22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਸ੍ਰੀ ਸ਼ਿਆਮ ਜਨਮ ਮਹਾਂਉਤਸਵ ਧੂਮਧਾਮ ਨਾਲ ਮਨਾਇਆ

ਬਰਨਾਲਾ, 22 ਨਵੰਬਰ (ਨਰਿੰਦਰ ਅਰੋੜਾ)-ਸਥਾਨਕ ਮਹੇਸ਼ ਨਗਰ ਸਥਿਤ ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਸ੍ਰੀ ਸ਼ਿਆਮ ਸੇਵਾ ਮੰਡਲ ਵਲੋਂ ਸ੍ਰੀ ਸ਼ਿਆਮ ਜਨਮ ਮਹਾਂਉਤਸਵ ਧੂਮ ਧਾਮ ਨਾਲ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸੁਨੀਲ ਕੁਮਾਰ, ਦਮੋਦਰ ਦਾਸ ਅਤੇ ਰੋਹਿਤ ਬਾਂਸਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਖਾਟੂ ਸ਼ਿਆਮ ਦਾ ਜਨਮ ਦਿਨ ਧੂਮ ਧਾਮ ਨਾਲ ਮਨਾਉਂਦੇ ਹੋਏ ਕੀਰਤਨ ਕਰਵਾਇਆ ਗਿਆ।

ਅਜੀਤ ਡੈਸਕ 23-11-2026
ਬਰਨਾਲਾ, 22 ਨਵੰਬਰ (ਨਰਿੰਦਰ ਅਰੋੜਾ)-ਸਥਾਨਕ ਮਹੇਸ਼ ਨਗਰ ਸਥਿਤ ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਸ੍ਰੀ ਸ਼ਿਆਮ ਸੇਵਾ ਮੰਡਲ ਵਲੋਂ ਸ੍ਰੀ ਸ਼ਿਆਮ ਜਨਮ ਮਹਾਂਉਤਸਵ ਧੂਮ ਧਾਮ ਨਾਲ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸੁਨੀਲ ਕੁਮਾਰ, ਦਮੋਦਰ ਦਾਸ ਅਤੇ ਰੋਹਿਤ ਬਾਂਸਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਖਾਟੂ ਸ਼ਿਆਮ ਦਾ ਜਨਮ ਦਿਨ ਧੂਮ ਧਾਮ ਨਾਲ ਮਨਾਉਂਦੇ ਹੋਏ ਕੀਰਤਨ ਕਰਵਾਇਆ ਗਿਆ। ਮੁੱਖ ਮਹਿਮਾਨ ਦੇ ਤੌਰ ’ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਆਪਣੇ ਪਰਿਵਾਰ ਸਮੇਤ ਸ਼ਿਰਕਤ ਕੀਤੀ ਗਈ ਤੇ ਜੋਤੀ ਪੂਜਨ ਕੀਤਾ ਗਿਆ। ਕੀਰਤਨ ਦੌਰਾਨ ਗੁਣਗਾਨ ਜੋਸੂ ਕਨੈਹਿਆ ਰਾਮਾ ਅਤੇ ਸ਼ਿਆਮ ਲਾਡਲਾ ਆਯੂਸ਼ ਕਂਸਲ ਮੇਰਠ ਵਲੋਂ ਆਪਣੀ ਮਿੱਠੀ ਆਵਾਜ਼ ਵਿਚ ਕੀਤਾ ਗਿਆ। ਇਨ੍ਹਾਂ ਵਲੋਂ ਗਏ ਸ਼ਿਆਮ ਭਜਨਾਂ ਤੇ ਸ਼ਰਧਾਲੂਆਂ ਨੇ ਨੱਚ ਕੇ ਹਾਜ਼ਰੀ ਲਵਾਈ। ਫੁੱਲਾਂ ਦੀ ਵਰਖਾ, ਛਪਣ ਭੋਗ ਅਤੇ ਸਿਆਮਾ ਬਾਬਾ ਦਾ ਕੀਤਾ ਅਲੌਕਿਕ ਸ਼ਿੰਗਾਰ ਆਕਰਸ਼ਿਤ ਕਰਨ ਵਾਲਾ ਸੀ। ਇਸ ਮੌਕੇ ਸੰਜੀਵ ਕੁਮਾਰ, ਮਹਿੰਦਰ ਕਾਕਾ, ਮਨਦੀਪ ਹੈਪੀ, ਬਚੀ, ਅਰੁਣ ਪ੍ਰਤਾਪ ਸਿੰਘ ਢਿੱਲੋਂ, ਰੋਹਿਤ ਬਾਂਸਲ, ਮੋਨੂ ਗੋਇਲ, ਵਿਕਾਸ ਕੁਮਾਰ, ਮਨੀਸ਼ ਢੀਂਗਰਾ, ਭੂਸ਼ਨ ਕੁਮਾਰ, ਰਾਜਦੀਪ ਸਿੰਘੀ ਅਤੇ ਭਾਰੀ ਗਿਣਤੀ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸ੍ਰੀ ਛਿੰਨਮਸਤਿਕਾ ਧਾਮ ਵਿਖੇ 22ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।