08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

12ਵੀਂ ਯੂ.ਕੇ. ਗਤਕਾ ਚੈਂਪੀਅਨਸ਼ਿਪ 12 ਜੁਲਾਈ ਨੂੰ ਇਲਫੋਰਡ ਵਿਖੇ

ਅਜੀਤ ਡੈਸਕ 03-07-2026
ਲੰਡਨ, 2 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਵਿਸ਼ਵ ਗੱਤਕਾ ਫੈਡਰੇਸ਼ਨ, ਗੁਰਦੁਆਰਾ ਸਿੰਘ ਸਭਾ ਲੰਡਨ ਈਸਟ ਤੇ ਸਿੰਘ ਸਭਾ ਲੰਡਨ ਈਸਟ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਐਤਵਾਰ, 12 ਜੁਲਾਈ ਨੂੰ ਓਰਚਡ ਪਲੇਇੰਗ ਫ਼ੀਲਡਜ਼, ਗੁਡਮੇਅਜ਼ ਲੇਨ, ਇਲਫੋਰਡ, ਲੰਡਨ ਵਿਖੇ 12ਵੀਂ ਯੂ.ਕੇ. ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ, ਜਿਸ ਵਿਚ ਯੂ.ਕੇ. ਭਰ ਤੋਂ ਗੱਤਕਾ ਟੀਮਾਂ ਇੰਨਾਂ ਮੁਕਾਬਲਿਆਂ ਵਿਚ ਹਿੱਸਾ ਲੈਣਗੀਆਂ। ਇਸ ਟੂਰਨਾਮੈਂਟ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਯੂ.ਕੇ. ਗੱਤਕਾ ਫੈਡਰੇਸ਼ਨ ਦੇ ਪ੍ਰਧਾਨਸ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਵਿਰਾਸਤੀ ਕਲਾ ਦੇ ਇਹ ਸਾਲਾਨਾ ਮੁਕਾਬਲੇ ਨੌਜਵਾਨਾਂ ਅੰਦਰ ਸਿਹਤਮੰਦ ਜੀਵਨ ਸ਼ੈਲੀ ਜੀਉਣ, ਸਿੱਖ ਸੱਭਿਆਚਾਰ ਅਤੇ ਜੰਗਜੂ ਕਲਾ ਨੂੰ ਪ੍ਰਫੁੱਲਤ ਕਰਨ ਤੇ ਸੰਭਾਲਣ ਦਾ ਇੱਕ ਯਤਨ ਹੈ। ਪਿਛਲੇ 12 ਸਾਲਾਂ ਤੋਂ ਸਫਲਤਾ ਪੂਰਵਕ ਕਰਵਾਈ ਜਾਂਦੀ ਇਸ ਚੈਂਪੀਅਨਸ਼ਿਪ ਵਿਚ ਯੂ.ਕੇ. ਭਰ ਦੇ ਗੱਤਕਾ ਅਖਾੜਿਆਂ ਦੇ ਹਰ ਉਮਰ ਦੇ ਬੱਚੇ, ਬੱਚਿਆਂ, ਨੌਜਵਾਨ, ਪੁਰਸ਼ ਅਤੇ ਬੀਬੀਆਂ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਗੱਤਕਾ ਸੋਟੀ ਅਤੇ ਫੱਰੀ-ਸੋਟੀ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਦੇ ਨਾਲ-ਨਾਲ ਗੱਤਕੇਬਾਜ਼ ਜੰਗਜੂ ਤਕਨੀਕਾਂ ਦਾ ਵੀ ਪ੍ਰਦਰਸ਼ਨ ਕਰਨਗੇ। ਇਸ ਸਮਾਗਮ ਲਈ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ, ਸਪੋਰਟਸ ਕਲੱਬ ਅਤੇ ਸੰਗਤ ਦਾ ਪੂਰਾ ਸਹਿਯੋਗ ਹੈ। ਇਸ ਮੌਕੇ ਸਿੰਘ ਸਭਾ ਲੰਡਨ ਈਸਟ ਵੱਲੋਂ ਕਬੱਡੀ, ਦੌੜਾਂ, ਰੱਸਾਕਸੀ ਅਤੇ ਹੋਰ ਖੇਡਾਂ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।
ਪਿਛਲੀ ਖ਼ਬਰ ਪਲੈਂਟੀ ਵੈਲੀ ਐਫ.ਐਮ. ਰੇਡੀਓ ’ਤੇ ਰੂਬਰੂ ਹੋਏ ਧਰਵਿੰਦਰ ਔਲਖ ਅਗਲੀ ਖ਼ਬਰ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦੇ ਸਤਿਕਾਰਯੋਗ ਮਾਤਾ ਬੀਬੀ ਸੁਰਜੀਤ ਕੌਰ ਦਾ ਵਿਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।