30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਸ਼ਿਆਮ ਵੈੱਲਫੇਅਰ ਸੋਸਾਇਟੀ ਧਨੌਲਾ ਵਲੋਂ ਕਰਵਾਇਆ ਵਿਸ਼ਾਲ ਜਾਗਰਣ ਸ਼ਰਧਾ ਪੂਰਵਕ ਸੰਪੰਨ ਪ੍ਰਬੰਧਕਾਂ ਵਲੋਂ ਮੀਤ ਹੇਅਰ, ਕਾਲਾ ਢਿੱਲੋਂ ਅਤੇ ਅਤੀਤੀ ਵਰਮਾ ਨੂੰ ਕੀਤਾ ਗਿਆ ਵਿਸ਼ੇਸ਼ ਤੌਰ ’ਤੇ ਸਨਮਾਨਿਤ

ਧਨੌਲਾ, 29 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸ੍ਰੀ ਸ਼ਾਮ ਵੈੱਲਫੇਅਰ ਸੋਸਾਇਟੀ ਵਲੋਂ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਰ ਧਨੌਲਾ ਵਿਖੇ ਖਾਟੂ ਸ਼ਿਆਮ ਜੀ ਨੂੰ ਸਮਰਪਿਤ ਇਕ ਰੋਜ਼ਾ ਵਿਸ਼ਾਲ ਜਾਗਰਣ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 30-11-2026
ਧਨੌਲਾ, 29 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸ੍ਰੀ ਸ਼ਾਮ ਵੈੱਲਫੇਅਰ ਸੋਸਾਇਟੀ ਵਲੋਂ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਰ ਧਨੌਲਾ ਵਿਖੇ ਖਾਟੂ ਸ਼ਿਆਮ ਜੀ ਨੂੰ ਸਮਰਪਿਤ ਇਕ ਰੋਜ਼ਾ ਵਿਸ਼ਾਲ ਜਾਗਰਣ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਜਾਗਰਣ ਦੌਰਾਨ ਉੱਘੀ ਧਾਰਮਿਕ ਕਲਾਕਾਰ ਅਤਿਤੀ ਵਰਮਾ ਅਤੇ ਆਯੂਸ਼ ਕਾਂਸਲ ਨੇ ਸਾਰੀ ਰਾਤ ਭਗਵਾਨ ਖਾਟੂ ਸ਼ਾਮ ਜੀ ਦਾ ਗੁਣਗਾਨ ਕਰ ਕੇ ਸ਼ਰਧਾਲੂਆਂ ਨੂੰ ਝੂਮਣ ਲਾਈ ਰੱਖਿਆ। ਪ੍ਰਬੰਧਕੀ ਮੰਡਲ ਵਲੋਂ ਉਚੇਚੇ ਤੌਰ ’ਤੇ ਪੁੱਜੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕੇ ਦੇ ਐਮ.ਐਲ.ਏ ਕੁਲਦੀਪ ਸਿੰਘ ਢਿੱਲੋਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਧਨੌਲਾ ਮੰਡੀ ਦੇ ਲੋਕ ਵਧਾਈ ਦੇ ਪਾਤਰ ਹਨ ਜਿਹੜੇ ਲਗਾਤਾਰ ਕੋਈ ਨਾ ਕੋਈ ਧਾਰਮਿਕ ਸਮਾਗਮ ਕਰਵਾਉਂਦੇ ਰਹਿੰਦੇ ਹਨ ਅਤੇ ਹਰ ਮਨੁੱਖ ਨੂੰ ਪ੍ਰਭੂ ਬੰਦਗੀ ਨਾਲ ਜੋੜੀ ਰੱਖਦੇ ਹਨ। ਉਨ੍ਹਾਂ ਕਲੱਬ ਪ੍ਰਬੰਧਕਾਂ ਅਤੇ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਰ ਦੇ ਮੁੱਖ ਸੇਵਾਦਾਰ ਜਗਦੀਪ ਸ਼ਰਮਾ ਵਲੋਂ ਕੀਤੇ ਗਏ ਯਤਨਾਂ ਦੀ ਪੁਰਜ਼ੋਰ ਸਰਹਾਣਾ ਕੀਤੀ। ਉਨ੍ਹਾਂ ਆਖਿਆ ਕਿ ਅਜਿਹੇ ਯਤਨਾਂ ਨਾਲ ਲੋਕ ਦੁਨਿਆਵੀ ਭਟਕਣਾ ਤੋਂ ਉੱਪਰ ਉੱਠ ਕੇ ਮਾਨਵਤਾ ਦੀ ਭਲਾਈ ਲਈ ਅੱਗੇ ਵਧਦੇ ਹਨ ਅਤੇ ਸ਼ਾਂਤੀ ਨਾਲ ਜੀਵਨ ਬਸਰ ਕਰਨ ਦੇ ਸਮਰੱਥ ਹੁੰਦੇ ਹਨ। ਸ੍ਰੀ ਸ਼ਿਆਮ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਜਸਪਾਲ ਬਾਂਸਲ ਜਿੰਮੀ, ਦੁਰਗਾ ਮਾਤਾ ਮੰਦਰ ਦੇ ਮੁੱਖ ਸੇਵਾਦਾਰ ਜਗਦੀਪ ਦਾਸ, ਉੱਘੇ ਸਮਾਜ ਸੇਵੀ ਤੇ ਖ਼ਜ਼ਾਨਚੀ ਸੋਨੀ ਦਾਨਗੜ੍ਹ, ਸਕੱਤਰ ਉਦੇਸ਼ ਬਾਂਸਲ, ਅਸੀਸ ਕਾਂਸਲ ਨੇ ਉਚੇਚੇ ਤੌਰ ’ਤੇ ਪੁੱਜੇ ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਕਾਲਾ ਢਿੱਲੋਂ ਉੱਘੀ ਕਲਾਕਾਰਾ ਅਤੀਤੀ ਵਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁੱਜੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੈਨੀਤਾਲ ਦਾ ਪੰਜ ਰੋਜ਼ਾ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।