15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਰਾਸ਼ਟਰਮੰਡਲ ਖੇਡਾਂ ਦਾ ਉਦਘਾਟਨ ਕਰਨਗੇ ਮਹਾਰਾਜਾ ਚਾਰਲਜ਼ ਤੀਜੇ ਅਤੇ ਮਹਾਰਾਣੀ ਕਮੀਲਾ

ਅਜੀਤ ਡੈਸਕ 13-07-2026

ਗਲਾਸਗੋ, 12 ਜੁਲਾਈ (ਹਰਜੀਤ ਸਿੰਘ ਦੁਸਾਂਝ ਪੁਆਦੜਾ)-ਬ੍ਰਿਟੇਨ ਦੇ ਮਹਾਰਾਜਾ ਚਾਰਲਜ਼ ਤੀਜੇ ਅਤੇ ਮਹਾਰਾਣੀ ਕਮੀਲਾ 23 ਜੁਲਾਈ ਨੂੰ ਗਲਾਸਗੋ ਵਿੱਚ ਹੋਣ ਵਾਲੀਆਂ 2026 ਰਾਸ਼ਟਰਮੰਡਲ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕਰਕੇ ਖੇਡਾਂ ਦਾ ਰਸਮੀ ਉਦਘਾਟਨ ਕਰਨਗੇ। ਇਹ ਮਹਾਰਾਜਾ ਚਾਰਲਜ਼ ਦੇ ਮਹਾਰਾਜਾ ਬਣਨ ਤੋਂ ਬਾਅਦ ਉਨ੍ਹਾਂ ਦੇ ਸ਼ਾਸਨਕਾਲ ਦੀਆਂ ਪਹਿਲੀਆਂ ਰਾਸ਼ਟਰਮੰਡਲ ਖੇਡਾਂ ਹੋਣਗੀਆਂ। ਉਦਘਾਟਨੀ ਸਮਾਰੋਹ ਗਲਾਸਗੋ ਦੇ ਹਾਈਡਰੋ ਸਟੇਡੀਅਮ ਵਿੱਚ ਹੋਵੇਗਾ। ਰਾਸ਼ਟਰਮੰਡਲ ਖੇਡਾਂ ਦੇ ਪ੍ਰਧਾਨ ਡਾ. ਡੋਨਾਲਡ ਰੁਕਾਰੇ ਨੇ ਕਿਹਾ ਕਿ ਮਹਾਰਾਜਾ ਅਤੇ ਮਹਾਰਾਣੀ ਦੀ ਮੌਜੂਦਗੀ ਖੇਡਾਂ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਸਮਾਗਮ ਦੀ ਸ਼ਾਨ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਇਹ ਖੇਡਾਂ ਰਾਸ਼ਟਰਮੰਡਲ ਦੇਸ਼ਾਂ ਵਿਚਕਾਰ ਏਕਤਾ, ਦੋਸਤੀ ਅਤੇ ਖੇਡ ਭਾਵਨਾ ਦਾ ਪ੍ਰਤੀਕ ਹਨ। ਗਲਾਸਗੋ 2026 ਰਾਸ਼ਟਰਮੰਡਲ ਖੇਡਾਂ 23 ਜੁਲਾਈ ਤੋਂ 2 ਅਗਸਤ ਤੱਕ ਹੋਣਗੀਆਂ। ਇਸ ਵਾਰ ਰਾਸ਼ਟਰਮੰਡਲ ਖੇਡਾਂ ਵਿੱਚ 74 ਦੇਸ਼ਾਂ ਅਤੇ ਖੇਤਰਾਂ ਦੀ ਨੁਮਾਇੰਦਗੀ ਕਰਦੇ ਹੋਏ, ਕੁੱਲ 10 ਖੇਡਾਂ ਵਿੱਚ ਤਗ਼ਮੇ ਜਿੱਤਣ ਲਈ 3000 ਖਿਡਾਰੀ ਮੁਕਾਬਲਾ ਕਰਨਗੇ।

ਪਿਛਲੀ ਖ਼ਬਰ ਸਰਵ ਆਂਗਣਵਾੜੀ ਯੂਨੀਅਨ ਦਾ ਵੱਡਾ ਐਲਾਨ ਅਗਲੀ ਖ਼ਬਰ ਐੱਸ.ਆਈ.ਆਰ. ਤਹਿਤ ਵਿਧਾਨ ਸਭਾ ਹਲਕਾ ਅਜਨਾਲਾ ਦੇ 188 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।