19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਜ਼ ਵਿਚਾਲੇ ਮੁਕਾਬਲਾ ਅੱਜ <br/>

ਅਜੀਤ ਡੈਸਕ 31-03-2026
ਐੱਸ. ਏ. ਐੱਸ. ਨਗਰ, 30 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਨਿਊ ਚੰਡੀਗੜ੍ਹ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕਿ੍ਕਟ ਸਟੇਡੀਅਮ ਵਿਖੇ ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਜ਼ ਵਿਚਕਾਰ 31 ਮਾਰਚ ਸ਼ਾਮ ਨੂੰ 7:00 ਵਜੇ ਮੈਚ ਖੇਡਿਆ ਹੋਵੇਗਾ | ਇਸ ਮੈਚ ਨੂੰ ਲੈ ਕੇ ਦਰਸ਼ਕਾਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਪ੍ਰਬੰਧਕਾਂ ਅਨੁਸਾਰ ਮੈਚ ਦੀਆਂ ਲਗਭਗ ਸਾਰੀਆਂ ਟਿਕਟਾਂ ਵਿਕ ਚੁੱਕੀਆਂ ਹਨ | ਇਸ ਮੈਚ ਦੌਰਾਨ ਸ਼ੁਭਮਨ ਗਿੱਲ ਗੁਜਰਾਤ ਟਾਈਟਨਜ਼ ਦੀ ਅਤੇ ਸ਼੍ਰੇਅਸ ਅਇਅਰ ਪੰਜਾਬ ਕਿੰਗਜ਼ ਦੀ ਅਗਵਾਈ ਕਰਨਗੇ | ਪੰਜਾਬ ਕਿੰਗਜ਼ ਦੀ ਟੀਮ ਨੇ ਅੱਜ ਆਪਣੇ ਮੁੱਖ ਕੋਚ ਰਿਕੀ ਪੌਂਟਿੰਗ ਦੀ ਅਗਵਾਈ ਵਿਚ ਅਭਿਆਸ ਕੀਤਾ | ਇਸੇ ਤਰ੍ਹਾਂ ਗੁਜਰਾਤ ਦੀ ਟੀਮ ਨੇ ਅੱਜ ਬੱਲੇਬਾਜ਼ੀ ਤੇ ਗੇਂਦਬਾਜ਼ੀ ਦਾ ਅਭਿਆਸ ਕਰਦਿਆਂ ਮੈਦਾਨ ਤੇ ਪਿੱਚ ਨੂੰ ਸਮਝਣ ਦੀ ਕੋਸ਼ਿਸ਼ ਕੀਤੀ | ਮੈਚ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਗਰਾਊਾਡ ਦੇ ਦੁਆਲੇ ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ |
30 ਐਮ.ਓ.ਐਚ. 31,32
ਨਿਊ ਚੰਡੀਗੜ੍ਹ ਸਥਿਤ ਕਿ੍ਕਟ ਸਟੇਡੀਅਮ ਵਿਖੇ ਅਭਿਆਸ ਕਰਦੇ ਹੋਏ ਸ਼ੁਭਮਨ ਗਿੱਲ ਤੇ ਸ਼੍ਰੇਅਸ ਅਇਅਰ |
ਤਸਵੀਰ : ਗੁਰਿੰਦਰ ਸਿੰਘ



ਪਿਛਲੀ ਖ਼ਬਰ ਪਿੰਡ ਧੌਲ ਵਿਖੇ ਸਿਹਤ ਕਾਰਡ ਬਣਾਉਣ ਲਈ ਕੈਂਪ ਲਗਾਇਆ ਅਗਲੀ ਖ਼ਬਰ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।