08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦੇ ਸਤਿਕਾਰਯੋਗ ਮਾਤਾ ਬੀਬੀ ਸੁਰਜੀਤ ਕੌਰ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 03-07-2026
ਲੰਡਨ, 2 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦੇ ਸਤਿਕਾਰਯੋਗ ਮਾਤਾ, ਬੀਬੀ ਸੁਰਜੀਤ ਕੌਰ ਨੂੰ ਉਹਨਾਂ ਦੀ ਮਹਾਨ ਕੁਰਬਾਨੀ, ਅਟੱਲ ਸਿਦਕ ਅਤੇ ਦ੍ਰਿੜ੍ਹ ਭਾਵਨਾ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਗਤਾਂ ਨਾਲ ਆਪਣੇ ਦਿਲ ਦੇ ਵਲਵਲੇ ਸਾਂਝੇ ਕਰਦਿਆਂ ਮਾਤਾ ਸੁਰਜੀਤ ਕੌਰ ਨੇ ਭਾਵੁਕ ਪਲਾਂ ਨੂੰ ਯਾਦ ਕੀਤਾ। ਉਹਨਾਂ ਦੱਸਿਆ ਕਿ ਉਹ ਅਮਰ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਵੀ ‘ਧਰਮ ਮਾਤਾ’ ਸਨ, ਜੋ ਸਿੱਖ ਸੰਘਰਸ਼ ਦੌਰਾਨ ਬਣੇ ਡੂੰਘੇ ਅਤੇ ਪਵਿੱਤਰ ਰਿਸ਼ਤਿਆਂ ਦੀ ਹਾਮੀ ਭਰਦਾ ਹੈ। ਮਾਤਾ ਨੇ ਉਸ ਇਤਿਹਾਸਕ ਪਲ ਨੂੰ ਵੀ ਯਾਦ ਕੀਤਾ ਜਦੋਂ ਭਾਈ ਬਲਜਿੰਦਰ ਸਿੰਘ ਘਰੋਂ ਤੁਰੇ ਸਨ। ਉਹਨਾਂ ਦੱਸਿਆ ਕਿ ਉਹਨਾਂ ਨੇ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਕਰਕੇ ਆਪਣੇ ਪੁੱਤਰ ਨੂੰ ਗੁਰੂ ਸਾਹਿਬ ਦੀ ਓਟ-ਆਸਰੇ ਹੇਠ ਦੇਸ਼ ਅਤੇ ਕੌਮ ਲੇਖੇ ਲਾਇਆ ਸੀ। ਆਪਣੇ ਜਿਗਰ ਦੇ ਟੋਟੇ ਦੀ ਮਹਾਨ ਕੁਰਬਾਨੀ ਦੇਣ ਦੇ ਬਾਵਜੂਦ, ਮਾਤਾ ਸੁਰਜੀਤ ਕੌਰ ਅੱਜ ਵੀ ਅਟੱਲ ਵਿਸ਼ਵਾਸ, ਦ੍ਰਿੜ੍ਹਤਾ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ ਵਜੋਂ ਸਮੁੱਚੇ ਪੰਥ ਲਈ ਪ੍ਰੇਰਨਾ ਸਰੋਤ ਬਣੇ ਹੋਏ ਹਨ। ਸਮਾਗਮ ਮੌਕੇ ਸੰਗਤ ਨੇ ਬਾਹਾਂ ਖੜ੍ਹੀਆਂ ਕਰਕੇ ਜੈਕਾਰੇ ਲਾਏ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਮੁੱਖ ਸੇਵਾਦਾਰ ਜਤਿੰਦਰ ਸਿੰਘ ਬਾਸੀ, ਪਰਮਜੀਤ ਸਿੰਘ ਢਿੱਲੋਂ, ਹਰਵਿੰਦਰ ਸਿੰਘ ਹੀਰਾ, ਇਕਬਾਲ ਸਿੰਘ, ਸਰਬਜੀਤ ਸਿੰਘ, ਪਰਵਿੰਦਰ ਕੌਰ, ਕੁਲਦੀਪ ਸਿੰਘ ਦਿਓਲ, ਜਸਵਿੰਦਰ ਸਿੰਘ ਬਾਂਕਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 12ਵੀਂ ਯੂ.ਕੇ. ਗਤਕਾ ਚੈਂਪੀਅਨਸ਼ਿਪ 12 ਜੁਲਾਈ ਨੂੰ ਇਲਫੋਰਡ ਵਿਖੇ ਅਗਲੀ ਖ਼ਬਰ ਕਾਮਨਵੈਲਥ ਖੇਡਾਂ ਦੀ ਕਿੰਗਜ ਬੈਟਨ ਰਿਲੇਅ ਗਲਾਸਗੋ ਪਹੁੰਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।