01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਉਡਾਣ ’ਚ ਯਾਤਰੀ ਨੇ ਦਰਵਾਜ਼ਾ ਖੋਲ੍ਹਣ ਦੀ ਕੀਤੀ ਕੋਸ਼ਿਸ਼, ਕਰਵਾਈ ਐਮਰਜੈਂਸੀ ਲੈਂਡਿੰਗ

ਅਜੀਤ ਡੈਸਕ 05-07-2026
ਨਿਊਯਾਰਕ, 4 ਜੁਲਾਈ (ਰਾਜੂ ਸਹਿਬਾਜ਼ਪੁਰਾ)-ਅਮਰੀਕਾ ’ਚ ਇੰਡਿਆਨਾਪੋਲਿਸ ਤੋਂ ਹਿਊਸਟਨ ਜਾ ਰਹੀ ਯੂਨਾਈਟਡ ਏਅਰਲਾਈਨਜ਼ ਦੀ ਇਕ ਉਡਾਣ ’ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਯਾਤਰੀ ਨੇ ਹਵਾ ’ਚ ਹੀ ਜਹਾਜ਼ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਘਟਨਾ ਤੋਂ ਬਾਅਦ ਪਾਇਲਟ ਨੇ ਤੁਰੰਤ ਐਮਰਜੈਂਸੀ ਦਾ ਐਲਾਨ ਕਰਦਿਆਂ ਜਹਾਜ਼ ਨੂੰ ਵਾਪਸ ਇੰਡਿਆਨਾਪੋਲਿਸ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰ ਲਿਆ। ਉਡਾਣ ਦੌਰਾਨ ਹੰਗਾਮਾ ਕਰਨ ਵਾਲੇ ਯਾਤਰੀ ਨੂੰ ਕਰੂ ਮੈਂਬਰਾਂ ਤੇ ਹੋਰ ਯਾਤਰੀਆਂ ਨੇ ਮਿਲ ਕੇ ਕਾਬੂ ਕੀਤਾ। ਜਹਾਜ਼ ਦੇ ਉਤਰਦੇ ਹੀ ਹਵਾਈ ਅੱਡਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਇਸ ਕਾਰਨ ਉਡਾਣ ਕਰੀਬ 2 ਘੰਟੇ ਦੀ ਦੇਰੀ ਨਾਲ ਆਪਣੀ ਮੰਜ਼ਿਲ ਹਿਊਸਟਨ ਲਈ ਰਵਾਨਾ ਹੋ ਸਕੀ। ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਜੰਸੀ ਮੁਤਾਬਕ ਇਸ ਸਾਲ ਹੁਣ ਤੱਕ ਜਹਾਜ਼ਾਂ ’ਚ ਹੰਗਾਮਾ ਕਰਨ ਵਾਲੇ 830 ਤੋਂ ਵੱਧ ਯਾਤਰੀਆਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਅਜਿਹੀਆਂ ਘਟਨਾਵਾਂ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਫੌਜਦਾਰੀ ਕਾਰਵਾਈ ਦੇ ਨਾਲ-ਨਾਲ 43 ਹਜ਼ਾਰ ਡਾਲਰ ਤੋਂ ਵੱਧ ਦਾ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਸ਼ੇਰੇ ਪੰਜਾਬ ਸਪੋਰਟਸ ਐਂਡ ਕਲਚਰਲ ਕਲੱਬ ਸ਼ਿਕਾਗੋ ਵਲੋਂ ਕਰਵਾਇਆ ਗਿਆ ਸਾਲਾਨਾ ਕਬੱਡੀ ਕੱਪ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਕੱਤਰ ਜਨਰਲ ਮਨਦੀਪ ਸਿੰਘ ਸਿੱਧੂ ਦਾ ਇੰਗਲੈਂਡ ਪਹੁੰਚਣ ’ਤੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।