06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਕਾਟਲੈਂਡ ਦੀ ਯੂਨੀਵਰਸਿਟੀ ਤੋਂ ਭਾਰਤੀ ਵਿਦਿਆਰਥਣ ਅੱਵਲ ਰਹੀ

ਅਜੀਤ ਡੈਸਕ 08-07-2026
ਗਲਾਸਗੋ, 7 ਜੁਲਾਈ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੀ ਸਟ੍ਰਲਿੰਗ ਯੂਨੀਵਰਸਿਟੀ ਤੋਂ ਭਾਰਤੀ ਵਿਦਿਆਰਥਣ ਅਰਮਾਨਪ੍ਰੀਤ ਕੌਰ ਨੇ ਆਪਣੀ ਮਿਹਨਤ ਨਾਲ ਬੈਚਲਰ ਆਫ ਆਰਟਸ (ਆਨਰਜ਼) ਬਿਜ਼ਨਸ ਸਟਡੀਜ਼ ਵਿੱਚ ਪਹਿਲੇ ਦਰਜੇ ਨਾਲ ਡਿਗਰੀ ਪ੍ਰਾਪਤ ਕੀਤੀ ਹੈ। ਯੂਨੀਵਰਸਿਟੀ ਦੇ ਵਿਦੇਸ਼ੀ ਵਿਦਿਆਰਥੀਆਂ ਵਿੱਚੋਂ ਉਸਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅਰਮਾਨਪ੍ਰੀਤ ਨੇ ਆਪਣੀ ਪੜ੍ਹਾਈ ਦੇ ਨਾਲ-ਨਾਲ ਯੂਨੀਵਰਸਿਟੀ ਦੀਆਂ ਵੱਖ-ਵੱਖ ਸਿੱਖਿਆਕ ਅਤੇ ਵਿਦਿਆਰਥੀ ਸੋਸਾਇਟੀਆਂ ਵਿੱਚ ਵੀ ਸਰਗਰਮ ਭੂਮਿਕਾ ਨਿਭਾਈ। ਉਸ ਨੇ ਕਈ ਸਮਾਗਮਾਂ, ਵਿਦਿਆਰਥੀ ਪ੍ਰੋਜੈਕਟਾਂ ਅਤੇ ਟੀਮ ਗਤੀਵਿਧੀਆਂ ਦੇ ਆਯੋਜਨ ਵਿੱਚ ਯੋਗਦਾਨ ਪਾਇਆ ਅਤੇ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਵੀ ਸੰਭਾਲੀਆਂ।ਉਸ ਦੇ ਯੂਨੀਵਰਸਿਟੀ ਵਿੱਚ ਅਣਮੁੱਲੇ ਯੋਗਦਾਨ ਲਈ ਉਸ ਨੂੰ ਯੂਨੀਵਰਸਿਟੀ ਦੇ ‘ਸਾਲਟਾਇਰ ਪੁਰਸਕਾਰ’ ਨਾਲ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਸ ਨੇ ਸਕਾਟਲੈਂਡ ਦੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਨਾਲ ਜੁੜੀਆਂ ਅਸਲ ਕਾਰੋਬਾਰੀ ਸਮੱਸਿਆਵਾਂ ਉੱਤੇ ਕੰਮ ਕਰਕੇ ਤਜਰਬਾ ਵੀ ਪ੍ਰਾਪਤ ਕੀਤਾ। ਇਸ ਉਪਲਬਧੀ ਨਾਲ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਢਿੱਲਵਾਂ ਕਸਬੇ ਦੀ ਰਹਿਣ ਵਾਲੀ ਅਰਮਾਨਪ੍ਰੀਤ ਕੌਰ ਨੇ ਨਾ ਸਿਰਫ਼ ਆਪਣੇ ਮਾਤਾ ਪਿਤਾ ਨਾਮ ਰੌਸ਼ਨ ਕੀਤਾ, ਸਗੋਂ ਵਿਦੇਸ਼ੀ ਯੂਨੀਵਰਸਿਟੀਆਂ ਵਿੱਚ ਭਾਰਤ ਦੇ ਵਿਦਿਆਰਥੀਆਂ ਦਾ ਮਾਣ ਵਧਾਇਆ ਹੈ। ਇਸ ਤਰ੍ਹਾਂ ਦੇ ਮਿਹਨਤੀ ਵਿਦਿਆਰਥੀਆਂ ਸਦਕਾ ਵਿਦੇਸ਼ੀ ਯੂਨੀਵਰਸਿਟੀਆਂ, ਕਾਲਜ ਵਧੇਰੇ ਭਾਰਤੀ ਵਿਦਿਆਰਥੀਆਂ ਨੂੰ ਦਾਖਲੇ ਦੇ ਸਕਦੇ ਹਨ।
ਪਿਛਲੀ ਖ਼ਬਰ ਜੀ.ਐਨ.ਜੀ. ਫੁੱਟਬਾਲ ਕਲੱਬ ਦੀ ਟੀਮ ਨੇ ਜਿੱਤਿਆ 2 ਰੋਜ਼ਾ ਟੂਰਨਾਮੈਂਟ ਦਾ ਫਾਈਨਲ ਮੈਚ ਅਗਲੀ ਖ਼ਬਰ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਆਲੋਚਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।