15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ-ਰਾਜਿੰਦਰ ਸਿੰਘ ਪੁਰੇਵਾਲ, ਰਘਬੀਰ ਸਿੰਘ

ਅਜੀਤ ਡੈਸਕ 01-01-2026
ਲੰਡਨ, 31 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਕਈ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਿਸਾਬ ਨਾ ਰੱਖਣ ਸੰਬੰਧੀ ਚਰਚਾ ਹੁੰਦੀ ਆ ਰਹੀ ਹੈ | ਸਾਡੇ ਆਪਣੇ ਧਾਰਮਿਕ ਆਗੂ ਹੀ ਬਿਆਨਬਾਜ਼ੀ ਕਰ ਰਹੇ ਹਨ ਜਦ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 300 ਸਰੂਪਾਂ ਦੇ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਆਪਣੇ ਸਟਾਫ 'ਤੇ ਕਾਰਵਾਈ ਕਰ ਚੁੱਕੀ ਹੈ | ਪੰਜਾਬ ਦੀ 'ਆਪ' ਸਰਕਾਰ ਵਲੋਂ ਹੁਣ ਫਿਰ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਇਹ ਕੇਸ ਸਿਰਫ ਰਾਜਨੀਤੀ ਤਹਿਤ ਪੰਜਾਬ ਦੀਆਂ ਸਮੱਸਿਆਵਾਂ ਤੋਂ ਧਿਆਨ ਹਟਾਉਣ ਲਈ ਦਰਜ ਕੀਤਾ ਗਿਆ ਹੈ | ਪੰਜਾਬ ਸਰਕਾਰ ਨੂੰ ਨਸ਼ਿਆਂ, ਰਿਸ਼ਵਤ, ਫਿਰੌਤੀਆਂ, ਦਿਨ ਦਿਹਾੜੇ ਹੋ ਰਹੇ ਕਤਲਾਂ ਆਦਿ ਸਮਾਜਿਕ ਸਮੱਸਿਆਵਾਂ ਵੱਲ ਧਿਆਨ ਦੇ ਕੇ ਇਸ ਦੀ ਰੋਕਥਾਮ ਲਈ ਕਦਮ ਉਠਾਉਣੇ ਚਾਹੀਦੇ ਹਨ | ਸਿੰਘ ਸਭਾ ਗੁਰਦੁਆਰਾ ਡਰਬੀ ਦੇ ਮੁੱਖ ਸੇਵਾਦਾਰ ਰਘਬੀਰ ਸਿੰਘ ਅਤੇ ਜਨਰਲ ਸਕੱਤਰ ਰਾਜਿੰਦਰ ਸਿੰਘ ਪੁਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਂ ਵਿਚ 18000 ਦੇ ਕਰੀਬ ਸਟਾਫ ਕੰਮ ਕਰਦਾ ਹੈ | ਜਿਨ੍ਹਾਂ ਕੰਮ ਕਰਨ ਵਾਲਿਆਂ ਨੇ ਗਲਤੀ ਕੀਤੀ ਸੀ, ਸ਼੍ਰੋਮਣੀ ਕਮੇਟੀ ਉਨ੍ਹਾਂ ਖਿਲਾਫ ਕਾਰਵਾਈ ਕਰ ਚੁੱਕੀ ਹੈ, ਹੁਣ ਇਸ ਮੁੱਦੇ 'ਤੇ ਰਾਜਨੀਤੀ ਬੰਦ ਹੋਣੀ ਚਾਹੀਦੀ ਹੈ | ਸਾਰੀਆਂ ਸੰਸਥਾਵਾਂ ਨੂੰ ਪੰਜਾਬ ਦੇ ਭਲੇ ਲਈ ਲਾਮਬੰਦ ਹੋਣਾ ਚਾਹੀਦਾ ਹੈ |
ਪਿਛਲੀ ਖ਼ਬਰ ਨਿਊਜ਼ੀਲੈਂਡ ਵਾਸੀਆਂ ਨੇ ਦੁਨੀਆਂ .... ਅਗਲੀ ਖ਼ਬਰ ਰਾਸ਼ਟਰੀ ਅੰਤਰਰਾਸ਼ਟਰੀ ਐਸੋਸੀਏਸ਼ਨ ਗੁਰਦੁਆਰਾ ਸੁਖਮਨੀ ਸਾਹਿਬ, ਸੁਜਾਰਾ ਵਿਖੇ ਨਵੇਂ ਸਾਲ 2026 ਦਾ ਕੈਲੰਡਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।