03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੇਅਰ ਹੋਮ 'ਚ ਬਜ਼ੁਰਗ ਮਹਿਲਾਵਾਂ ਨਾਲ ਜਿਨਸੀ ਹਿੰਸਾ ਕਰਨ ਵਾਲੇ ਦੋਸ਼ੀ ਨੂੰ ਲੰਬੀ ਕੈਦ ਦੀ ਸਜ਼ਾ

ਅਜੀਤ ਡੈਸਕ 22-02-2026
ਲੈਸਟਰ (ਇੰਗਲੈਂਡ), 21 ਫ਼ਰਵਰੀ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਵਿਚ ਇਕ ਕੇਅਰ ਹੋਮ ਵਿਚ ਰਹਿ ਰਹੀਆਂ ਬਜ਼ੁਰਗ ਮਹਿਲਾਵਾਂ ਨਾਲ ਜਿਨਸੀ ਹਿੰਸਾ ਕਰਨ ਤੇ ਹਮਲਿਆਂ ਦੀ ਵੀਡੀਓ ਬਣਾਉਣ ਵਾਲੇ ਇਕ ਵਿਅਕਤੀ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦੇ ਕੇ ਲੰਬੀ ਕੈਦ ਦੀ ਸਜ਼ਾ ਸੁਣਾਈ ਗਈ ਹੈ | ਮੀਡੀਆ ਰਿਪੋਰਟਾਂ ਅਨੁਸਾਰ ਦੋਸ਼ੀ ਨੇ 3 ਬਜ਼ੁਰਗ ਮਹਿਲਾਵਾਂ ਨਾਲ ਜਬਰ ਜਨਾਹ ਕੀਤਾ ਤੇ ਚੌਥੀ ਮਹਿਲਾ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ | ਜਾਂਚ ਦÏਰਾਨ ਇਹ ਵੀ ਸਾਹਮਣੇ ਆਇਆ ਕਿ ਉਸਨੇ ਆਪਣੇ ਅਪਰਾਧਾਂ ਦੀ ਵੀਡੀਓ ਰਿਕਾਰਡਿੰਗ ਕੀਤੀ ਸੀ, ਜਿਸ ਕਾਰਨ ਮਾਮਲੇ ਨੂੰ ਬਹੁਤ ਗੰਭੀਰ ਮੰਨਿਆ ਗਿਆ | ਪੁਲਿਸ ਮੁਤਾਬਕ ਇਹ ਘਟਨਾਵਾਂ ਉਸ ਸਮੇਂ ਸਾਹਮਣੇ ਆਈਆਂ ਜਦੋਂ ਕੇਅਰ ਹੋਮ ਪ੍ਰਬੰਧਨ ਨੂੰ ਸ਼ੱਕ ਹੋਇਆ ਤੇ ਮਾਮਲੇ ਦੀ ਸੂਚਨਾ ਤੁਰੰਤ ਅਧਿਕਾਰੀਆਂ ਨੂੰ ਦਿੱਤੀ ਗਈ | ਜਾਂਚ ਤੋਂ ਬਾਅਦ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਪੱਕੇ ਸਬੂਤਾਂ ਦੇ ਆਧਾਰ 'ਤੇ ਉਸਨੂੰ ਕਸੂਰਵਾਰ ਠਹਿਰਾਇਆ ਗਿਆ | ਸੁਣਵਾਈ ਦÏਰਾਨ ਜੱਜ ਨੇ ਕਿਹਾ ਕਿ ਦੋਸ਼ੀ ਨੇ ਸਮਾਜ ਦੇ ਸਭ ਤੋਂ ਨਾਜ਼ੁਕ ਤੇ ਸੁਰੱਖਿਆ ਦੀ ਲੋੜ ਵਾਲੇ ਲੋਕਾਂ ਨਾਲ ਭਿਆਨਕ ਧੋਖਾ ਕੀਤਾ ਹੈ ਤੇ ਉਸਦੇ ਕਰਤੂਤ ਬਹੁਤ ਹੀ ਘਿਨÏਣੇ ਤੇ ਅਮਾਨਵੀ ਹਨ | ਅਦਾਲਤ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਅਪਰਾਧਾਂ ਲਈ ਸਖ਼ਤ ਸਜ਼ਾ ਲਾਜ਼ਮੀ ਹੈ ਤਾਂ ਜੋ ਸਮਾਜ ਵਿੱਚ ਸਪੱਸ਼ਟ ਸੰਦੇਸ਼ ਜਾਵੇ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਨੇ ਕੇਅਰ ਹੋਮਾਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਰੋਕਣ ਲਈ ਨਿਗਰਾਨੀ ਪ੍ਰਣਾਲੀ ਹੋਰ ਮਜ਼ਬੂਤ ਕਰਨ ਦੀ ਲੋੜ ਹੈ | ਉਨ੍ਹਾਂ ਪੀੜਤ ਮਹਿਲਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਿੰਮਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਦਦ ਨਾਲ ਹੀ ਦੋਸ਼ੀ ਨੂੰ ਕਾਨੂੰਨ ਦੇ ਕਟਘਰੇ ਵਿਚ ਲਿਆਂਦਾ ਜਾ ਸਕਿਆ | ਸਮਾਜਿਕ ਸੰਸਥਾਵਾਂ ਨੇ ਇਸ ਘਟਨਾ ਨੂੰ ਬਹੁਤ ਚਿੰਤਾਜਨਕ ਦੱਸਦਿਆਂ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਵਿਚ ਸਖ਼ਤ ਜਾਂਚ ਤੇ ਸੁਰੱਖਿਆ ਪ੍ਰੋਟੋਕੋਲ ਲਾਗੂ ਕਰਨ ਦੀ ਮੰਗ ਕੀਤੀ ਹੈ |

ਲੈਸਟਰ ਪਿਕ 10
ਪਿਛਲੀ ਖ਼ਬਰ ਐਂਡਰਿਊ ਮਾਊਾਟਬੈਟਨ-ਵਿੰਡਸਰ ਦੀ ਗਿ੍ਫ਼ਤਾਰੀ ਬਾਅਦ ਸੰਸਦੀ ਜਾਂਚ ਦੀ ਸੰਭਾਵਨਾ ਅਗਲੀ ਖ਼ਬਰ ਟਰੰਪ ਵੱਲੋਂ ਗਲੋਬਲ 10 ਫ਼ੀਸਦੀ ਟੈਰਿਫ਼ ਦੇ ਐਲਾਨ ਕਰਕੇ ਬਰਤਾਨਵੀ ਕਾਰੋਬਾਰੀਆਂ 'ਚ ਚਿੰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।