15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬੀ. ਸੀ. ਸੀ. ਆਈ. ਨੇ ਆਈ. ਸੀ. ਸੀ. ਨਾਲ ਜਤਾਈ ਸਹਿਮਤੀ

ਅਜੀਤ ਡੈਸਕ 03-02-2026

ਨਵੀਂ ਦਿੱਲੀ, 2 ਫਰਵਰੀ (ਯੂ.ਐਨ.ਆਈ.)-ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਕਿਹਾ ਕਿ ਆਈ.ਸੀ.ਸੀ. ਪੁਰਸ਼ ਟੀ-20 ਵਿਸ਼ਵ ਕੱਪ 2026 'ਚ ਭਾਰਤ ਵਿਰੁੱਧ ਆਪਣੇ ਗਰੁੱਪ-ਪੜਾਅ ਦੇ ਮੈਚ ਦਾ ਬਾਈਕਾਟ ਕਰਨ ਦੇ ਪਾਕਿਸਤਾਨ ਦੇ ਫੈਸਲੇ ਤੋਂ ਬਾਅਦ ਬੀ.ਸੀ.ਸੀ.ਆਈ. ਖੇਡ ਭਾਵਨਾ 'ਤੇ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ.ਸੀ.ਸੀ.) ਦੇ ਰੁਖ ਨਾਲ ਸਹਿਮਤ ਹੈ | ਉਨ੍ਹਾਂ ਕਿਹਾ ਕਿ ਭਾਰਤੀ ਬੋਰਡ ਆਈ.ਸੀ.ਸੀ. ਨਾਲ ਚਰਚਾ ਕਰਨ ਤੱਕ ਕੋਈ ਹੋਰ ਟਿੱਪਣੀ ਕਰਨ ਤੋਂ ਗੁਰੇਜ਼ ਕਰੇਗਾ¢
25 ਕਰੋੜ ਡਾਲਰ ਦਾ ਹੋ ਸਕਦਾ ਹੈ ਨੁਕਸਾਨ
ਨਵੀਂ ਦਿੱਲੀ, 2 ਫਰਵਰੀ (ਪੀ.ਟੀ.ਆਈ.)-ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ.ਸੀ.ਸੀ.) ਟੂਰਨਾਮੈਂਟ 'ਚ ਭਾਰਤ-ਪਾਕਿਸਤਾਨ ਮੈਚ ਤੋਂ ਲਗਭਗ 25 ਕਰੋੜ ਡਾਲਰ (2,200 ਕਰੋੜ ਰੁਪਏ ਤੋਂ ਵੱਧ) ਦੀ ਆਮਦਨ ਹੋਣ ਦਾ ਅਨੁਮਾਨ ਹੈ | ਇਸ ਲਈ, ਆਉਣ ਵਾਲੇ ਟੀ-20 ਵਿਸ਼ਵ ਕੱਪ 'ਚ ਇਸ ਮਹੱਤਵਪੂਰਨ ਮੈਚ ਦੀ ਗੈਰ-ਹਾਜ਼ਰੀ ਨਾਲ ਸਾਰੇ ਹਿੱਸੇਦਾਰਾਂ ਨੂੰ ਕਾਫ਼ੀ ਵਿੱਤੀ ਨੁਕਸਾਨ ਹੋ ਸਕਦਾ ਹੈ |

ਪਿਛਲੀ ਖ਼ਬਰ ਪਿੰਡ ਖਹਿਰਾ ਮਾਝਾ (ਜਲੰਧਰ) ਵਿਖੇ ਹੋਏ ਕਬੱਡੀ ਟੂਰਨਾਮੈਂਟ ਮੌਕੇ.... ਅਗਲੀ ਖ਼ਬਰ ਵਿਸ਼ਵ ਬੈਂਕ ਸਮੂਹ ਦੇ ਪ੍ਰਧਾਨ ਅਜੈ ਪਾਲ ਸਿੰਘ ਬੰਗਾ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।