28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

‘ਮਾਵਾਂ-ਧੀਆਂ ਦੀ ਲਲਕਾਰ ਰੈਲੀ’ ਦੀਆਂ ਤਿਆਰੀਆਂ ਸੰਬੰਧੀ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਟੱਲੇਵਾਲ, 27 ਨਵੰਬਰ (ਸੋਨੀ ਚੀਮਾ)-ਮਹਿਲ ਕਲਾਂ ਵਿਖੇ 30 ਨਵੰਬਰ ਨੂੰ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਕੀਤੀ ਜਾ ਰਹੀ ‘ਮਾਵਾਂ ਧੀਆਂ ਦੀ ਲਲਕਾਰ ਰੈਲੀ’ ਦੀ ਸਫਲਤਾ ਲਈ ਪਿੰਡ ਪੱਧਰ ’ਤੇ ਲਾਮਬੰਦੀ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਸਰਕਲ ਪ੍ਰਧਾਨ ਬਲਰਾਜ ਸਿੰਘ ਕਾਕਾ ਟੱਲੇਵਾਲ ਦੀ ਅਗਵਾਈ ਵਿਚ ਇਲਾਕੇ ਦੇ ਪਿੰਡ ਚੂੰਘਾ ਵਿਖੇ ਜਸਪ੍ਰੀਤ ਸਿੰਘ ਜੱਸੀ ਕੈਨੇਡੀਅਨ ਦੇ ਗ੍ਰਹਿ ਵਿਖੇ ਤੋਂ ਇਲਾਵਾ ਪਿੰਡ ਮੱਲੀਆਂ ਸਮੇਤ ਇਲਾਵਾ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰ ਕੇ ਆਮ ਲੋਕਾਂ, ਖ਼ਾਸ ਕਰ ਕੇ ਬੀਬੀਆਂ ਅਤੇ ਨੌਜਵਾਨਾਂ ਨੂੰ ਇਸ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।

70ਵੀਆਂ ਪ੍ਰਾਇਮਰੀ ਸਕੂਲੀ ਖੇਡਾਂ ਦੇ ਖੋ-ਖੋ ਮੁਕਾਬਲਿਆਂ ਦੇ ਮੁੰਡੇ ਅਤੇ ਕੁੜੀਆਂ ਦੋਵਾਂ ਵਰਗਾਂ ਵਿਚ ਸੰਗਰੂਰ ਨੇ ਮਾਰੀ ਬਾਜ਼ੀ 28-11-2026
ਟੱਲੇਵਾਲ, 27 ਨਵੰਬਰ (ਸੋਨੀ ਚੀਮਾ)-ਮਹਿਲ ਕਲਾਂ ਵਿਖੇ 30 ਨਵੰਬਰ ਨੂੰ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਕੀਤੀ ਜਾ ਰਹੀ ‘ਮਾਵਾਂ ਧੀਆਂ ਦੀ ਲਲਕਾਰ ਰੈਲੀ’ ਦੀ ਸਫਲਤਾ ਲਈ ਪਿੰਡ ਪੱਧਰ ’ਤੇ ਲਾਮਬੰਦੀ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਸਰਕਲ ਪ੍ਰਧਾਨ ਬਲਰਾਜ ਸਿੰਘ ਕਾਕਾ ਟੱਲੇਵਾਲ ਦੀ ਅਗਵਾਈ ਵਿਚ ਇਲਾਕੇ ਦੇ ਪਿੰਡ ਚੂੰਘਾ ਵਿਖੇ ਜਸਪ੍ਰੀਤ ਸਿੰਘ ਜੱਸੀ ਕੈਨੇਡੀਅਨ ਦੇ ਗ੍ਰਹਿ ਵਿਖੇ ਤੋਂ ਇਲਾਵਾ ਪਿੰਡ ਮੱਲੀਆਂ ਸਮੇਤ ਇਲਾਵਾ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰ ਕੇ ਆਮ ਲੋਕਾਂ, ਖ਼ਾਸ ਕਰ ਕੇ ਬੀਬੀਆਂ ਅਤੇ ਨੌਜਵਾਨਾਂ ਨੂੰ ਇਸ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਇਹ ਰੈਲੀ ਸੂਬੇ ਦੇ ਭਖਦੇ ਮਸਲਿਆਂ ਅਤੇ ਮਾਵਾਂ-ਧੀਆਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇੱਕ ਇਤਿਹਾਸਕ ਇਕੱਠ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਆਪਣੇ ਹੱਕਾਂ ਲਈ ਜਾਗਰੂਕ ਹੋ ਰਿਹਾ ਹੈ ਅਤੇ ਲੋਕਾਂ ਵਿਚ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਕਾਫ਼ਲਿਆਂ ਦੇ ਰੂਪ ਵਿਚ ਰੈਲੀ ਵਿਚ ਪਹੁੰਚਣ। ਇਸ ਮੌਕੇ ਕੁਲਵੰਤ ਸਿੰਘ ਜਗਦੇ ਪ੍ਰਧਾਨ ਬੀ.ਸੀ ਵਿੰਗ, ਹਰਜਿੰਦਰ ਸਿੰਘ ਖ਼ਾਲਸਾ, ਮਾਂਗੇਵਾਲ, ਕੁਲਵਿੰਦਰ ਸਿੰਘ ਖ਼ਾਲਸਾ ਮਾਂਗੇਵਾਲ, ਸਾਬਕਾ ਸਰਪੰਚ ਰਣਜੀਤ ਸਿੰਘ ਚੂੰਘ, ਆੜ੍ਹਤੀਆ ਕਰਨੈਲ ਸਿੰਘ, ਜਗਦੀਪ ਸਿੰਘ ਪੰਚ, ਸੁਖਪਾਲ ਸਿੰਘ ਵੜੈਚ, ਜਸਵੀਰ ਸਿੰਘ ਮੱਲੀ, ਰਾਮ ਸਿੰਘ, ਦਲਵਾਰ ਸਿੰਘ, ਦਰਸ਼ਨ ਸਿੰਘ, ਅਰਸ਼ਦੀਪ ਸਿੰਘ ਆਦਿ ਤੋਂ ਇਲਾਵਾ ਮੀਟਿੰਗਾਂ ਦੌਰਾਨ ਪਿੰਡਾਂ ਦੇ ਮੁਹਤਬਰ ਵਿਅਕਤੀਆਂ ਅਤੇ ਵਰਕਰਾਂ ਨੇ ਜਥੇਦਾਰ ਹਮੀਦੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਇਲਾਕੇ ਵਿਚੋਂ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ ਵਿਚ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਸਮਾਜ ਸੇਵੀ ਗੁਰਮੇਲ ਸਿੰਘ ਆਰੇ ਵਾਲਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।