30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲੇ ਕਰਵਾਏ

ਮਹਿਲ ਕਲਾਂ, 29 ਨਵੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਹਿਜ ਪ੍ਰਕਾਸ਼ ਪਿੰਡ ਹਮੀਦੀ ਵਿਖੇ ਸਿੱਖੀ ਸਰੂਪ ਸੇਵਾ ਸੁਸਾਇਟੀ ਦੇ ਦਸਤਾਰ ਕੋਚ ਜਸਪਿੰਦਰ ਸਿੰਘ ਗੁੰਮਟੀ ਵਲੋਂ ਚਲਾਏ ਜਾ ਰਹੇ ਮੁਫ਼ਤ ਦਸਤਾਰ ਸਿਖਲਾਈ ਕੈਂਪ ਦੀ ਸਮਾਪਤੀ ਉਪਰੰਤ ਦੋ ਗਰੁੱਪਾਂ ਵਿਚ ਸੁੰਦਰ ਦਸਤਾਰ ਸਜਾਉਣ ਮੁਕਾਬਲਾ ਕਰਵਾਇਆ ਗਿਆ। ਗਰੁੱਪ ਏ ਵੱਡੇ ਬੱਚਿਆਂ ’ਚ ਪਹਿਲਾ ਸਥਾਨ ਸੁਖਮਨਪ੍ਰੀਤ ਸਿੰਘ, ਦੂਸਰਾ ਸਥਾਨ ਸਾਹਿਬਪ੍ਰੀਤ ਸਿੰਘ ਅਤੇ ਤੀਸਰਾ ਸਥਾਨ ਜਸਮਨਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ।

ਅਜੀਤ ਡੈਸਕ 30-11-2026
ਮਹਿਲ ਕਲਾਂ, 29 ਨਵੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਹਿਜ ਪ੍ਰਕਾਸ਼ ਪਿੰਡ ਹਮੀਦੀ ਵਿਖੇ ਸਿੱਖੀ ਸਰੂਪ ਸੇਵਾ ਸੁਸਾਇਟੀ ਦੇ ਦਸਤਾਰ ਕੋਚ ਜਸਪਿੰਦਰ ਸਿੰਘ ਗੁੰਮਟੀ ਵਲੋਂ ਚਲਾਏ ਜਾ ਰਹੇ ਮੁਫ਼ਤ ਦਸਤਾਰ ਸਿਖਲਾਈ ਕੈਂਪ ਦੀ ਸਮਾਪਤੀ ਉਪਰੰਤ ਦੋ ਗਰੁੱਪਾਂ ਵਿਚ ਸੁੰਦਰ ਦਸਤਾਰ ਸਜਾਉਣ ਮੁਕਾਬਲਾ ਕਰਵਾਇਆ ਗਿਆ। ਗਰੁੱਪ ਏ ਵੱਡੇ ਬੱਚਿਆਂ ’ਚ ਪਹਿਲਾ ਸਥਾਨ ਸੁਖਮਨਪ੍ਰੀਤ ਸਿੰਘ, ਦੂਸਰਾ ਸਥਾਨ ਸਾਹਿਬਪ੍ਰੀਤ ਸਿੰਘ ਅਤੇ ਤੀਸਰਾ ਸਥਾਨ ਜਸਮਨਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ। ਗਰੁੱਪ ਬੀ ਛੋਟੇ ਬੱਚਿਆਂ ’ਚ ਪਹਿਲਾ ਸਥਾਨ ਅੰਸਪ੍ਰੀਤ ਸਿੰਘ, ਦੂਸਰਾ ਸਥਾਨ ਗੁਣਦੀਪ ਸਿੰਘ ਅਤੇ ਤੀਸਰਾ ਸਥਾਨ ਜਸਕਰਨਦੀਪ ਸਿੰਘ ਨੇ ਪ੍ਰਾਪਤ ਕੀਤਾ। ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਬੱਚਿਆਂ ਨੂੰ 5100 ਰੁਪਏ ਨਗਦ ਇਨਾਮ ਅਤੇ ਸੁੰਦਰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਅਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੈਪਟਨ ਸੁਖਦੇਵ ਸਿੰਘ, ਮੀਤ ਪ੍ਰਧਾਨ ਜਸਵੀਰ ਸਿੰਘ, ਸਕੱਤਰ ਹਰਪਿੰਦਰ ਸਿੰਘ, ਖ਼ਜ਼ਾਨਚੀ ਗੁਰਪ੍ਰੀਤ ਸਿੰਘ, ਇਨਾਮ ਸਪਾਂਸਰ ਮਿ: ਸਤਵੰਤ ਸਿੰਘ ਟੀਟੂ, ਗ੍ਰੰਥੀ ਸਿੰਘ ਕੁਲਵੰਤ ਸਿੰਘ ਅਤੇ ਸੁਖਦਰਸ਼ਨ ਸਿੰਘ ਅਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਸ਼ਿਆਮ ਵੈੱਲਫੇਅਰ ਸੋਸਾਇਟੀ ਧਨੌਲਾ ਵਲੋਂ ਕਰਵਾਇਆ ਵਿਸ਼ਾਲ ਜਾਗਰਣ ਸ਼ਰਧਾ ਪੂਰਵਕ ਸੰਪੰਨ ਪ੍ਰਬੰਧਕਾਂ ਵਲੋਂ ਮੀਤ ਹੇਅਰ,... ਅਗਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਪੰਜਾਬ ਦਾ 18ਵਾਂ ਸੂਬਾਈ ਡੈਲੀਗੇਟ ਇਜਲਾਸ, ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਦੇ ਅਹਿਦ ਨਾਲ ਸਫਲਤਾਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।