21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੋਬਿੰਦ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਨੈਸ਼ਨਲ ਕਬੱਡੀ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਿਲ ਕੀਤਾ

ਭਦੌੜ, 21 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਾਇਮਰੀ ਸਕੂਲਾਂ ਦੇ ਕਰਵਾਏ ਜ਼ਿਲ੍ਹਾ ਪੱਧਰੀ ਨੈਸ਼ਨਲ ਕਬੱਡੀ ਮੁਕਾਬਲੇ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਜਿੱਤ ਪ੍ਰਾਪਤ ਕੀਤੀ ਹੈ। ਸਕੂਲ ਦੇ ਪ੍ਰਿੰਸੀਪਲ ਪੀ.

ਅਜੀਤ ਡੈਸਕ 22-11-2026
ਭਦੌੜ, 21 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਾਇਮਰੀ ਸਕੂਲਾਂ ਦੇ ਕਰਵਾਏ ਜ਼ਿਲ੍ਹਾ ਪੱਧਰੀ ਨੈਸ਼ਨਲ ਕਬੱਡੀ ਮੁਕਾਬਲੇ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਜਿੱਤ ਪ੍ਰਾਪਤ ਕੀਤੀ ਹੈ। ਸਕੂਲ ਦੇ ਪ੍ਰਿੰਸੀਪਲ ਪੀ.ਕੇ. ਠਾਕੁਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕੀਤਾ ਹੈ। ਕੋਚ ਬਖ਼ਸ਼ੀਸ਼ ਸਿੰਘ ਧਾਲੀਵਾਲ ਦਾ ਟੀਮ ਸਮੇਤ ਸਕੂਲ ਵਿਚ ਪੁੱਜਣ ਦਾ ਸਵਾਗਤ ਕੀਤਾ ਗਿਆ ਅਤੇ ਖਿਡਾਰੀ ਦਮਨਜੋਤ ਸਿੰਘ, ਗੁਰਮਨ ਸਿੰਘ, ਨਿਮਰਦੀਪ ਸਿੰਘ ਅਤੇ ਦੀਪਇੰਦਰ ਸਿੰਘ ਦੀ ਸਟੇਟ ਪੱਧਰ ਮੁਕਾਬਲਿਆਂ ਲਈ ਚੋਣ ਵੀ ਹੋਈ ਹੈ। ਸਕੂਲ ਦੇ ਚੇਅਰਮੈਨ ਡਾ: ਦਰਸ਼ਨ ਸਿੰਘ ਗਿੱਲ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਕੂਲ ਦੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ, ਐਮ.ਡੀ. ਰਿਚਾ ਪਨੇਸਰ ਗਿੱਲ ਨੇ ਖਿਡਾਰੀਆਂ ਅਤੇ ਖੇਡ ਵਿਭਾਗ ਦੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਕਪਾਲ ਮੋਚਨ ਮੇਲੇ ਦੇ ਸੱਭਿਆਚਾਰਕ ਮੰਚ ’ਤੇ ਸੂਫ਼ੀ ਗਾਇਕੀ ਅਤੇ ਲੋਕ ਸੱਭਿਆਚਾਰ ਦਾ ਅਨੋਖਾ ਸੰਗਮ ਅਗਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।