06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵੱਲੋਂ ਪਾਕਿਸਤਾਨ ਅੰਦਰ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਨਿੰਦਾ

ਅਜੀਤ ਡੈਸਕ 04-07-2026
ਲੰਡਨ, 3 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਪਾਕਿਸਤਾਨ ਅੰਦਰ ਗੁਰਦੁਆਰਾ ਸਾਹਿਬ ਢਾਹੁਣ ਦੇ ਮਾਮਲੇ ਦਾ ਦੇਸ਼ ਵਿਦੇਸ਼ ਦੇ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਜਨਰਲ ਸਕੱਤਰ ਸ਼ਰਨਬੀਰ ਸਿੰਘ ਸੰਘਾ ਅਤੇ ਸੁਰਿੰਦਰ ਸਿੰਘ ਢੱਟ ਨੇ ਕਿਹਾ ਕਿ ਮੰਡੀ ਚੂਹੜਕਾਣਾ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ 125 ਸਾਲ ਪੁਰਾਣੀ ਹੈ, ਲੇਕਨ ਸਮੇਂ ਦੀਆਂ ਹਕੂਮਤਾਂ ਨੇ ਇਸ ਵੱਲ ਧਿਆਨ ਨਾ ਦੇਣ ਕਰਕੇ ਇਮਾਰਤ ਹੁਣ ਖੰਡਰ ਬਣ ਚੁੱਕੀ ਹੈ। ਲੇਕਨ ਜਿਹੜਾ ਕੁਝ ਬਚਿਆ ਸੀ ਉਸ ਨੂੰ ਵੀ ਹੁਣ ਸੰਭਾਲਿਆ ਨਹੀਂ ਜਾ ਰਿਹਾ ਅਤੇ ਪ੍ਰਾਪਤ ਜਾਣਕਾਰੀ ਮੁਤਾਬਿਕ ਕੁਝ ਲੋਕ ਗੁਰਦੁਆਰਾ ਸਾਹਿਬ ਦੀ ਥਾਂ ‘ਤੇ ਕਬਜ਼ਾ ਕਰ ਰਹੇ ਹਨ। ਉਕਤ ਆਗੂਆਂ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਅੰਦਰਲੇ ਸਾਰੇ ਗੁਰਦਆਰਿਆਂ ਦੀ ਸੇਵਾ ਸੰਭਾਲ ਸਿੱਖਾਂ ਨੂੰ ਸੌਂਪੀ ਜਾਵੇ ਅਤੇ ਭੂ ਮਾਫੀਏ ਨੂੰ ਨੱਥ ਪਾਈ ਜਾਵੇ।
ਪਿਛਲੀ ਖ਼ਬਰ ਮਿਆਮੀ ਵਿੱਚ ਹੈਤੀ ਦੇ ਸਾਬਕਾ ਰਾਸ਼ਟਰਪਤੀ ਉਮੀਦਵਾਰ ਗ੍ਰਿਫ਼ਤਾਰ, ਗੈਂਗਾਂ ਦੀ ਮਦਦ ਕਰਨ ਦੇ ਦੋਸ਼ ਅਗਲੀ ਖ਼ਬਰ ਹੈਨਰੀ ਨੋਵਾਕ ਹੱਤਿਆਕਾਂਡ: ਦੋਸ਼ੀ ਵਿਕਰਮ ਦਿਗਵਾ ਨੇ ਸਜ਼ਾ ਖਿਲਾਫ ਕੀਤੀ ਅਪੀਲ; ਦੂਜੇ ਪਾਸੇ ਸਰਕਾਰ ਸਜ਼ਾ ਵਧਾਉਣ ਦੀ ਤਿਆਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।