06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਵਰਨਨ ਦੀ ਮਸਜਿਦ ਨੂੰ ਨਫ਼ਰਤੀ ਫੋਨ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਅਜੀਤ ਡੈਸਕ 04-07-2026
ਨਿਊਯਾਰਕ, 3 ਜੁਲਾਈ (ਰਾਜੂ ਸਹਿਬਾਜ਼ਪੁਰਾ)-ਕਨੈਕਟੀਕਟ ਦੇ ਵਰਨਨ ਸ਼ਹਿਰ ਵਿੱਚ ਸਥਿਤ ਇਸਲਾਮਿਕ ਸੈਂਟਰ ਨੂੰ ਨਫ਼ਰਤ ਭਰੀਆਂ ਅਤੇ ਧਮਕੀ ਵਾਲੀਆਂ ਫੋਨ ਕਾਲਾਂ ਕਰਨ ਦੇ ਦੋਸ਼ ਹੇਠ ਪੁਲਿਸ ਨੇ ਮੈਨਚੈਸਟਰ ਦੇ 41 ਸਾਲਾ ਜੇਸਨ ਬਿਗਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਨਫ਼ਰਤੀ ਅਪਰਾਧ, ਹੈਰਾਸਮੈਂਟ ਅਤੇ ਸ਼ਾਂਤੀ ਭੰਗ ਕਰਨ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਸਜਿਦ ਦੇ ਮੈਂਬਰਾਂ ਨੇ ਦੱਸਿਆ ਕਿ ਅਜਿਹੀਆਂ ਘਟਨਾਵਾਂ ਦੁੱਖਦਾਇਕ ਹਨ, ਪਰ ਇਸ ਨਾਲ ਉਨ੍ਹਾਂ ਦਾ ਹੌਸਲਾ ਨਹੀਂ ਟੁੱਟੇਗਾ। ਘਟਨਾ ਤੋਂ ਬਾਅਦ ਮਸਜਿਦ ਨੇ ਆਪਣੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਕੌਂਸਲ ਆਨ ਅਮਰੀਕਨ-ਇਸਲਾਮਿਕ ਰਿਲੇਸ਼ਨਜ਼ ਨੇ ਕਿਹਾ ਕਿ ਦੇਸ਼ ਵਿੱਚ ਮੁਸਲਮਾਨਾਂ ਵਿਰੁੱਧ ਨਫ਼ਰਤੀ ਘਟਨਾਵਾਂ ਵਿੱਚ ਵਾਧਾ ਚਿੰਤਾ ਦਾ ਵਿਸ਼ਾ ਹੈ। ਸੰਸਥਾ ਨੇ ਸਾਰੀਆਂ ਮਸਜਿਦਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਧਮਕੀ ਭਰੀ ਕਾਲ ਜਾਂ ਹੋਰ ਸ਼ੱਕੀ ਗਤੀਵਿਧੀ ਸਾਹਮਣੇ ਆਵੇ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਮਸਜਿਦ ਪ੍ਰਬੰਧਕਾਂ ਨੇ ਕਿਹਾ ਕਿ ਉਹ ਦੋਸ਼ੀ ਨੂੰ ਸਜ਼ਾ ਮਿਲਣ ਦੀ ਉਮੀਦ ਕਰਦੇ ਹਨ, ਪਰ ਨਾਲ ਹੀ ਇਹ ਵੀ ਚਾਹੁੰਦੇ ਹਨ ਕਿ ਲੋਕ ਨਫ਼ਰਤ ਫੈਲਾਉਣ ਦੀ ਬਜਾਏ ਇਸਲਾਮ ਅਤੇ ਮੁਸਲਿਮ ਭਾਈਚਾਰੇ ਨੂੰ ਨੇੜੇ ਤੋਂ ਸਮਝਣ ਦੀ ਕੋਸ਼ਿਸ਼ ਕਰਨ।
ਪਿਛਲੀ ਖ਼ਬਰ ਦਿਮਾਗੀ ਚਿੱਪ ਲਗਵਾਉਣ ਵਾਲਾ ਕੈਨੇਡਾ ਦਾ ਪਹਿਲਾ ਏ.ਐੱਲ.ਐੱਸ. ਮਰੀਜ਼ ਬਣਿਆ ਵੈਨਕੂਵਰ ਦਾ ਸਾਬਕਾ ਪੁਲਿਸ ਅਧਿਕਾਰੀ ਅਗਲੀ ਖ਼ਬਰ ਟਰੰਪ ਪ੍ਰਸ਼ਾਸਨ ਦੀ ਇਮੀਗ੍ਰੇਸ਼ਨ ਕਾਰਵਾਈ ਹੋਈ ਹੋਰ ਸਖ਼ਤ, 5 ਦਿਨਾਂ ਵਿੱਚ 10 ਹਜ਼ਾਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।