ ਮੁਖੀ ਨੇ ਸਪਸ਼ਟ ਕੀਤਾ ਕਿ ਇਲਾਕੇ ਵਿਚ ਅਮਨ-ਕਾਨੂੰਨ ਭੰਗ ਕਰਨ ਵਾਲੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਅਨੁਸਾਰ ਮੁਲਜ਼ਮ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਉਸ ਦਾ ਹੋਰ ਰਿਮਾਂਡ ਮੰਗਿਆ ਜਾਵੇਗਾ।
ਪਿਛਲੀ ਖ਼ਬਰ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਮੁਰਹਾ ਪੀ.ਟੀ ਸਕੀਮ ਤਹਿਤ ਕਾਫ਼ ਰੈਲੀ ਕਰਵਾਈ ਡਾ. ਅਭਿਨੀਤ ਕੌਰ ਨੇ ਪਸ਼ੂ ਪਾਲਕਾਂ ਨੂੰ ਕੀਤ... ਅਗਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।