ਨਵੀੰ ਦਿੱਲੀ, 2 ਜੂਨ (ਏਜੰਸੀ)-ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਸਾਬਕਾ ਭਾਰਤੀ ਕ੍ਰਿਕਟਰ ਸਾਈਰਾਜ ਬਹੁਤੁਲੇ ਨੂੰ ਭਾਰਤੀ ਪੁਰਸ਼ ਸੀਨੀਅਰ ਟੀਮ ਦਾ ਸਪਿਨ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਹੈ। ਬੋਰਡ ਨੇ ਮੰਗਲਵਾਰ ਨੂੰ ਇਸਦਾ ਐਲਾਨ ਕੀਤਾ। ਬੋਰਡ ਨੇ ਇਕ ਬਿਆਨ ‘ਚ ਕਿਹਾ ਕਿ ਬਹੁਤੁਲੇ ਘਰੇਲੂ ਤੇ ਫ੍ਰੈਂਚਾਇਜ਼ੀ ਕ੍ਰਿਕਟ ਵਿਚ ਸਪਿਨ ਗੇਂਦਬਾਜ਼ਾਂ ਨੂੰ ਵਿਕਸਤ ਕਰਨ ਤੇ ਤਿਆਰ ਕਰਨ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੇ ਤਜਰਬੇ ਤੋਂ ਭਾਰਤੀ ਟੀਮ ਨੂੰ ਫਾਇਦਾ ਹੋਵੇਗਾ। ਬੋਰਡ ਦੀ ਘੋਸ਼ਣਾ ਤੋਂ ਬਾਅਦ, 53 ਸਾਲਾ ਬਹੁਤੁਲੇ ਨੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਭਾਰਤੀ ਪੁਰਸ਼ ਟੀਮ ਦਾ ਸਪਿਨ ਗੇਂਦਬਾਜ਼ੀ ਕੋਚ ਨਿਯੁਕਤ ਹੋਣਾ ਮੇਰੇ ਲਈ ਬਹੁਤ ਸਨਮਾਨ ਦੀ ਗੱਲ ਹੈ।
ਸਾਈਰਾਜ ਬਹੁਤੁਲੇ ਟੀਮ ਇੰਡੀਆ ਦੇ ਨਵੇਂ ਸਪਿਨ ਗੇਂਦਬਾਜ਼ੀ ਕੋਚ ਨਿਯੁਕਤ
ਅਜੀਤ ਡੈਸਕ
03-06-2026