15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਵਿਸ਼ਵ ਬੈਂਕ ਸਮੂਹ ਦੇ ਪ੍ਰਧਾਨ ਅਜੈ ਪਾਲ ਸਿੰਘ ਬੰਗਾ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 03-02-2026
ਅੰਮਿ੍ਤਸਰ, 2 ਫ਼ਰਵਰੀ (ਸੁਰਿੰਦਰ ਕੋਛੜ)-ਵਿਸ਼ਵ ਬੈਂਕ ਸਮੂਹ (ਡਬਲਿਊ.ਬੀ.ਜੀ.) ਦੇ ਪ੍ਰਧਾਨ ਅਜੈ ਪਾਲ ਸਿੰਘ ਬੰਗਾ ਨੇ ਅੱਜ ਆਪਣੇ ਪਾਕਿਸਤਾਨ ਦੌਰੇ ਦੌਰਾਨ ਇਸਲਾਮਾਬਾਦ ਵਿਖੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਮੁਲਾਕਾਤ ਕੀਤੀ | ਬੈਠਕ ਦੌਰਾਨ ਪਾਕਿ ਨੇ ਦੇਸ਼ ਦੇ ਆਰਥਿਕ ਵਿਕਾਸ ਤੇ ਸੁਧਾਰਾਂ ਨੂੰ ਅੱਗੇ ਵਧਾਉਣ ਵਿਚ ਮਹੱਤਵਪੂਰਨ ਸਾਬਿਤ ਹੋਣ ਵਾਲੇ ਸਮੂਹ ਦੇ ਕੀਮਤੀ ਸਮਰਥਨ ਨੂੰ ਸਵੀਕਾਰ ਕੀਤਾ | ਪਾਕਿ ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ ਸ਼ਾਹਬਾਜ਼ ਸ਼ਰੀਫ਼ ਨੇ ਵਿਸ਼ਵ ਬੈਂਕ ਸਮੂਹ ਦੇ ਪ੍ਰਧਾਨ ਵਜੋਂ ਬੰਗਾ ਦਾ ਆਪਣੀ ਪਹਿਲੀ ਅਧਿਕਾਰਤ ਫੇਰੀ ਲਈ ਸਵਾਗਤ ਕੀਤਾ | ਉਨ੍ਹਾਂ ਨੇ ਖਾਸ ਕਰਕੇ 10 ਸਾਲਾ ਡਬਲਿਊ.ਬੀ.ਜੀ. ਕੰਟਰੀ ਪਾਰਟਨਰਸ਼ਿਪ ਫਰੇਮਵਰਕ (ਸੀ.ਪੀ.ਐੱਫ਼.) ਰਾਹੀਂ ਸਮੂਹ ਦੀ ਪਾਕਿਸਤਾਨ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਈਵਾਲੀ ਤੇ ਦੇਸ਼ ਦੀਆਂ ਵਿਕਾਸ ਤਰਜੀਹਾਂ ਦਾ ਸਮਰਥਨ ਕਰਨ ਦੀ ਵਚਨਬੱਧਤਾ ਲਈ ਸ਼ਲਾਘਾ ਕੀਤੀ | ਸ਼ਰੀਫ਼ ਨੇ ਵਿਸ਼ਵ ਬੈਂਕ ਸਮੂਹ ਨੂੰ ਵਧੇਰੇ ਪ੍ਰਭਾਵਸ਼ਾਲੀ ਵਿਕਾਸ ਭਾਈਵਾਲ ਵਿਚ ਬਦਲਣ 'ਚ ਬੰਗਾ ਦੀ ਅਗਵਾਈ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਦਾਅਵਾ ਕੀਤਾ ਕਿ ਪਾਕਿ ਸਰਕਾਰ ਟਿਕਾਊ ਆਰਥਿਕ ਸਥਿਰਤਾ ਦੇ ਉਦੇਸ਼ ਨਾਲ ਬਹੁ-ਪੱਖੀ, ਵਿਆਪਕ , ਢਾਂਚਾਗਤ, ਘਰੇਲੂ ਪ੍ਰੋਗਰਾਮ ਦੇ ਨਾਲ ਆਰਥਿਕ ਸੁਧਾਰ ਏਜੰਡੇ 'ਤੇ ਜ਼ੋਰਦਾਰ ਢੰਗ ਨਾਲ ਕੰਮ ਕਰ ਰਹੀ ਹੈ | ਇਸ ਮੌਕੇ 'ਤੇ ਬੋਲਦੇ ਹੋਏ ਅਜੈ ਪਾਲ ਸਿੰਘ ਬੰਗਾ ਨੇ ਵਿਸ਼ਵ ਬੈਂਕ ਸਮੂਹ ਪਹੁੰਚ ਰਾਹੀਂ ਪਾਕਿ ਨੂੰ ਦਿੱਤੇ ਜਾ ਰਹੇ ਸਹਿਯੋਗ ਨੂੰ ਡੂੰਘਾ ਕਰਨ ਦੀ ਆਪਣੀ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ | ਉਨ੍ਹਾਂ ਕਿਹਾ ਕਿ ਵਿਕਾਸ ਭਾਈਵਾਲਾਂ ਨਾਲ ਮਜ਼ਬੂਤ ਤਾਲਮੇਲ ਤੋਂ ਇਲਾਵਾ ਨਿੱਜੀ ਸਰੋਤਾਂ ਦਾ ਵਧੇਰੇ ਲਾਭ ਸਰਕਾਰ ਦੇ ਸੁਧਾਰ ਏਜੰਡੇ ਦੀ ਇੱਛਾ ਨੂੰ ਪੂਰਾ ਕਰਨ ਲਈ ਜ਼ਰੂਰੀ ਸੀ |

ਪਿਛਲੀ ਖ਼ਬਰ ਬੀ. ਸੀ. ਸੀ. ਆਈ. ਨੇ ਆਈ. ਸੀ. ਸੀ. ਨਾਲ ਜਤਾਈ ਸਹਿਮਤੀ ਅਗਲੀ ਖ਼ਬਰ ਬਰਤਾਨਵੀ ਸੰਸਦ ਮੈਂਬਰ ਜਿਨਸੀ ਅਪਰਾਧਾਂ ਦੇ ਸ਼ੱਕ 'ਚ ਦੂਜੀ ਵਾਰ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।