03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਮੌਕੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਫੌਜੀਆਂ ਦਾ ਕੀਤਾ ਸਨਮਾਨ

ਅਜੀਤ ਡੈਸਕ 05-07-2026
ਨਿਊਯਾਰਕ, 4 ਜੁਲਾਈ (ਰਾਜੂ ਸਹਿਬਾਜ਼ਪੁਰਾ)-ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਵਰਜੀਨੀਆ ਬੀਚ ਸਥਿਤ ਨੇਵਲ ਏਅਰ ਸਟੇਸ਼ਨ ਓਸ਼ੀਆਨਾ ਦਾ ਦੌਰਾ ਕਰਕੇ ਸੈਂਕੜੇ ਫੌਜੀ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੰਬੋਧਨ ਕੀਤਾ। ਇਹ ਸਮਾਗਮ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਸਮਾਰੋਹਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਰਵਾਇਆ ਗਿਆ। ਜੇਡੀ ਵੈਂਸ ਨੇ ਕਿਹਾ ਕਿ ਅਮਰੀਕਾ ਦੀ ਤਾਕਤ ਅਤੇ ਸੁਰੱਖਿਆ ਦਾ ਸਭ ਤੋਂ ਵੱਡਾ ਆਧਾਰ ਦੇਸ਼ ਦੀ ਫੌਜ ਹੈ। ਉਨ੍ਹਾਂ ਨੇ ਕਿਹਾ ਕਿ ਫੌਜੀ ਜਵਾਨਾਂ ਦੀਆਂ ਕੁਰਬਾਨੀਆਂ ਅਤੇ ਸੇਵਾਵਾਂ ਕਰਕੇ ਹੀ ਦੇਸ਼ ਸੁਰੱਖਿਅਤ ਹੈ ਅਤੇ ਅਮਰੀਕਾ ਆਪਣੀ 250ਵੀਂ ਵਰ੍ਹੇਗੰਢ ਮਨਾਉਣ ਜਾ ਰਿਹਾ ਹੈ। ਉਨ੍ਹਾਂ ਨੇ ਹਾਲ ਹੀ ’ਚ 11 ਮਹੀਨਿਆਂ ਦੀ ਤਾਇਨਾਤੀ ਤੋਂ ਵਾਪਸ ਆਏ ਕੈਰੀਅਰ ਏਅਰ ਵਿੰਗ-8 ਦੇ ਜਵਾਨਾਂ ਦਾ ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਸੇਵਾ ਲਈ ਧੰਨਵਾਦ ਕੀਤਾ।ਸਮਾਗਮ ’ਚ ਕਾਂਗਰਸ ਮੈਂਬਰ ਜੈਨ ਕਿਗਨਜ਼ ਅਤੇ ਵੈਟਰਨ ਅਫੇਅਰਜ਼ ਸਕੱਤਰ ਡਗ ਕੋਲਿਨਜ਼ ਵੀ ਮੌਜੂਦ ਸਨ। ਦੋਵਾਂ ਨੇ ਫੌਜੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਕੁਰਬਾਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਸੁਰੱਖਿਆ ਉਨ੍ਹਾਂ ਦੀ ਬਦੌਲਤ ਹੀ ਕਾਇਮ ਹੈ। ਜੇਡੀ ਵੈਂਸ ਨੇ ਆਪਣੇ ਸੰਬੋਧਨ ਵਿੱਚ ਇਹ ਵੀ ਕਿਹਾ ਕਿ ਸਰਕਾਰ ਦਾ ਫਰਜ਼ ਹੈ ਕਿ ਜੇ ਫੌਜ ਨੂੰ ਕਿਸੇ ਮਿਸ਼ਨ ‘ਤੇ ਭੇਜਿਆ ਜਾਵੇ ਤਾਂ ਉਨ੍ਹਾਂ ਨੂੰ ਸਪੱਸ਼ਟ ਮਕਸਦ ਅਤੇ ਹਰ ਲੋੜੀਂਦਾ ਸਾਧਨ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਹ ਆਪਣਾ ਫਰਜ਼ ਨਿਭਾ ਕੇ ਸੁਰੱਖਿਅਤ ਵਾਪਸ ਘਰ ਆ ਸਕਣ।
ਪਿਛਲੀ ਖ਼ਬਰ ਜਾਰਜ ਵਾਸ਼ਿੰਗਟਨ ਦੇ ਘਰ ’ਚ ਗੁਲਾਮੀ ਸਬੰਧੀ ਨਵੇਂ ਪ੍ਰਦਰਸ਼ਨੀ ਪੈਨਲ ਮੁੜ ਲਗਾਉਣ ਨੂੰ ਅਦਾਲਤ ਦੀ ਮਨਜ਼ੂਰੀ ਅਗਲੀ ਖ਼ਬਰ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਮੌਕੇ ਟਰੰਪ ਦੇ ਭਾਸ਼ਣ ਨੇ ਛੇੜੀ ਨਵੀਂ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।