26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਿੰਡ ਚੀਮਾ ਵਿਖੇ ਗੱਠਜੋੜ ਉਪਰੰਤ ਅਕਾਲੀ-ਭਾਜਪਾ ਆਗੂਆਂ ਦੀ ਸਾਂਝੀ ਮੀਟਿੰਗ ਹੋਈ

ਟੱਲੇਵਾਲ, 26 ਨਵੰਬਰ (ਸੋਨੀ ਚੀਮਾ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਿਆਸੀ ਗੱਠਜੋੜ ਤੋਂ ਬਾਅਦ ਪਿੰਡ ਚੀਮਾ ਵਿਖੇ ਦੋਵਾਂ ਪਾਰਟੀਆਂ ਦੇ ਸਥਾਨਕ ਆਗੂਆਂ ਦੀ ਸਾਂਝੀ ਮੀਟਿੰਗ ਪਰਮਜੀਤ ਕੌਰ ਚੀਮਾ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਭਾਜਪਾ ਦੇ ਗ੍ਰਹਿ ਵਿਖੇ ਹੋਈ। ਆਗੂਆਂ ਨੇ ਦੱਸਿਆ ਕਿ ਉਕਤ ਮੀਟਿੰਗ ਦਾ ਮੁੱਖ ਉਦੇਸ਼ ਹੇਠਲੇ ਪੱਧਰ ’ਤੇ ਵਰਕਰਾਂ ਵਿਚ ਆਪਸੀ ਤਾਲਮੇਲ ਵਧਾਉਣਾ ਅਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਲਈ ਸਾਂਝੀ ਰਣਨੀਤੀ ਤਿਆਰ ਕਰਨਾ ਸੀ।

ਅਜੀਤ ਡੈਸਕ 27-11-2026
ਟੱਲੇਵਾਲ, 26 ਨਵੰਬਰ (ਸੋਨੀ ਚੀਮਾ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਿਆਸੀ ਗੱਠਜੋੜ ਤੋਂ ਬਾਅਦ ਪਿੰਡ ਚੀਮਾ ਵਿਖੇ ਦੋਵਾਂ ਪਾਰਟੀਆਂ ਦੇ ਸਥਾਨਕ ਆਗੂਆਂ ਦੀ ਸਾਂਝੀ ਮੀਟਿੰਗ ਪਰਮਜੀਤ ਕੌਰ ਚੀਮਾ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਭਾਜਪਾ ਦੇ ਗ੍ਰਹਿ ਵਿਖੇ ਹੋਈ। ਆਗੂਆਂ ਨੇ ਦੱਸਿਆ ਕਿ ਉਕਤ ਮੀਟਿੰਗ ਦਾ ਮੁੱਖ ਉਦੇਸ਼ ਹੇਠਲੇ ਪੱਧਰ ’ਤੇ ਵਰਕਰਾਂ ਵਿਚ ਆਪਸੀ ਤਾਲਮੇਲ ਵਧਾਉਣਾ ਅਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਲਈ ਸਾਂਝੀ ਰਣਨੀਤੀ ਤਿਆਰ ਕਰਨਾ ਸੀ। ਮੀਟਿੰਗ ਦੌਰਾਨ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਇਕ-ਦੂਜੇ ਦਾ ਭਰਵਾਂ ਸਵਾਗਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਪੰਜਾਬ ਦੀ ਬਿਹਤਰੀ, ਆਪਸੀ ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇਹ ਗੱਠਜੋੜ ਸਮੇਂ ਦੀ ਮੁੱਖ ਲੋੜ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਰਿਸ਼ਤਾ ਪੁਰਾਣਾ ਹੈ ਅਤੇ ਦੋਵਾਂ ਪਾਰਟੀਆਂ ਦੇ ਵਰਕਰ ਹੁਣ ਪੂਰੀ ਇਕਜੁੱਟਤਾ ਨਾਲ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਇਸ ਮੌਕੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਥਿੰਦ ਸੀਨੀਅਰ ਅਕਾਲੀ ਆਗੂ ਅਤੇ ਪਰਮਜੀਤ ਕੌਰ ਚੀਮਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਵਲੋਂ ਲਿਆ ਗਿਆ ਇਹ ਫ਼ੈਸਲਾ ਸੂਬੇ ਵਿਚ ਮਜ਼ਬੂਤ ਅਤੇ ਸਥਿਰ ਸਿਆਸੀ ਮਾਹੌਲ ਸਿਰਜਣ ਵਿਚ ਸਹਾਈ ਹੋਵੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੁਰਾਣੇ ਮਤਭੇਦ ਭੁਲਾ ਕੇ ਆਪਸੀ ਸਹਿਯੋਗ ਨਾਲ ਕੰਮ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਦੋਵਾਂ ਧਿਰਾਂ ਦੇ ਆਗੂ ਮਿਲ ਕੇ ਯਤਨ ਕਰਨਗੇ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਸਥਾਨਕ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਦਲ ਗੱਠਜੋੜ ਪੰਜਾਬ ਦੀ ਖ਼ੁਸ਼ਹਾਲੀ, ਅਮਨ-ਸ਼ਾਂਤੀ ਤੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ- ਰਾਜੂ ਚੌਧਰੀ,... ਅਗਲੀ ਖ਼ਬਰ ਜ਼ਿਲ੍ਹੇ ’ਚ ਅੱਜ ਹੋਵੇਗੀ ਸਿਵਲ ਡਿਫੈਂਸ ਦੀ ਮੌਕ ਡਰਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।