15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

'ਬੋਰਡ ਆਫ਼ ਪੀਸ' 'ਚ ਸ਼ਾਮਿਲ ਹੋਣ ਬਾਅਦ ਸ਼ਾਹਬਾਜ਼ ਸ਼ਰੀਫ਼ ਆਪਣੇ ਹੀ ਘਰ 'ਚ ਘਿਰੇ

ਅਜੀਤ ਡੈਸਕ 24-01-2026
ਅੰਮਿ੍ਤਸਰ, 23 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਅਮਰੀਕਾ ਨਾਲ ਨਜ਼ਦੀਕੀਆਂ ਵਧਾਉਣ ਦੇ ਚੱਕਰ 'ਚ ਆਪਣੇ ਹੀ ਘਰ ਵਿਚ ਸਵਾਲਾਂ 'ਚ ਘਿਰ ਗਏ ਹਨ | ਉਨ੍ਹਾਂ ਨੂੰ ਵਿਰੋਧੀ ਧਿਰ ਵਲੋਂ ਸਖ਼ਤ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਰੀਫ਼ ਨੇ ਬੀਤੇ ਦਿਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪ੍ਰਧਾਨਗੀ ਹੇਠ 'ਬੋਰਡ ਆਫ਼ ਪੀਸ' 'ਤੇ ਦਸਤਖ਼ਤ ਕੀਤੇ | ਪਾਕਿ ਸਮੇਤ 19 ਦੇਸ਼ਾਂ ਦੇ ਆਗੂਆਂ ਨੇ ਦਾਵੋਸ 'ਚ ਇਸ ਸਮੂਹ ਦੇ ਚਾਰਟਰ ਦੇ ਰੂਪ 'ਚ ਆਪਣਾ-ਆਪਣਾ ਨਾਂਅ ਦਰਜ ਕਰਵਾਇਆ | ਇਸ ਦੌਰਾਨ ਜਦੋਂ ਸ਼ਾਹਬਾਜ਼ ਸ਼ਰੀਫ਼ ਦੇ ਦਸਤਖ਼ਤ ਕਰਨ ਦਾ ਸਮਾਂ ਆਇਆ ਤਾਂ ਉਹ ਮੁਸਕਰਾਉਂਦੇ ਹੋਏ ਟਰੰਪ ਦੇ ਕੋਲ ਬੈਠੇ ਵਿਖਾਈ ਦਿੱਤੇ | ਵਿਰੋਧੀ ਧਿਰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਚੇਅਰਮੈਨ ਗੌਹਰ ਅਲੀ ਖਾਨ ਨੇ ਇਸ ਫ਼ੈਸਲੇ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼ਰੀਫ਼ ਨੇ ਬਿਨਾਂ ਕਿਸੇ ਸਲਾਹ-ਮਸ਼ਵਰੇ ਦੇ ਸ਼ਾਂਤੀ ਬੋਰਡ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਸਦ ਨੂੰ ਸ਼ਾਂਤੀ ਬੋਰਡ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਸ਼ਰਤਾਂ ਬਾਰੇ ਸੂਚਿਤ ਕੀਤਾ ਜਾਣਾ ਚਾਹੀਦਾ ਸੀ | ਉਨ੍ਹਾਂ ਪੁੱਛਿਆ ਕਿ ਕੀ ਤੁਸੀਂ (ਪਾਕਿ ਸਰਕਾਰ) ਹਮਾਸ ਦੇ ਨਿਸ਼ਸਤਰੀਕਰਨ 'ਚ ਭੂਮਿਕਾ ਨਿਭਾਓਗੇ? ਪਾਰਟੀ ਦੇ ਸੀਨੀਅਰ ਨੇਤਾ ਅਸਦ ਕੈਸਰ ਨੇ ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਮੰਦਭਾਗਾ ਹੈ ਕਿ ਸਰਕਾਰ ਨੇ ਅਜਿਹੇ ਸੰਵੇਦਨਸ਼ੀਲ ਮੁੱਦੇ 'ਤੇ ਸਰਬਸੰਮਤੀ ਨਾਲ ਫ਼ੈਸਲਾ ਲੈਣ ਦੀ ਖੇਚਲ ਨਹੀਂ ਕੀਤੀ |
ਪਿਛਲੀ ਖ਼ਬਰ ਪੱਛਮੀ ਬੰਗਾਲ ਸਰਕਾਰ ਦੇ ਸੂਚਨਾ... ਅਗਲੀ ਖ਼ਬਰ ਸੱਜਣ ਕੁਮਾਰ ਨੂੰ ਇਕ ਮਾਮਲੇ 'ਚ ਬਰੀ ਕਰਨਾ ਸਿੱਖ ਕੌਮ ਨਾਲ ਬੇਇਨਸਾਫ਼ੀ-ਸ੍ਰੀ ਗੁਰੂ ਸਿੰਘ ਸਭਾ ਸਾਊਥਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।