21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਇਟਲੀ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 14-04-2026
ਬਰੇਸ਼ੀਆ (ਇਟਲੀ), 13 ਅਪਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ, ਤੋਰੇ ਦੀ ਪਿਚਨਾਰਦੀ (ਕਰੇਮੋਨਾ) ਵੱਲੋਂ ਖਾਲਸੇ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਇਟਲੀ ਦੇ ਸ਼ਹਿਰ ਕਰੇਮੋਨਾ ਵਿਖੇ ਸਜਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਈ ਸੰਗਤਾਂ ਨੇ ਖਾਲਸਾਈ ਰੰਗ ਵਿਚ ਸ਼ਹਿਰ ਕਰੇਮੋਨਾ ਨੂੰ ਰੰਗਿਆ | ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਦੀ ਆਰੰਭਤਾ ਕਰੇਮੋਨਾ ਦੇ ਸਟੇਡੀਅਮ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਾਵਾਈ ਹੇਠ ਹੋਈ | ਵੱਖ-ਵੱਖ ਕੀਰਤਨੀ ਜੱਥਿਆ ਵਲੋਂ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ | ਸ੍ਰੀ ਕਲਗੀਧਰ ਗੱਤਕਾ ਅਕੈਡਮੀ, ਕਰੇਮੋਨਾ ਦੇ ਸਿੰਘਾਂ ਵੱਲੋਂ ਗਤਕੇ ਦੇ ਜÏਹਰ ਵਿਖਾਉਦੇ ਹੋਏ ਇਸ ਨਗਰ ਕੀਰਤਨ ਦੀਆਂ ਰÏਣਕਾਂ ਨੂੰ ਹੋਰ ਵੀ ਚਾਰ ਚੰਨ ਲਾ ਦਿੱਤੇ | ਜਿਉਂ ਹੀ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਨਗਰ ਕੀਰਤਨ ਲੂਨਾ ਪਾਰਕ ਵਿਖੇ ਪਹੁੰਚਿਆ, ਸਿੱਖ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਜਿੱਥੇ ਖੁੱਲੇ ਪੰਡਾਲ ਵਿਚ ਦੀਵਾਨ ਸਜਾਏ ਗਏ | ਇਸ ਮੌਕੇ ਪ੍ਰਸਿੱਧ ਢਾਡੀ ਜੱਥੇ ਭਾਈ ਸੁਖਵੀਰ ਸਿੰਘ ਭੌਰ ਤੇ ਸਾਥੀਆਂ ਨੇ ਢਾਡੀ ਵਾਰਾਂ ਨਾਲ ਸਿੱਖ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ | ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਸੰਗਤਾਂ ਤੇ ਸੰਸਥਾਵਾਂ ਦਾ ਧੰਨਵਾਦ ਕੀਤਾ | ਇਸ ਮੌਕੇ ਇਟਲੀ ਦੇ ਹੋਰਨਾਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਪੁੱਜੀਆਂ | ਵੱਡੀ ਗਿਣਤੀ ਵਿਚ ਕਰੇਮੋਨਾ ਜਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸਨਮਾਨਯੋਗ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ ਭੇਂਟ ਕੀਤੇ ਗਏ | ਪ੍ਰਬੰਧਕੀ ਕਮੇਟੀ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਖਾਲਸਾ ਪੰਥ ਸਾਜਨਾ ਦਿਵਸ ਦੀ ਵਧਾਈ ਦਿੱਤੀ ਗਈ ਤੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਵਿੱਤ ਮੰਤਰੀ 18 ਨੂੰ ਡਾ. ਅੰਬੇਡਕਰ ਹਾਲ ਦਾ ਰੱਖਣਗੇ ਨੀਂਹ ਪੱਥਰ ਅਗਲੀ ਖ਼ਬਰ ਕੈਨੇਡਾ 'ਚ ਭਾਰਤੀ ਕੌਂਸਲਖਾਨੇ ਨੇ ਮਨਾਈ ਵਿਸਾਖੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।