03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਰਕਾਰੀ ਸੁਰੱਖਿਆ ਨਾ ਮਿਲਣ ਕਾਰਨ ਪ੍ਰਿੰਸ ਹੈਰੀ ਨਾਲ ਨਹੀਂ ਆਉਣਗੇ ਪਤਨੀ ਤੇ ਬੱਚੇ

ਅਜੀਤ ਡੈਸਕ 05-07-2026


-ਪੰਜ ਦਿਨਾਂ ਦੇ ਦੌਰੇ ਦੌਰਾਨ ਇਕੱਲੇ ਰਹਿਣਗੇ, ਬਰਮਿੰਘਮ ਵਿੱਚ ਹੋਣ ਵਾਲੀਆਂ ਜ਼ਖ਼ਮੀ ਸੈਨਿਕਾਂ ਦੀਆਂ ਅੰਤਰਰਾਸ਼ਟਰੀ ਖੇਡਾਂ ਦੀਆਂ ਤਿਆਰੀਆਂ ਵਿੱਚ ਲੈਣਗੇ ਹਿੱਸਾ

ਲੈਸਟਰ (ਇੰਗਲੈਂਡ), 4 ਜੁਲਾਈ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਸ਼ਾਹੀ ਪਰਿਵਾਰ ਦੇ ਸ਼ਹਿਜ਼ਾਦੇ ਪ੍ਰਿੰਸ ਹੈਰੀ ਆਉਣ ਵਾਲੇ ਪੰਜ ਦਿਨਾਂ ਦੇ ਦੌਰੇ ਦੌਰਾਨ ਉਨ੍ਹਾਂ ਦੀ ਪਤਨੀ ਮੇਘਨ ਅਤੇ ਦੋਵੇਂ ਬੱਚੇ, ਪੁੱਤਰ ਆਰਚੀ ਅਤੇ ਧੀ ਲਿਲੀਬੈਟ, ਉਨ੍ਹਾਂ ਨਾਲ ਬਰਤਾਨੀਆ ਨਹੀਂ ਆਉਣਗੇ। ਇਹ ਫ਼ੈਸਲਾ ਉਸ ਸਮੇਂ ਲਿਆ ਗਿਆ ਜਦੋਂ ਇਹ ਸਪੱਸ਼ਟ ਹੋ ਗਿਆ ਕਿ ਦੌਰੇ ਦੌਰਾਨ ਪਰਿਵਾਰ ਨੂੰ ਸਰਕਾਰੀ ਖ਼ਰਚੇ ‘ਤੇ ਪੁਲਿਸ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਜਾਵੇਗੀ। ਜਾਣਕਾਰੀ ਅਨੁਸਾਰ ਪ੍ਰਿੰਸ ਹੈਰੀ ਬਰਤਾਨੀਆ ਦੇ ਪੰਜ ਦਿਨਾਂ ਦੌਰੇ ਦੌਰਾਨ ਅਗਲੇ ਸਾਲ ਬਰਮਿੰਘਮ ਵਿੱਚ ਹੋਣ ਵਾਲੀਆਂ ਜ਼ਖ਼ਮੀ ਅਤੇ ਸਾਬਕਾ ਸੈਨਿਕਾਂ ਦੀਆਂ ਅੰਤਰਰਾਸ਼ਟਰੀ ਖੇਡਾਂ ਦੀ ਸ਼ੁਰੂਆਤ ਲਈ ਇੱਕ ਸਾਲ ਬਾਕੀ ਰਹਿ ਜਾਣ ਦੇ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਦੀ ਸਥਾਪਨਾ ਵੀ ਪ੍ਰਿੰਸ ਹੈਰੀ ਵੱਲੋਂ ਹੀ ਕੀਤੀ ਗਈ ਸੀ ਅਤੇ ਉਹ ਲੰਮੇ ਸਮੇਂ ਤੋਂ ਇਸ ਨਾਲ ਜੁੜੇ ਹੋਏ ਹਨ। ਪਹਿਲਾਂ ਇਹ ਤੈਅ ਕੀਤਾ ਗਿਆ ਸੀ ਕਿ ਮੇਘਨ, ਆਰਚੀ ਅਤੇ ਲਿਲੀਬੈਟ ਵੀ ਇਸ ਦੌਰੇ ਵਿੱਚ ਸ਼ਾਮਲ ਹੋਣਗੇ ਅਤੇ ਸ਼ਾਹੀ ਨਿਵਾਸ ਵਿੱਚ ਠਹਿਰਣਗੇ, ਪਰ ਸੁਰੱਖਿਆ ਪ੍ਰਬੰਧਾਂ ਸਬੰਧੀ ਲਏ ਗਏ ਫ਼ੈਸਲੇ ਤੋਂ ਬਾਅਦ ਉਨ੍ਹਾਂ ਦਾ ਲੰਡਨ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ। ਹਾਲਾਂਕਿ ਇਹ ਸੰਭਾਵਨਾ ਅਜੇ ਵੀ ਬਣੀ ਹੋਈ ਹੈ ਕਿ ਜੇਕਰ ਹਾਲਾਤ ਅਨੁਕੂਲ ਰਹੇ ਤਾਂ ਉਹ ਹਫ਼ਤੇ ਦੇ ਅਖੀਰ ਵਿੱਚ ਬਰਮਿੰਘਮ ਖੇਤਰ ਵਿੱਚ ਪ੍ਰਿੰਸ ਹੈਰੀ ਨਾਲ ਆ ਮਿਲਣ। ਪ੍ਰਿੰਸ ਹੈਰੀ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਜਦੋਂ ਤੱਕ ਉਨ੍ਹਾਂ ਦੀ ਪਤਨੀ ਅਤੇ ਬੱਚਿਆਂ ਲਈ ਢੁੱਕਵੇਂ ਸੁਰੱਖਿਆ ਪ੍ਰਬੰਧ ਨਹੀਂ ਕੀਤੇ ਜਾਂਦੇ, ਉਦੋਂ ਤੱਕ ਉਹ ਉਨ੍ਹਾਂ ਨੂੰ ਬਰਤਾਨੀਆ ਨਹੀਂ ਲਿਆਉਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰ ਦੀ ਸੁਰੱਖਿਆ ਉਨ੍ਹਾਂ ਲਈ ਸਭ ਤੋਂ ਵੱਡੀ ਤਰਜੀਹ ਹੈ। ਵਰਨਣਯੋਗ ਹੈ ਕਿ ਪ੍ਰਿੰਸ ਹੈਰੀ ਅਤੇ ਮੇਘਨ ਆਖ਼ਰੀ ਵਾਰ ਸਾਲ 2022 ਵਿੱਚ ਮਹਾਰਾਣੀ ਐਲਿਜ਼ਾਬੈਥ ਦੂਜੀ ਦੇ ਅੰਤਿਮ ਸੰਸਕਾਰ ਮੌਕੇ ਇਕੱਠੇ ਬਰਤਾਨੀਆ ਆਏ ਸਨ। ਇਸ ਤੋਂ ਬਾਅਦ ਪ੍ਰਿੰਸ ਹੈਰੀ ਕਈ ਵਾਰ ਇਕੱਲੇ ਹੀ ਆਪਣੇ ਦੇਸ਼ ਦਾ ਦੌਰਾ ਕਰ ਚੁੱਕੇ ਹਨ। ਇਸ ਵਾਰ ਵੀ ਉਹ ਇਕੱਲੇ ਹੀ ਆਪਣੇ ਤੈਅ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ।

ਪਿਛਲੀ ਖ਼ਬਰ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ, ਵਿਦਿਆਰਥੀ ਕਰਜ਼ਾ ਮੁਆਫ਼ੀ ਯੋਜਨਾ ਵਿਚ ਬਦਲਾਅ ‘ਤੇ ਅਦਾਲਤ ਦੀ ਰੋਕ ਅਗਲੀ ਖ਼ਬਰ ਕੈਲਗਰੀ ਦਾ ਵਿਸ਼ਵ ਪੱਧਰ ਦਾ ਮੇਲਾ ਸਟੈਂਮਪੀਡ ਰਸਮੀ ਤੌਰ ’ਤੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।