18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਨੋਰਥ ਪਲਿੰਮਟਨ ਗੁਰਦੁਆਰਾ ਸਿੰਘ ਸਭਾ ਦੀ ਪਹਿਲੀ ਵਰ੍ਹੇਗੰਢ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ

ਅਜੀਤ ਡੈਸਕ 31-03-2026
ਐਡੀਲੇਡ, 30 ਮਾਰਚ (ਗੁਰਮੀਤ ਸਿੰਘ ਵਾਲੀਆ)-ਗੁਰਦੁਆਰਾ ਸਿੰਘ ਸਭਾ ਨੋਰਥ ਪਲਿੰਮਟਨ ਵਿਖੇ ਗੁਰੂ ਘਰ ਦੀ ਪਹਿਲੀ ਵਰ੍ਹੇਗੰਢ ਦੇ ਸਬੰਧ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ | ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ | ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ, ਰਹਿਰਾਸ ਸਾਹਿਬ ਦੇ ਪਾਠ ਤੇ ਰਸਭਰੇ ਕੀਰਤਨ ਦੀ ਸੇਵਾ ਭਾਈ ਕੁਲਦੀਪ ਸਿੰਘ ਦੇ ਜੱਥੇ ਵੱਲੋਂ ਨਿਭਾਈ ਗਈ | ਇਸ ਤੋਂ ਇਲਾਵਾ ਭਾਈ ਕਵਲਜੀਤ ਸਿੰਘ ਵੱਲੋਂ ਗੁਰੂ ਸ਼ਬਦ ਦੀ ਵਿਚਾਰ ਸੰਗਤਾਂ ਨਾਲ ਸਾਂਝੀ ਕੀਤੀ ਗਈ | ਇਸ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਵਿਦਵਾਨ ਤੇ ਪ੍ਰਚਾਰਕ ਗਿਆਨੀ ਹਰਵਿੰਦਰ ਸਿੰਘ ਗੰਗਾਨਗਰ ਵਾਲਿਆਂ ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ਅਨੁਸਾਰ 'ਕਿਰਤ ਕਰੋ, ਵੰਡ ਛਕੋ ਤੇ ਨਾਮ ਜਪੋ' ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸਿੱਖ ਜੀਵਨ ਦੀ ਸਫਲਤਾ ਗੁਰੂ ਦੇ ਦਰਸਾਏ ਮਾਰਗ 'ਤੇ ਚੱਲਣ ਵਿਚ ਹੈ | ਉਨ੍ਹਾਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਗੁਰੂ ਘਰ ਨਾਲ ਜੁੜਨ, ਸੇਵਾ ਕਰਨ ਅਤੇ ਦਸਮੇਸ਼ ਪਿਤਾ ਵੱਲੋਂ ਬਖਸ਼ੀ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਉਤਸ਼ਾਹਿਤ ਕੀਤਾ | ਸਮਾਗਮ ਦੇ ਸਫਲ ਆਯੋਜਨ ਲਈ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਉਪਰਾਲਿਆਂ ਦੀ ਸੰਗਤਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ | ਅਖੀਰ ਵਿਚ ਭਾਈ ਜਸਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ ਤੇ ਜੈਕਾਰਿਆਂ ਦੀ ਗੂੰਜ ਵਿਚ ਸਮਾਗਮ ਦੀ ਸਮਾਪਤੀ ਹੋਈ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਬਰੈਂਪਟਨ ਵਿਚ ਹੋਇਆ ਗੁਰਦਾਸ ਮਾਨ ਦਾ ਸ਼ੋਅ -ਹਾਲ ਦੇ ਬਾਹਰ ਪੰਜਾਬੀਆਂ ਨੇ ਕੀਤਾ ਰੋਸ ਮੁਜ਼ਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।