23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਗੁਰੂ ਘਰ ੳਸਲੋ (ਨਾਰਵੇ) ਵਿਖੇ ਨਿਸ਼ਾਨ ਸਾਹਿਬ ਦੇ ਵਸਤਰ ਬਦਲੇ ਗਏ

ਅਜੀਤ ਡੈਸਕ 07-04-2026
ਓਸਲੌ, 6 ਅਪ੍ਰੈਲ (ਡਿੰਪਾ ਵਿਰਕ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਨਾਰਵੇ ਦੀ ਸਮੂਹ ਸਿੱਖ ਸੰਗਤ ਵਲੋਂ ਸ਼ਿਰਕਤ ਕੀਤੀ ਗਈ | ਸੰਗਤਾਂ ਨੇ ਬੜੇ ਉਤਸ਼ਾਹ ਤੇ ਇਕਾਗਰਤਾ ਨਾਲ ਗੁਰੂ ਘਰ ਵਚ ਹਾਜ਼ਰੀ ਲਗਾਈ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਪਵਿੱਤਰ ਦਿਵਸ ਦੀਆ ਖੁਸ਼ੀਆ ਨੂੰ ਮਨਾਉਣ ਪਹਿਲਾ ਇਲਾਕੇ ਦੀ ਸਿੱਖ ਸੰਗਤ ਵੱਲੋਂ ਨਿਸ਼ਾਨ ਸਾਹਿਬ ਦੇ ਵਸਤਰ ਬਦਲਣ ਦੀ ਰਸਮ ਬੜੀ ਸ਼ਰਧਾ ਨਾਲ ਨਿਭਾਈ ਗਈ | ਸੰਗਤਾ ਵੱਲੋਂ ਗੁਰੂ ਦੀ ਬਾਣੀ ਦਾ ਜਾਪ ਕੀਤਾ ਗਿਆ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆ ਨੇ ਮਾਹੋਲ ਨੂੰ ਹੋਰ ਵੀ ਰੂਹਾਨੀ ਬਣਾ ਦਿੱਤਾ | ਸਿੰਘਾਂ ਵੱਲੋ ਨਿਸ਼ਾਨ ਸਾਹਿਬ ਦੇ ਵਸਤਰ ਬਦਲ ਕੇ ਨਵੇ ਕੇਸਰੀ ਵਸਤਰ ਪਹਿਨਾਏ ਗਏ | ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਓੁਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਤੇ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਸੇਵਾਵਾਂ ਨਿਵਾਈਆਂ ਗਈਆਂ ਅੰਤ 'ਚ ਪ੍ਰਬੰਧਕ ਕਮੇਟੀ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਲੀਜ਼ਾ ਨੰਦੀ ਨੇ ਯੂ.ਕੇ. ਦੇ ਨੌਜਵਾਨਾਂ ਦੀ ਸਹਾਇਤਾ ਲਈ ਨਵੇਂ ਕੇਂਦਰ ਕੀਤੇ ਸਥਾਪਤ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਬਗੈਰ ਸਿੱਖਾਂ ਦਾ ਕੋਈ ਹੋਰ ਗੁਰੂ ਨਹੀਂ-ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ.ਕੇ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।