05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਚਾਂਦੀ ਤਗਮਾ ਜੇਤੂ ਲਵਪ੍ਰੀਤ ਸਿੰਘ ਦਾ ਅੰਮ੍ਰਿਤਸਰ ਪੁੱਜਣ ’ਤੇ ਭਰਵਾਂ ਸਵਾਗਤ

ਅਜਨਾਲਾ/ਰਾਮ ਤੀਰਥ/ਰਾਜਾਸਾਂਸੀ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਧਰਵਿੰਦਰ ਸਿੰਘ ਔਲਖ)-ਗਲਾਸਗੋ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੌਰਾਨ ਭਾਰਤੋਲਕ 110 ਕਿੱਲੋ ਵਰਗ ਮੁਕਾਬਲੇ ’ਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸੰਬੰਧਿਤ ਪਿੰਡ ਚੱਕ ਸਚੰਦਰ ਦੇ ਨੌਜਵਾਨ ਖਿਡਾਰੀ ਲਵਪ੍ਰੀਤ ਸਿੰਘ (ਇੰਸਪੈਕਟਰ ਭਾਰਤੀ ਨੇਵੀ) ਦਾ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸੱਜਣਾਂ ਮਿੱਤਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਹਵਾਈ ਅੱਡੇ ਤੋਂ ਬਾਹਰ ਨਿਕਲਦਿਆਂ ਹੀ ਲਵਪ੍ਰੀਤ ਸਿੰਘ ਦੇ ਪਿਤਾ ਕਿਰਪਾਲ ਸਿੰਘ, ਮਾਤਾ ਸੁਖਵਿੰਦਰ ਕੌਰ, ਭੈਣ ਮਨਪ੍ਰੀਤ ਕੌਰ ਅਤੇ ਸਰਪੰਚ ਜੁਗਰਾਜ ਸਿੰਘ ਬੱਲ ਸਮੇਤ ਹੋਰਨਾਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਖੇਡ ਪ੍ਰੇਮੀਆਂ ਅਤੇ ਵੱਡੀ ਗਿਣਤੀ ਵਿਚ ਪੁੱਜੇ ਇਲਾਕਾ ਵਾਸੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਢੋਲ ਦੀ ਤਾਲ ਤੇ ਭੰਗੜੇ ਪਾ ਕੇ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 05-08-2026
ਅਜਨਾਲਾ/ਰਾਮ ਤੀਰਥ/ਰਾਜਾਸਾਂਸੀ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਧਰਵਿੰਦਰ ਸਿੰਘ ਔਲਖ)-ਗਲਾਸਗੋ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੌਰਾਨ ਭਾਰਤੋਲਕ 110 ਕਿੱਲੋ ਵਰਗ ਮੁਕਾਬਲੇ ’ਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸੰਬੰਧਿਤ ਪਿੰਡ ਚੱਕ ਸਚੰਦਰ ਦੇ ਨੌਜਵਾਨ ਖਿਡਾਰੀ ਲਵਪ੍ਰੀਤ ਸਿੰਘ (ਇੰਸਪੈਕਟਰ ਭਾਰਤੀ ਨੇਵੀ) ਦਾ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸੱਜਣਾਂ ਮਿੱਤਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਹਵਾਈ ਅੱਡੇ ਤੋਂ ਬਾਹਰ ਨਿਕਲਦਿਆਂ ਹੀ ਲਵਪ੍ਰੀਤ ਸਿੰਘ ਦੇ ਪਿਤਾ ਕਿਰਪਾਲ ਸਿੰਘ, ਮਾਤਾ ਸੁਖਵਿੰਦਰ ਕੌਰ, ਭੈਣ ਮਨਪ੍ਰੀਤ ਕੌਰ ਅਤੇ ਸਰਪੰਚ ਜੁਗਰਾਜ ਸਿੰਘ ਬੱਲ ਸਮੇਤ ਹੋਰਨਾਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਖੇਡ ਪ੍ਰੇਮੀਆਂ ਅਤੇ ਵੱਡੀ ਗਿਣਤੀ ਵਿਚ ਪੁੱਜੇ ਇਲਾਕਾ ਵਾਸੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਢੋਲ ਦੀ ਤਾਲ ਤੇ ਭੰਗੜੇ ਪਾ ਕੇ ਨਿੱਘਾ ਸਵਾਗਤ ਕੀਤਾ। ਹਵਾਈ ਅੱਡੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਵਪ੍ਰੀਤ ਸਿੰਘ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ, ਕੋਚ ਅਤੇ ਸਮੂਹ ਦੇਸ਼ ਵਾਸੀਆਂ ਨੂੰ ਦਿੰਦਿਆਂ ਹਵਾਈ ਅੱਡੇ ’ਤੇ ਹੋਏ ਭਰਵੇਂ ਸਵਾਗਤ ਤੋਂ ਭਾਵੁਕ ਹੁੰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ, ਪਿੰਡ ਵਾਸੀਆਂ ਤੇ ਹਰ ਉਸ ਵਿਅਕਤੀ ਦੇ ਦਿਲੋਂ ਧੰਨਵਾਦੀ ਹਨ, ਜੋ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਲਈ ਹਵਾਈ ਅੱਡੇ ’ਤੇ ਪਹੁੰਚਿਆ। ਲਵਪ੍ਰੀਤ ਸਿੰਘ ਇਸ ਸਮੇਂ ਭਾਰਤੀ ਨੇਵੀ ਵਿਚ ਬਤੌਰ ਇੰਸਪੈਕਟਰ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਸਨੇ ਕਿਹਾ ਕਿ ਪੰਜਾਬ ਦਾ ਪੁੱਤਰ ਹੋਣ ਦੇ ਨਾਤੇ ਉਨ੍ਹਾਂ ਦੀ ਇੱਛਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਸੂਬੇ ਵਿਚ ਹੀ ਨੌਕਰੀ ਦਾ ਮੌਕਾ ਦੇਵੇ, ਤਾਂ ਜੋ ਉਹ ਆਪਣੇ ਸੂਬੇ ਦੀ ਸੇਵਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਵੀ ਕਰ ਸਕੇ। ਇਸ ਮੌਕੇ ਲਵਪ੍ਰੀਤ ਸਿੰਘ ਦੇ ਦਾਦਾ ਗੁਰਮੇਜ ਸਿੰਘ, ਭੈਣ ਮਨਪ੍ਰੀਤ ਕੌਰ, ਸਰਪੰਚ ਜੁਗਰਾਜ ਸਿੰਘ ਬੱਲ, ਕੋਚ ਹੀਰਾ ਸਿੰਘ, ਬਲਦੇਵ ਸਿੰਘ, ਹਰਮੀਤ ਸਿੰਘ, ਚਾਚਾ ਸੱਤਪਾਲ ਸਿੰਘ, ਅੰਗਰੇਜ਼ ਸਿੰਘ, ਬਲਕਾਰ ਸਿੰਘ, ਗੁਰਜੀਤ ਸਿੰਘ, ਹਰਪਾਲ ਸਿੰਘ, ਸੁਖਵੰਤ ਸਿੰਘ, ਸਮੇਤ ਹੋਰ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਹਾਜ਼ਰ ਸਨ। ਨਹੀਂ ਪੁੱਜਾ ਕੋਈ ਸਰਕਾਰੀ ਅਧਿਕਾਰੀ ਇਸ ਦੌਰਾਨ ਹੈਰਾਨੀ ਦੀ ਗੱਲ ਇਹ ਰਹੀ ਕਿ ਇਸ ਮੌਕੇ ਨਾ ਕੋਈ ਸਰਕਾਰੀ ਅਧਿਕਾਰੀ ਤੇ ਨਾ ਹੀ ਪ੍ਰਸ਼ਾਸਨ ਦਾ ਕੋਈ ਨੁਮਾਇੰਦਾ ਲਵਪ੍ਰੀਤ ਦੇ ਸਵਾਗਤ ਲਈ ਹਵਾਈ ਅੱਡੇ ’ਤੇ ਪਹੁੰਚਿਆ। ਦੇਸ਼ ਲਈ ਤਗਮਾ ਜਿੱਤਣ ਵਾਲੇ ਖਿਡਾਰੀ ਪ੍ਰਤੀ ਸਰਕਾਰੀ ਬੇਰੁਖ਼ੀ ਨੂੰ ਲੈ ਕੇ ਲੋਕਾਂ ਵਿਚ ਕਾਫੀ ਚਰਚਾ ਰਹੀ।
ਪਿਛਲੀ ਖ਼ਬਰ ਖੇਡ ਮੰਤਰੀ ਮਾਂਡਵੀਆ ਵਲੋਂ ਰਾਸ਼ਟਰਮੰਡਲ ਖੇਡਾਂ ’ਚ ਤਗਮਾ ਜੇਤੂ ਭਾਰਤੀ ਮੁੱਕੇਬਾਜ਼ਾਂ ਦਾ ਸਨਮਾਨ ਅਗਲੀ ਖ਼ਬਰ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਪਟਿਆਲਾ ਪੁੱਜਣ ’ਤੇ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।