06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜੀ.ਐਨ.ਜੀ. ਫੁੱਟਬਾਲ ਕਲੱਬ ਦੀ ਟੀਮ ਨੇ ਜਿੱਤਿਆ 2 ਰੋਜ਼ਾ ਟੂਰਨਾਮੈਂਟ ਦਾ ਫਾਈਨਲ ਮੈਚ

ਅਜੀਤ ਡੈਸਕ 08-07-2026
ਲੈਸਟਰ (ਇੰਗਲੈਂਡ), 6 ਜੁਲਾਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ ਜੀ.ਐਨ.ਜੀ. ਫੁੱਟਬਾਲ ਕਲੱਬ ਵੱਲੋਂ ਕਲੱਬ ਦੇ ਕੋਆਰਡੀਨੇਟਰ ਤੇ ਲੈਸਟਰ ਸਿਟੀ ਕੌਂਸਲ ਦੇ ਲਾਰਡ ਮੇਅਰ ਕੁਲਵਿੰਦਰ ਸਿੰਘ ਜੌਹਲ ਦੀ ਦੇਖ-ਰੇਖ ਹੇਠ ਅਤੇ ਕਲੱਬ ਦੇ ਪ੍ਰਧਾਨ ਡਾ. ਚੰਨਪ੍ਰੀਤ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ 2 ਰੋਜ਼ਾ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਸਮਾਪਨ ਹੋ ਗਿਆ। ਟੂਰਨਾਮੈਂਟ ਦੇ ਪਹਿਲੇ ਦਿਨ ਵੱਖ-ਵੱਖ ਵਰਗਾਂ ਦੇ ਫੁੱਟਬਾਲ ਮੁਕਾਬਲੇ ਕਰਵਾਏ ਗਏ। ਦੂਜੇ ਅਤੇ ਆਖਰੀ ਦਿਨ ਸੈਮੀਫਾਈਨਲ ਅਤੇ ਫਾਈਨਲ ਮੈਚ ਬੇਹੱਦ ਰੋਮਾਂਚਕ ਰਹੇ। ਫਾਈਨਲ ਮੁਕਾਬਲੇ ਵਿਚ ਜੀ.ਐਨ.ਜੀ. ਫੁੱਟਬਾਲ ਕਲੱਬ ਦੀ ਟੀਮ ਨੇ ਜੇਤੂ ਟਰਾਫੀ ’ਤੇ ਕਬਜ਼ਾ ਕੀਤਾ। ਇਸ ਦੌਰਾਨ ਲੜਕਿਆਂ, ਲੜਕੀਆਂ ਅਤੇ ਬੱਚਿਆਂ ਦੇ ਵੀ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਗਏ। ਜੀ.ਐਨ.ਜੀ. ਫੁੱਟਬਾਲ ਕਲੱਬ ਦੇ ਸੇਵਾਦਾਰਾਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਸੁਆਦੀ ਪਕਵਾਨਾਂ ਦੇ ਲੰਗਰ ਲਗਾਏ ਗਏ, ਜਿਨ੍ਹਾਂ ਦਾ ਹਾਜ਼ਰ ਲੋਕਾਂ ਨੇ ਭਰਪੂਰ ਲਾਭ ਲਿਆ। ਸਮਾਪਤੀ ਸਮਾਰੋਹ ਦੌਰਾਨ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਟਰਾਫੀਆਂ, ਮੈਡਲ ਅਤੇ ਹੋਰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁਲਵਿੰਦਰ ਸਿੰਘ ਜੌਹਲ ਤੇ ਡਾ. ਚੰਨਪ੍ਰੀਤ ਸਿੰਘ ਨੇ ਟੂਰਨਾਮੈਂਟ ਨੂੰ ਸਫਲ ਬਣਾਉਣ ’ਚ ਸਹਿਯੋਗ ਦੇਣ ਵਾਲੇ ਖਿਡਾਰੀਆਂ, ਪ੍ਰਬੰਧਕਾਂ, ਸੇਵਾਦਾਰਾਂ, ਸਪਾਂਸਰਾਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਮਾਗਮ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਦੇ ਹਨ।
ਪਿਛਲੀ ਖ਼ਬਰ ਫਲਸ਼ਿੰਗ ਗੁਰਦੁਆਰਾ ਸਾਹਿਬ ਵਿਖੇ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾ... ਅਗਲੀ ਖ਼ਬਰ ਸਕਾਟਲੈਂਡ ਦੀ ਯੂਨੀਵਰਸਿਟੀ ਤੋਂ ਭਾਰਤੀ ਵਿਦਿਆਰਥਣ ਅੱਵਲ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।