01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੈਲਬੌਰਨ ’ਚ ਪੰਜਾਬੀ ਨੌਜਵਾਨ ’ਤੇ ਹਮਲਾ

ਅਜੀਤ ਡੈਸਕ 05-07-2026
ਮੈਲਬੌਰਨ, 4 ਜੁਲਾਈ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਦੇ ਪੱਛਮੀ ਉਪਨਗਰ ਟਰਨੇਟ ’ਚ ਪੰਜਾਬੀ ਨੌਜਵਾਨ ਹਰਮਨ ਸਿੰਘ ’ਤੇ ਹੋਏ ਹਮਲੇ ਨੇ ਭਾਈਚਾਰੇ ’ਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਬੀਤੇ ਦਿਨੀਂ ਲੀਕਸ ਰੋਡ ਸਥਿਤ ਐਲਡੀ ਸਟੋਰ ਦੀ ਪਾਰਕਿੰਗ ਵਿਚ ਵਾਪਰੀ ਇਸ ਘਟਨਾ ਦੌਰਾਨ ਹਰਮਨ ਸਿੰਘ ਜ਼ਖਮੀ ਹੋ ਗਿਆ। ਸਥਾਨਕ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮਨ ਸਿੰਘ ਨੇ ਦੱਸਿਆ ਕਿ ਖਰੀਦਦਾਰੀ ਤੋਂ ਬਾਅਦ ਜਦੋਂ ਉਹ ਆਪਣੀ ਕਾਰ ’ਚ ਬੈਠਣ ਲੱਗਾ ਤਾਂ 2 ਅਣਪਛਾਤੇ ਵਿਅਕਤੀਆਂ ਨੇ ਅਚਾਨਕ ਕਾਰ ਦਾ ਦਰਵਾਜ਼ਾ ਖੋਲ੍ਹ ਕੇ ਉਸ ’ਤੇ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਦੇ ਚਿਹਰੇ ’ਤੇ ਕਈ ਮੁੱਕੇ ਮਾਰੇ, ਹਰਮਨ ਸਿੰਘ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਵਿਕਟੋਰੀਆ ਪੁਲਿਸ ਅਤੇ ਐਂਬੂਲੈਂਸ ਸੇਵਾਵਾਂ ਮੌਕੇ ’ਤੇ ਪਹੁੰਚ ਗਈਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਹ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਵਿਕਟੋਰੀਆ ਵਿਚ ਵਧ ਰਹੇ ਅਪਰਾਧਾਂ ਨੂੰ ਲੈ ਕੇ ਲੋਕਾਂ ’ਚ ਪਹਿਲਾਂ ਹੀ ਚਿੰਤਾ ਤੇ ਅਸੁਰੱਖਿਆ ਦੀ ਭਾਵਨਾ ਮੌਜੂਦ ਹੈ।
ਪਿਛਲੀ ਖ਼ਬਰ ਲੰਡਨ ਇੰਡੀਅਨ ਫ਼ਿਲਮ ਫੈਸਟੀਵਲ 2026 ’ਚ ਮਨਾਇਆ ਜਾਵੇਗਾ ਫ਼ਿਲਮ ‘ਲਗਾਨ’ ਦੇ 25 ਸਾਲ ਪੂਰੇ ਹੋਣ ਦਾ ਜਸ਼ਨ ਅਗਲੀ ਖ਼ਬਰ ਇਤਿਹਾਸ, ਤਕਨਾਲੋਜੀ ਅਤੇ ਨਵੇਂ ਸੁਪਨਿਆਂ ਦਾ ਵਿਸ਼ਵ ਕੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।