22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭਾਰਤ ਨੇ ਨਿਊਜ਼ੀਲੈਂਡ ਨਾਲ ਖੇਡਿਆ ਡਰਾਅ, ਜਿੱਤੀ ਹਾਕੀ ਲੜੀ

ਆਕਲੈਂਡ, 22 ਨਵੰਬਰ (ਪੀ. ਟੀ.

ਅਜੀਤ ਡੈਸਕ 23-11-2026

ਆਕਲੈਂਡ, 22 ਨਵੰਬਰ (ਪੀ.ਟੀ.ਆਈ.)-ਭਾਰਤੀ ਪੁਰਸ਼ ਹਾਕੀ ਟੀਮ ਨੇ ਇੱਥੇ ਨਿਊਜ਼ੀਲੈਂਡ ਖ਼ਿਲਾਫ਼ ਤੀਜਾ ਤੇ ਆਖਰੀ ਮੈਚ 2-2 ਨਾਲ ਡਰਾਅ ਖੇਡਿਆ। ਇਸ ਦੇ ਨਾਲ ਹੀ ਭਾਰਤ ਨੇ ਤਿੰਨ ਮੈਚਾਂ ਦੀ ਲੜੀ 1-0 ਨਾਲ ਆਪਣੇ ਨਾਂਅ ਕਰ ਲਈ। ਇਹ ਮੁਕਾਬਲਾ ਦੋਵਾਂ ਦੇਸ਼ਾਂ ਵਿਚਾਲੇ ਖੇਡ ਸਬੰਧਾਂ ਦੇ 100 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਕਰਵਾਇਆ ਗਿਆ ਸੀ। ਭਾਰਤੀ ਟੀਮ ਤਿੰਨਾਂ ਮੈਚਾਂ ’ਚ ਅਜੇਤੂ ਰਹੀ। ਭਾਰਤ ਨੇ 19 ਨਵੰਬਰ ਨੂੰ ਪਹਿਲੇ ਮੈਚ ’ਚ 3-2 ਨਾਲ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਦੋਵੇਂ ਮੈਚ 2-2 ਨਾਲ ਡਰਾਅ ਰਹੇ। ਤੀਜੇ ਮੈਚ ਵਿਚ ਨਿਊਜ਼ੀਲੈਂਡ ਨੇ ਸ਼ਾਨਦਾਰ ਸ਼ੁਰੂਆਤ ਕੀਤੀ। ਡਾਇਲਨ ਥਾਮਸ ਨੇ 9ਵੇਂ ਮਿੰਟ ਵਿਚ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਆਪਣੀ ਟੀਮ ਨੂੰ 1-0 ਦੀ ਬੜ੍ਹਤ ਦਿਵਾਈ। ਹਾਲਾਂਕਿ ਭਾਰਤੀ ਟੀਮ ਨੇ ਜਲਦੀ ਹੀ ਵਾਪਸੀ ਕੀਤੀ। ਕਪਤਾਨ ਸੰਜੇ ਨੇ 16ਵੇਂ ਮਿੰਟ ਵਿਚ ਪੈਨਲਟੀ ਕਾਰਨਰ ਨੂੰ ਗੋਲ ਵਿਚ ਬਦਲ ਕੇ ਸਕੋਰ 1-1 ਕਰ ਦਿੱਤਾ। ਇਸ ਤੋਂ ਸਿਰਫ਼ 2 ਮਿੰਟ ਬਾਅਦ ਕਾਰਥੀ ਸੇਲਵਮ ਨੇ ਮੈਦਾਨੀ ਗੋਲ ਕਰਕੇ ਭਾਰਤ ਨੂੰ 2-1 ਨਾਲ ਅੱਗੇ ਕਰ ਦਿੱਤਾ। ਭਾਰਤ ਨੇ ਮੈਚ ਦੇ ਆਖਰੀ ਪੜਾਅ ਤੱਕ ਆਪਣੀ ਬੜ੍ਹਤ ਬਣਾਈ ਰੱਖੀ, ਪਰ ਨਿਊਜ਼ੀਲੈਂਡ ਦੀ ਟੀਮ ਬਰਾਬਰੀ ਕਰਨ ਲਈ ਲਗਾਤਾਰ ਕੋਸ਼ਿਸ਼ ਕਰਦੀ ਰਹੀ। ਆਖਰਕਾਰ 55ਵੇਂ ਮਿੰਟ ਵਿੱਚ ਬੈਂਜੀ ਕੁਲਹੇਨ ਨੇ ਮੈਦਾਨੀ ਗੋਲ ਕਰਕੇ ਸਕੋਰ 2-2 ਕਰ ਦਿੱਤਾ। ਇਸ ਤੋਂ ਬਾਅਦ ਦੋਵਾਂ ਟੀਮਾਂ ਨੇ ਜਿੱਤ ਵਾਲਾ ਗੋਲ ਕਰਨ ਲਈ ਪੂਰਾ ਜ਼ੋਰ ਲਾਇਆ, ਪਰ ਕਿਸੇ ਨੂੰ ਵੀ ਕਾਮਯਾਬੀ ਨਹੀਂ ਮਿਲੀ। ਇਸ ਤਰ੍ਹਾਂ ਮੈਚ 2-2 ਨਾਲ ਡਰਾਅ ਸਮਾਪਤ ਹੋਇਆ। ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਖੇਡ ਸਬੰਧਾਂ ਦੀ ਸ਼ੁਰੂਆਤ 1926 ’ਚ ਹੋਈ ਸੀ। ਉਸ ਸਮੇਂ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੀ ਅਗਵਾਈ ਹੇਠ ਭਾਰਤੀ ਫੌਜ ਦੀ ਹਾਕੀ ਟੀਮ ਨੇ ਨਿਊਜ਼ੀਲੈਂਡ ਦਾ ਦੌਰਾ ਕੀਤਾ ਸੀ।

ਪਿਛਲੀ ਖ਼ਬਰ ਭਾਰਤ ਨੇ ਸਿਰਜਿਆ 720 ਦੌੜਾਂ ਦਾ ਬੇਹਦ ਵੱਡਾ ਸਕੋਰ ਨਿਊਜ਼ੀਲੈਂਡ ’ਤੇ ਹਾਰ ਦਾ ਖ਼ਤਰਾ ਮੰਡਰਾਇਆ ਅਗਲੀ ਖ਼ਬਰ ਚੌਥੀ ਵਿਸ਼ਵ ਪੰਜਾਬੀ ਕਾਨਫਰੰਸ ’ ਚ ਸ਼ਾਮਿਲ ਹੋਣ ਲਈ ਐਸ ਅਸ਼ੋਕ ਭੌਰਾ ਲਾਹੌਰ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।