08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਕੈਲਗਰੀ ਵਿਖੇ ਪੰਚਮ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦਾ ਮਨਾਇਆ ਸ਼ਹੀਦੀ ਦਿਹਾੜਾ

ਅਜੀਤ ਡੈਸਕ 20-06-2026
ਕੈਲਗਰੀ, 19 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਪੰਚਮ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦਾ 420ਵਾਂ ਸ਼ਹੀਦੀ ਦਿਹਾੜਾ ਸੰਗਤਾਂ ਵੱਲੋ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮੇਨ ਹਾਲ ਵਿੱਚ ਪੈਣ ਉਪਰੰਤ ਸਾਰਾ ਦਿਨ ਦੀਵਾਨ ਸਜਾਏ ਗਏ| ਜਿਸ ਵਿਚ ਭਾਈ ਜਗਦੀਪ ਸਿੰਘ, ਗਿਆਨੀ ਹਰਵਿੰਦਰ ਸਿੰਘ,ਭਾਈ ਪ੍ਰਗਟ ਸਿੰਘ ਭਾਈ ਪ੍ਰਿਤਪਾਲ ਸਿੰਘ ਪਾਰਸ, ਭਾਈ ਵਿਕਰਮਜੀਤ ਸਿੰਘ, ਭਾਈ ਬਲਜੀਤ ਸਿੰਘ, ਭਾਈ ਕਮਲਜੀਤ ਸਿੰਘ,ਭਾਈ ਹਰਪਾਲ ਸਿੰਘ ਨੇ ਗੁਰਬਾਣੀ ਕੀਰਤਨ ਦੁਆਰਾ ਗੁਰੂ ਸਾਹਿਬ ਜੀ ਦੀ ਸ਼ਹੀਦੀ ਬਾਰੇ ਇਤਿਹਾਸ ਸੰਗਤਾਂ ਨੂੰ ਜਾਣੂੰ ਕਰਵਾਇਆ| ਉਕਤ ਸਮੂਹ ਜਥਿਆ ਵੱਲੋ ਸ਼ਾਮ ਨੂੰ ਦੀਵਾਨ ਦੀ ਸਮਾਪਤੀ ਸਮੇਂ ਕੀਰਤਨ ਦਰਬਾਰ ਰਾਹੀ ਹਾਜ਼ਰੀ ਭਰੀ| ਇਸ ਸਮੇਂ ਗੁਰੂ ਘਰ ਦੇ ਜਨਰਲ ਸਕੱਤਰ ਭਾਈ ਦਲਜੀਤ ਸਿੰਘ ਢਿੱਲੋ ਧੀਰੋਵਾਲ ਨੇ ਪੰਚਮ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਗੱਲ ਕਰਦਿਆ ਉਨਾਂ ਦੇ ਸ਼ਹੀਦੀ ਦਿਹਾੜੇ ਬਾਰੇ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਮਹੱਇਆ ਕਰਵਾਈ|ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕੀ ਸਾਨੂੰ ਆਪਣੇ ਬੱਚਿਆ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਦੇ ਨਾਲ ਨਾਲ ਗੁਰੂ ਸਾਹਿਬਾ ਦੇ ਜੀਵਨ ਬਾਰੇ ਵੀ ਜਾਣੂੰ ਕਰਵਾਉਣਾ ਸਾਡੀ ਜੁੰਮੇਵਾਰੀ ਬਣਦੀ ਹੈ।
ਪਿਛਲੀ ਖ਼ਬਰ ਲੰਡਨ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਰਾਜਿੰਦਰਬੀਰ ਸਿੰਘ ਰਮਨ ਭੈਣੀ ਨੂੰ ਸਦਮਾ ਮਾਂ ਦਾ ਦਿਹਾਂਤ ਅਗਲੀ ਖ਼ਬਰ ਭਾਰਤੀ ਮੂਲ ਦੇ ਮੁਅੱਤਲ ਜੱਜ ਨੂੰ 6 ਮਹੀਨੇ ਕੈਦ ਤੇ ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।