ਅਕਾਲੀ-ਭਾਜਪਾ ਦਲ ਗੱਠਜੋੜ ਪੰਜਾਬ ਦੀ ਖ਼ੁਸ਼ਹਾਲੀ, ਅਮਨ-ਸ਼ਾਂਤੀ ਤੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ- ਰਾਜੂ ਚੌਧਰੀ, ਧਾਲੀਵਾਲ
ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ਕੌਂਸਲਰ ਰਾਜੂ ਚੌਧਰੀ ਅਤੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਹ ਗੱਠਜੋੜ ਪੰਜਾਬ ਦੇ ਭਵਿੱਖ ਲਈ ਇਕ ਅਹਿਮ ਸਿਆਸੀ ਪਹਿਲਕਦਮੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਪਹਿਲਾਂ ਵੀ ਲੰਮਾ ਸਿਆਸੀ ਸਫ਼ਰ ਅਤੇ ਸਾਂਝੇ ਤੌਰ ’ਤੇ ਸਰਕਾਰ ਚਲਾਉਣ ਦਾ ਤਜਰਬਾ ਰਿਹਾ ਹੈ।
ਗ
ਗੱਲਬਾਤ ਕਰਦੇ ਹੋਏ ਭਾਜਪਾ ਆਗੂ ਰਾਜੂ ਚੌਧਰੀ ਤੇ ਸੁਖਦੀਪ ਸਿੰਘ ਧਾਲੀਵਾਲ। ਤਸਵੀਰ : ਰਿੰਪੀ ਸਟੂਡੀਓ
27-11-2026
ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ਕੌਂਸਲਰ ਰਾਜੂ ਚੌਧਰੀ ਅਤੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਹ ਗੱਠਜੋੜ ਪੰਜਾਬ ਦੇ ਭਵਿੱਖ ਲਈ ਇਕ ਅਹਿਮ ਸਿਆਸੀ ਪਹਿਲਕਦਮੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਪਹਿਲਾਂ ਵੀ ਲੰਮਾ ਸਿਆਸੀ ਸਫ਼ਰ ਅਤੇ ਸਾਂਝੇ ਤੌਰ ’ਤੇ ਸਰਕਾਰ ਚਲਾਉਣ ਦਾ ਤਜਰਬਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਆਪਣੇ ਪਿਛਲੇ ਸਾਂਝੇ ਕਾਰਜਕਾਲ ਦੌਰਾਨ ਪੰਜਾਬ ਦੇ ਵਿਕਾਸ, ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੜਕਾਂ, ਬਿਜਲੀ, ਉਦਯੋਗਾਂ ਅਤੇ ਕਿਸਾਨੀ ਨਾਲ ਸਬੰਧਿਤ ਕਈ ਖੇਤਰਾਂ ਵਿਚ ਕੰਮ ਕੀਤਾ ਹੈ। ਹੁਣ ਮੁੜ ਦੋਵਾਂ ਪਾਰਟੀਆਂ ਦਾ ਇਕ ਮੰਚ ’ਤੇ ਆਉਣਾ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗਾ। ਇਸ ਗੱਠਜੋੜ ਦਾ ਮੁੱਖ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਆਰਥਿਕ ਸੰਕਟ, ਬੇਰੁਜ਼ਗਾਰੀ, ਨਸ਼ਿਆਂ, ਉਦਯੋਗਾਂ ਦੀ ਮੰਦਹਾਲੀ ਅਤੇ ਕਿਸਾਨੀ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਵਿਚੋਂ ਬਾਹਰ ਕੱਢਣ ਲਈ ਸਾਂਝੀ ਕੋਸ਼ਿਸ਼ ਕਰੇਗਾ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸੂਬੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਮਾਹੌਲ ਬਣਿਆ ਰਹਿਣਾ ਬੇਹੱਦ ਜ਼ਰੂਰੀ ਹੈ। ਪੰਜਾਬ ਦੇ ਲੋਕ ਹਮੇਸ਼ਾ ਆਪਸੀ ਪਿਆਰ, ਸਦਭਾਵਨਾ ਅਤੇ ਮਿਲਵਰਤਣ ਵਿਚ ਵਿਸ਼ਵਾਸ ਰੱਖਦੇ ਹਨ। ਇਸ ਲਈ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਸੂਬੇ ਦੇ ਹਰ ਧਰਮ, ਹਰ ਵਰਗ, ਕਿਸਾਨਾਂ, ਵਪਾਰੀਆਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣ ਦੀ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾਏਗਾ।