18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬੀ.ਸੀ.ਸੀ.ਆਈ. ਨੇ ਰਾਜਸਥਾਨ ਰਾਇਲਜ਼ ਦੇ ਮੈਨੇਜਰ ਨੂੰ ਲਗਾਇਆ ਜੁਰਮਾਨਾ

ਅਜੀਤ ਡੈਸਕ 18-04-2026

ਨਵੀਂ ਦਿੱਲੀ, 17 ਅਪ੍ਰੈਲ (ਪੀ.ਟੀ.ਆਈ.)-ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਰਾਜਸਥਾਨ ਰਾਇਲਜ਼ ਟੀਮ ਮੈਨੇਜਰ ਰੋਮੀ ਭਿੰਡਰ 'ਤੇ ਡਗਆਊਟ 'ਚ ਮੋਬਾਈਲ ਫੋਨ ਦੀ ਵਰਤੋਂ ਕਰਨ ਲਈ ਭਿ੍ਸ਼ਟਾਚਾਰ ਵਿਰੋਧੀ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦੇ ਹੋਏ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ | ਬੋਰਡ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦਾ ਤਸੱਲੀਬਖਸ਼ ਜਵਾਬ ਦੇਣ ਵਿਚ ਅਸਫਲ ਰਹਿਣ ਲਈ ਚੇਤਾਵਨੀ ਵੀ ਜਾਰੀ ਕੀਤੀ ਹੈ | ਇਸ ਜਾਣਕਾਰੀ ਦੀ ਪੁਸ਼ਟੀ ਬੀ.ਸੀ.ਸੀ.ਆਈ. ਸਕੱਤਰ ਦੇਵਜੀਤ ਸੈਕੀਆ ਨੇ ਸ਼ੁੱਕਰਵਾਰ ਨੂੰ ਕੀਤੀ | ਇਹ ਉਲੰਘਣਾ 10 ਅਪ੍ਰੈਲ ਨੂੰ ਗੁਹਾਟੀ 'ਚ ਰਾਜਸਥਾਨ ਰਾਇਲਜ਼ ਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਵਿਚਕਾਰ ਖੇਡੇ ਗਏ ਆਈ.ਪੀ.ਐਲ. ਮੈਚ ਦÏਰਾਨ ਹੋਈ ਸੀ | ਇਸ ਤੋਂ ਬਾਅਦ, ਸ਼ਰਦ ਕੁਮਾਰ ਦੀ ਅਗਵਾਈ ਵਾਲੀ ਬੀ. ਸੀ. ਸੀ. ਆਈ. ਦੀ ਭਿ੍ਸ਼ਟਾਚਾਰ ਵਿਰੋਧੀ ਇਕਾਈ (ਏ.ਸੀ.ਯੂ.) ਨੇ ਭਿੰਡਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ | ਸੈਕੀਆ ਨੇ ਕਿਹਾ ਕਿ ਏ.ਸੀ.ਯੂ. ਭਿੰਡਰ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਸੀ, ਜਿਸ ਤੋਂ ਬਾਅਦ ਉਸਨੂੰ ਦੋਸ਼ੀ ਪਾਇਆ ਗਿਆ |

ਪਿਛਲੀ ਖ਼ਬਰ -ਸਟ੍ਰੀਟ ਚਾਇਲਡ ਵਿਸ਼ਵ ਕੱਪ- ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਕਰੇਗੀ ਭਾਰਤ ਦੀ ਨੁਮਾਇੰਦਗੀ <br/> ਅਗਲੀ ਖ਼ਬਰ ਪ੍ਰਕਾਸ਼ ਰਾਜ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।