17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਲੰਡਨ ’ਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨਾਲ ਸਿੱਖ ਆਗੂਆਂ ਨੇ ਕੀਤੀ ਮੁਲਾਕਾਤ

ਅਜੀਤ ਡੈਸਕ 22-06-2026

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਇੰਗਲੈਂਡ ਦੌਰੇ ‘ਤੇ ਹਨ। ਇਸ ਮੌਕੇ ਉਹਨਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ ਤੇ ਸੰਗਤਾਂ ਨੂੰ ਸੰਬੋਧਨ ਕੀਤਾ। ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਉਹ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹਨ। ਪ੍ਰਵਾਸੀਆਂ ਦੇ ਮਸਲਿਆਂ ਨੂੰ ਲੈ ਕੇ ਉਹ ਸੰਸਦ ‘ਚ ਵੀ ਚਰਚਾ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਲੰਡਨ ਤੋਂ ਅੰਮ੍ਰਿਤਸਰ ਤੇ ਚੰਡੀਗੜ੍ਹ ਲਈ ਸਿੱਧੀਆਂ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ, ਜਿਸ ਲਈ ਭਾਰਤੀ ਹਵਾਈ ਕੰਪਨੀਆਂ ਦੇ ਨਾਲ ਨਾਲ ਵਿਦੇਸ਼ੀ ਹਵਾਈ ਕੰਪਨੀਆਂ ਲਈ ਰਾਹ ਖੋਲ੍ਹਣ ਦੇ ਪ੍ਰਬੰਧ ਲਗਭਗ ਹੋ ਚੁੱਕੇ ਹਨ। ਉਹਨਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਪ੍ਰਵਾਸੀ ਪੰਜਾਬੀਆਂ ਦੀ ਮਦਦ ਲਈ ਲੰਡਨ ‘ਚ ਸੁਵਿਧਾ ਕੇਂਦਰ ਸਥਾਪਤ ਕਰਨ ਲਈ ਯਤਨ ਕਰਨ ਤਾਂ ਜੋ ਆਪਸੀ ਤਾਲਮੇਲ ਕਾਇਮ ਕਰਕੇ ਮਸਲੇ ਹੱਲ ਹੋ ਸਕਣ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮੇਲ ਸਿੰਘ ਮੱਲੀ, ਸ਼ਰਨਬੀਰ ਸਿੰਘ ਸੰਘਾ, ਸੁਰਿੰਦਰ ਸਿੰਘ ਢੱਟ ਤੇ ਮਨਜੀਤ ਸਿੰਘ ਨੇ ਸਤਨਾਮ ਸਿੰਘ ਸੰਧੂ ਤੇ ਬੀਬੀ ਦਮਨਦੀਪ ਕੌਰ ਸੰਧੂ ਦਾ ਸਨਮਾਨ ਕੀਤਾ। ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਆਗੂਆਂ ਨੇ ਸਿੱਖ ਮਸਲਿਆਂ, ਖਾਸ ਤੌਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਤੇ ਪੰਜਾਬ ਤੋਂ ਬਾਹਰ ਸਿੱਖਾਂ ਦੀ ਸੁਰੱਖਿਆ ਦੀ ਮੰਗ ਕਰਦਿਆਂ, ਪ੍ਰਵਾਸੀ ਪੰਜਾਬੀਆਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਸਮੇਤ ਵੱਖ-ਵੱਖ ਮਾਮਲਿਆਂ ‘ਤੇ ਚਰਚਾ ਕੀਤੀ। ਸਤਨਾਮ ਸਿੰਘ ਸੰਧੂ ਨੇ ਭਰੋਸਾ ਦਿੱਤਾ ਕਿ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਛੁਕ ਹਨ, ਉਹ ਪ੍ਰਵਾਸੀਆਂ ਦੀਆਂ ਮੰਗਾਂ ਨੂੰ ਭਾਰਤ ਜਾ ਕੇ ਮੁੜ ਸਰਕਾਰ ਕੋਲ ਰੱਖਣਗੇ। ਇਸ ਮੌਕੇ ਬੀਬੀ ਸੁਰਜੀਤ ਕੌਰ ਬਾਸੀ, ਗਿਆਨੀ ਬਲਵਿੰਦਰ ਸਿੰਘ ਪੱਟੀ, ਬਲਜੀਤ ਸਿੰਘ ਮੱਲੀ, ਪ੍ਰਮਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਸਾਬੀ ਬਸਰਾ ਤੇ ਹੋਰ ਹਾਜ਼ਰ ਸਨ।

ਪਿਛਲੀ ਖ਼ਬਰ ਸ਼ਿਕਾਗੋ ਵਿਚ ਹੋਈ ਗੋਲੀਬਾਰੀ ’ਚ 12 ਜ਼ਖਮੀ, 2 ਦੀ ਹਾਲਤ ਗੰਭੀਰ ਅਗਲੀ ਖ਼ਬਰ ਬਰਤਾਨੀਆਂ ’ਚ ਦਸਤਾਰ ਲਈ ਸ਼ੰਘਰਸ਼ ਕਰਨ ਵਾਲੇ ਗਿਆਨੀ ਸੁੰਦਰ ਸਿੰਘ ਸਾਗਰ ਦੇ ਪੁਰਾਣੇ ਘਰ ਨੂੰ ਮਿਲਿਆ ਇਤਿਹਾਸਕ ਦਰਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।