29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਜਨਤਕ ਆਵਾਜਾਈ ਦੇ ਸਾਧਨ ਮੁਫ਼ਤ ਕੀਤੇ

ਅਜੀਤ ਡੈਸਕ 30-03-2026
ਮੈਲਬੌਰਨ, 29 ਮਾਰਚ (ਪਰਮਵੀਰ ਸਿੰਘ ਆਹਲੂਵਾਲੀਆ)-ਸੰਸਾਰ ਭਰ ਵਿਚ ਤੇਲ ਦੀਆਂ ਕੀਮਤਾਂ ਵਿਚ ਹੋ ਰਹੇ ਭਾਰੀ ਵਾਧੇ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਆਸਟਰੇਲੀਆ ਦੇ ਵਿਕਟੋਰੀਆ ਤੇ ਤਸਮਾਨੀਆ ਭਾਵ ਕਿ 2 ਸੂਬਿਆਂ ਨੇ ਵੱਡਾ ਫੈਸਲਾ ਲੈਂਦੇ ਹੋਏ ਜਨਤਕ ਆਵਾਜਾਈ ਨੂੰ ਕੁਝ ਸਮੇਂ ਲਈ ਮੁਫ਼ਤ ਕਰ ਦਿੱਤਾ ਹੈ | ਵਿਕਟੋਰੀਆ ਵਿਚ ਇਹ ਸਹੂਲਤ ਇਕ ਮਹੀਨੇ ਲਈ ਲਾਗੂ ਕੀਤੀ ਗਈ ਹੈ, ਜਦਕਿ ਤਸਮਾਨੀਆ ਵਿਚ ਤਿੰਨ ਮਹੀਨੇ ਤੱਕ ਲੋਕ ਰੇਲਾਂ, ਬੱਸਾਂ ਅਤੇ ਹੋਰ ਜਨਤਕ ਆਵਾਜਾਈ ਦੇ ਸਾਧਨਾਂ 'ਚ ਮੁਫ਼ਤ ਸਫ਼ਰ ਕਰ ਸਕਣਗੇ | ਸਰਕਾਰਾਂ ਵੱਲੋਂ ਲਿਆ ਗਿਆ ਇਹ ਕਦਮ ਵਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਪ੍ਰਭਾਵ ਨੂੰ ਘਟਾਉਣ ਤੇ ਲੋਕਾਂ ਨੂੰ ਤੁਰੰਤ ਰਾਹਤ ਦੇਣ ਵੱਲ ਇਕ ਮਹੱਤਵਪੂਰਨ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ |


ਪਿਛਲੀ ਖ਼ਬਰ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਦਾ ਐਲਾਨ ਅਗਲੀ ਖ਼ਬਰ ਡਰਬੀ ਵਿਚ ਭਾਰਤੀ ਕਾਰ ਚਾਲਕ ਨੇ ਕੁਚਲੇ ਲੋਕ, 7 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।