05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਅਜੀਤ ਡੈਸਕ 12-04-2026
ਟੋਰਾਂਟੋ, 11 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਓਾਟਾਰੀਓ ਖ਼ਾਲਸਾ ਦਰਬਾਰ ਡਿਕਸੀ ਰੋਡ ਗੁਰਦੁਆਰਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਗਏ ਜਿਸ 'ਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਰਾਗੀ ਅਤੇ ਢਾਡੀ ਜਥਿਆਂ ਵੱਲੋਂ ਹਾਜ਼ਰੀ ਭਰੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਤੇ ਹੋਰ ਗ੍ਰੰਥੀ ਸਿੰਘਾਂ ਵੱਲੋਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸਟੇਜ ਦੀ ਸੇਵਾ ਨਿਭਾਉਂਦਿਆਂ ਗੁਰੂ ਘਰ ਦੇ ਮੁੱਖ ਸਕੱਤਰ ਭਾਈ ਪਰਮਜੀਤ ਸਿੰਘ ਗਿੱਲ ਨੇ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ 'ਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਦੱਸਿਆ ਕਿ ਗੁਰੂ ਸਾਹਿਬ ਨੇ ਕਿਵੇਂ ਬਾਣੀ ਇਕੱਤਰ ਕਰਕੇ ਸ੍ਰੀ ਗੁਰੁ ਆਦਿ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ ਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਈ | ਉਨ੍ਹਾਂ ਗੁਰਦੁਆਰਾ ਸਾਹਿਬ 'ਚ ਚਲ ਰਹੇ ਸਮਾਗਮਾਂ ਬਾਰੇ ਵੀ ਜਾਣਕਾਰੀ ਵੀ ਸਾਂਝੀ ਕੀਤੀ | ਇਸ ਮੌਕੇ ਹਾਜ਼ਰ ਸੰਗਤਾਂ ਦੇ ਸਨਮੁੱਖ ਗੁਰੂ ਘਰ ਦੇ ਸਮੂਹ ਹਜ਼ੂਰੀ ਰਾਗੀ ਭਾਈ ਦਰਸ਼ਨਜੀਤ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਓਾਕਾਰ ਸਿੰਘ, ਭਾਈ ਜਗਦੀਸ਼ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਪਲਵਿੰਦਰ ਸਿੰਘ, ਭਾਈ ਮਨਜੋਤ ਸਿੰਘ, ਭਾਈ ਰਣਜੀਤ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਨੇ ਜਥਿਆਂ ਦੇ ਰੂਪ 'ਚ ਗੁਰਬਾਣੀ ਕੀਰਤਨ ਤੇ ਭਾਈ ਗੁਲਜ਼ਾਰ ਸਿੰਘ ਵੱਲੋਂ ਕਥਾ ਵਿਚਾਰਾਂ ਨਾਲ ਹਾਜ਼ਰੀ ਭਰੀ ਗਈ, ਜਦੋਂ ਕਿ ਭਾਈ ਅਮਨਦੀਪ ਸਿੰਘ ਭੁਲਾਂਰਾਈ ਦੇ ਜਥੇ ਵੱਲੋਂ ਢਾਡੀ ਵਾਰਾਂ ਸਰਵਣ ਕਰਵਾਈਆਂ ਗਈਆਂ ਉਪਰੰਤ ਗੁਰੂਘਰ ਦੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਸਮੂਹ ਲੁਕਾਈ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਪੰਜਾਬ ਨੇ 10ਵੀਂ ਵਾਰ 200 ਤੋਂ ਵੱਧ ਦੌੜਾਂ ਦਾ ਟੀਚਾ ਹਾਸਿਲ ਕੀਤਾ ਅਗਲੀ ਖ਼ਬਰ ਟਰੰਪ ਨੇ ਪ੍ਰਵਾਸੀਆਂ 'ਤੇ ਕਾਰਵਾਈ ਨੂੰ ਠਹਿਰਾਇਆ ਜਾਇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।