02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

5ਵੇਂ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ਸੀਰੀਜ਼ 3-2 ਨਾਲ ਭਾਰਤ ਦੇ ਨਾਂਅ ਰਹੀ

ਹੈਮਿਲਟਨ, 1 ਨਵੰਬਰ (ਪੀ. ਟੀ.

ਅਜੀਤ ਡੈਸਕ 02-11-2026

ਹੈਮਿਲਟਨ, 1 ਨਵੰਬਰ (ਪੀ.ਟੀ.ਆਈ.)-ਟਿਮ ਸਾਈਫਰਟ ਦੀ ਧਮਾਕੇਦਾਰ 93 ਦੌੜਾਂ ਦੀ ਪਾਰੀ ਦੀ ਮਦਦ ਨਾਲ ਨਿਊਜ਼ੀਲੈਂਡ ਨੇ ਐਤਵਾਰ ਨੂੰ 5ਵੇਂ ਤੇ ਆਖਰੀ ਟੀ-20 ਮੈਚ ਵਿਚ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਹਾਲਾਂਕਿ, ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ 3-2 ਨਾਲ ਆਪਣੇ ਨਾਮ ਕਰ ਲਈ। ਸਾਈਫਰਟ ਨੇ 50 ਗੇਂਦਾਂ ਵਿਚ 11 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 93 ਦੌੜਾਂ ਬਣਾਈਆਂ। ਉਸ ਨੇ ਚੰਗੀ ਫਾਰਮ ’ਚ ਚੱਲ ਰਹੇ ਗਲੇਨ ਫਿਲਿਪਸ (ਅਜੇਤੂ 65 ਦੌੜਾਂ, 38 ਗੇਂਦਾਂ) ਨਾਲ ਤੀਜੀ ਵਿਕਟ ਲਈ 86 ਦੌੜਾਂ ਦੀ ਸਾਂਝੇਦਾਰੀ ਕੀਤੀ। ਨਿਊਜ਼ੀਲੈਂਡ ਨੇ 195 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇਸ ਤੋਂ ਪਹਿਲਾਂ ਭਾਰਤ ਨੇ 8 ਵਿਕਟਾਂ ਦੇ ਨੁਕਸਾਨ ’ਤੇ 191 ਦੌੜਾਂ ਬਣਾਈਆਂ ਸਨ। ਭਾਰਤ ਵੱਲੋਂ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ ਨੇ ਅਰਧ ਸੈਂਕੜੇ ਲਗਾਏ। ਭਾਰਤੀ ਕਪਤਾਨਅਈਅਰ ਤੇ ਈਸ਼ਾਨ ਨੇ ਆਪਣੀ ਸ਼ਾਨਦਾਰ ਫਾਰਮ ਵਾਪਸ ਹਾਸਲ ਕੀਤੀ। ਸ਼੍ਰੇਅਸ ਅਈਅਰ ਨੇ 23 ਗੇਂਦਾਂ ਵਿਚ 50 ਦੌੜਾਂ ਬਣਾਈਆਂ, ਜਦਕਿ ਈਸ਼ਾਨ ਕਿਸ਼ਨ ਨੇ 32 ਗੇਂਦਾਂ ਵਿੱਚ 61 ਦੌੜਾਂ ਦੀ ਪਾਰੀ ਖੇਡੀ ਪਰ ਨਿਊਜ਼ੀਲੈਂਡ ਦੇ ਗੇਂਦਬਾਜ਼ ਐਡਮ ਮਿਲਨ ਦੀ ਅਗਵਾਈ ਵਿਚ ਗੇਂਦਬਾਜ਼ਾਂ ਨੇ ਭਾਰਤ ਨੂੰ ਵੱਡਾ ਸਕੋਰ ਬਣਾਉਣ ਤੋਂ ਰੋਕ ਦਿੱਤਾ। ਭਾਰਤ ਦੀ ਪਾਰੀ ਤਿੰਨ ਹਿੱਸਿਆਂ ਵਿਚ ਵੰਡੀ ਹੋਈ ਸੀ। ਸ਼ੁਰੂ ਵਿਚ ਵਿਕਟਾਂ ਜਲਦੀ ਡਿੱਗੀਆਂ, ਵਿਚਕਾਰਲੇ ਓਵਰਾਂ ਵਿਚ ਤੇਜ਼ ਦੌੜਾਂ ਬਣੀਆਂ ਤੇ ਆਖਰੀ ਓਵਰਾਂ ਵਿਚ ਭਾਰਤ ਦੀ ਰਫ਼ਤਾਰ ਹੌਲੀ ਹੋ ਗਈ।

ਪਿਛਲੀ ਖ਼ਬਰ ਲੈਸਟਰ ’ ਚ ਦੀਵਾਲੀ ਮੌਕੇ ਸੱਭਿਆਚਾਰਕ ਸਮਾਗਮ ਦੀਆਂ ਲੱਗੀਆਂ ਰੌਣਕਾਂ ਅਗਲੀ ਖ਼ਬਰ ਏਸ਼ੀਅਨ ਚੈਪੀਅਨਜ਼ ਟਰਾਫੀ 2026- ਭਾਰਤ ਦੀ ਮਲੇਸ਼ੀਆ ’ ਤੇ 4-2 ਨਾਲ ਸ਼ਾਨਦਾਰ ਜਿੱਤ ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨੇ ਜਿੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।