28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਮਨਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਚੋਣ, ਬੀਬੀ ਬੇਅੰਤ ਕੌਰ ਪ੍ਰਧਾਨ ਚੁਣੇ

ਬਰਨਾਲਾ, 27 ਨਵੰਬਰ (ਨਰਿੰਦਰ ਅਰੋੜਾ)-ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ.

ਅਜੀਤ ਡੈਸਕ 28-11-2026
ਬਰਨਾਲਾ, 27 ਨਵੰਬਰ (ਨਰਿੰਦਰ ਅਰੋੜਾ)-ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਬਰਨਾਲਾ ਦੇ ਜਚਾ ਬੱਚਾ ਹਸਪਤਾਲ ਦੇ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਯੂਨੀਅਨ ਦੇ ਆਗੂਆਂ ਮੰਜੂ ਬਾਲਾ, ਅਰਾਧਨਾ ਰਾਣੀ, ਕੇਵਲ ਕੌਰ, ਸੁਰਜੀਤ ਸਿੰਘ, ਗੁਰਜੀਤ ਸਿੰਘ, ਵਿਸ਼ਵ ਕੁਮਾਰ, ਸੁਖਵਿੰਦਰ ਕੌਰ ਨੇ ਦੱਸਿਆ ਕਿ ਐੱਨ.ਐੱਚ.ਐੱਮ. ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਦੇ ਧਿਆਨ ਵਿਚ ਮਾਮਲਾ ਲਿਆ ਰਹੇ ਹਨ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਠੋਸ ਨੀਤੀ ਬਣਾਈ ਜਾਵੇ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਹੋਰ ਮੁਲਾਜ਼ਮਾਂ ਦੇ ਬਰਾਬਰ ਬਣਦੇ ਸੇਵਾ ਲਾਭ ਦਿੱਤੇ ਜਾਣ। ਇਸ ਤੋਂ ਇਲਾਵਾ ਤਨਖ਼ਾਹਾਂ ਵਿਚ ਬਣਦਾ ਵਾਧਾ, ਨੌਕਰੀ ਦੀ ਸੁਰੱਖਿਆ ਅਤੇ ਹੋਰ ਲੰਬਿਤ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਭਲਾਈ ਕਮੇਟੀ ਨਾਲ ਹੋਈ ਦੂਜੀ ਮੀਟਿੰਗ ਦੌਰਾਨ ਜਿਸ ਤਰ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ ਕੀਤਾ ਗਿਆ ਹੈ, ਉਸ ਤੋਂ ਇਹ ਉਮੀਦ ਬਣੀ ਹੈ ਕਿ ਸਰਕਾਰ ਜਲਦ ਹੀ ਕੋਈ ਠੋਸ ਫ਼ੈਸਲਾ ਲੈ ਸਕਦੀ ਹੈ। ਮੁਲਾਜ਼ਮਾਂ ਨੂੰ ਆਸ ਹੈ ਕਿ ਆਉਣ ਵਾਲੀ ਫ਼ੈਸਲਾਕੁਨ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਸਾਰਥਿਕ ਨਤੀਜਾ ਸਾਹਮਣੇ ਆਵੇਗਾ। ਹਾਲਾਂਕਿ ਜਦੋਂ ਤੱਕ ਮੰਗਾਂ ਦਾ ਲਿਖਤੀ ਰੂਪ ਵਿਚ ਨਿਪਟਾਰਾ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਦਫ਼ਤਰ ਪ੍ਰਿਆਸ ਭਵਨ, ਸੈਕਟਰ-38, ਚੰਡੀਗੜ੍ਹ ਵਿਖੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਵਿਚ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਐੱਨ.ਐੱਚ.ਐੱਮ. ਮੁਲਾਜ਼ਮ ਸ਼ਮੂਲੀਅਤ ਕਰ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹਨ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਸਥਾਈ ਹੱਲ ਨਹੀਂ ਹੁੰਦਾ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਆਗੂਆਂ ਕਿਹਾ ਕਿ ਇਸ ਸੰਘਰਸ਼ ਦੀ ਅਗਲੀ ਕੜੀ ਵਜੋਂ ਇਕ ਦਸੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸਾਲ ਰੋਸ ਰੈਲੀ ਕੀਤੀ ਜਾਵੇਗੀ। ਇਸ ਰੈਲੀ ਵਿਚ ਪੰਜਾਬ ਭਰ ਦੇ ਐੱਨ.ਐੱਚ.ਐੱਮ. ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨਗੇ। ਇਸ ਮੌਕੇ ਗੁਰਦੀਪ ਸਿੰਘ, ਅਰੁਣ ਕੁਮਾਰ, ਜਸਵਿੰਦਰ ਸਿੰਘ, ਰਾਕੇਸ਼ ਕੁਮਾਰ ਅਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਆਊਟਸੋਰਸਿੰਗ ਕਲਰਕਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਮਾਜ ਸੇਵੀ ਗੁਰਮੇਲ ਸਿੰਘ ਆਰੇ ਵਾਲਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।