15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ <br/>

ਅਜੀਤ ਡੈਸਕ 24-01-2026

ਰਾਏਪੁਰ, 23 ਜਨਵਰੀ (ਪੀ. ਟੀ. ਆਈ.)-ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ 5 ਮੈਚਾਂ ਦੀ ਟੀ-20 ਲੜੀ 'ਚ 2-0 ਦੀ ਬੜ੍ਹਤ ਬਣਾ ਲਈ ਹੈ | ਸ਼ੁੱਕਰਵਾਰ ਨੂੰ ਰਾਏਪੁਰ ਦੇ ਸ਼ਹੀਦ ਵੀਰ ਨਾਰਾਇਣ ਸਿੰਘ ਇੰਟਰਨੈਸ਼ਨਲ ਸਟੇਡੀਅਮ 'ਚ ਖੇਡੇ ਗਏ ਮੈਚ 'ਚ ਨਿਊਜ਼ੀਲੈਂਡ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕੀਤੀ | ਕਪਤਾਨ ਮਿਸ਼ੇਲ ਸੈਂਟਨਰ ਦੀਆਂ ਨਾਬਾਦ 47 ਤੇ ਰਚਿਨ ਰਵਿੰਦਰ ਦੀਆਂ 44 ਦÏੜਾਂ ਦੀ ਮਦਦ ਨਾਲ 20 ਓਵਰਾਂ 'ਚ 6 ਵਿਕਟਾਂ 'ਤੇ 208 ਦੌੜਾਂ ਬਣਾਈਆਂ |
ਜਵਾਬ 'ਚ ਭਾਰਤ ਨੇ 15.2 ਓਵਰਾਂ 'ਚ 3 ਵਿਕਟਾਂ ਗੁਆ ਕੇ ਟੀਚਾ ਪ੍ਰਾਪਤ ਕਰ ਲਿਆ | ਭਾਰਤ ਲਈ ਈਸ਼ਾਨ ਕਿਸ਼ਨ ਨੇ 76 ਤੇ ਕਪਤਾਨ ਸੂਰਿਆਕੁਮਾਰ ਯਾਦਵ ਨੇ ਨਾਬਾਦ 82 ਦÏੜਾਂ ਦੀ ਮੈਚ ਜੇਤੂ ਪਾਰੀ ਖੇਡੀ | ਦੋਵਾਂ ਵਿਚਕਾਰ 122 ਦੌੜਾਂ ਦੀ ਸਾਂਝੇਦਾਰੀ ਹੋਈ | ਈਸ਼ਾਨ ਕਿਸ਼ਨ ਨੇ 21 ਗੇਂਦਾਂ 'ਚ ਆਪਣੇ ਟੀ-20 ਕਰੀਅਰ ਦਾ 7ਵਾਂ ਅਰਧ ਸੈਂਕੜਾ ਪੂਰਾ ਕੀਤਾ | ਉਹ ਨਿਊਜ਼ੀਲੈਂਡ ਵਿਰੁੱਧ ਟੀ-20 'ਚ ਅਰਧ ਸੈਂਕੜਾ ਲਗਾਉਣ ਵਾਲੇ ਸਭ ਤੋਂ ਤੇਜ਼ ਬੱਲੇਬਾਜ਼ ਬਣ ਗਏ ਹਨ | ਸੂਰਿਆਕੁਮਾਰ ਯਾਦਵ ਵੀ ਇਸ ਸੂਚੀ 'ਚ ਸ਼ਾਮਲ ਹੋ ਗਏ | ਅੱਜ ਮੈਚ ਦੀ ਸ਼ੁਰੂਆਤ 'ਚ ਅਭਿਸ਼ੇਕ ਸ਼ਰਮਾ ਜ਼ੀਰੋ 'ਤੇ ਅਤੇ ਸੰਜੂ ਸੈਮਸਨ 6 ਦÏੜਾਂ 'ਤੇ ਆਊਟ ਹੋਏ | ਭਾਰਤ ਵੱਲੋਂ ਕੁਲਦੀਪ ਯਾਦਵ ਨੇ 2 ਵਿਕਟਾਂ ਲਈਆਂ | ਜਦਕਿ ਵਰੁਣ ਚੱਕਰਵਰਤੀ, ਸ਼ਿਵਮ ਦੂਬੇ, ਹਾਰਦਿਕ ਪੰਡਯਾ ਤੇ ਹਰਸ਼ਿਤ ਰਾਣਾ ਨੇ ਇਕ-ਇਕ ਵਿਕਟ ਲਈ |

ਪਿਛਲੀ ਖ਼ਬਰ ਬਰਤਾਨੀਆ ਸਰਕਾਰ ਵੱਲੋਂ ਡਰਾਈਵਿੰਗ ਲਾਇਸੈਂਸ ਪ੍ਰਣਾਲੀ 'ਚ ਕੀਤੀ ਜਾ ਰਹੀ ਹੈ ਵੱਡੀ ਤਬਦੀਲੀ ਅਗਲੀ ਖ਼ਬਰ ਅਦਾਰ ਪੂਨਾਵਾਲਾ ਖਰੀਦ ਸਕਦੇ ਹਨ ਆਰ. ਸੀ. ਬੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।