06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਫਲਸ਼ਿੰਗ ਗੁਰਦੁਆਰਾ ਸਾਹਿਬ ਵਿਖੇ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 08-07-2026
ਨਿਊਯਾਰਕ, 7 ਜੁਲਾਈ (ਰਾਜੂ ਸਹਿਬਾਜ਼ਪੁਰਾ)-ਨਿਊਯਾਰਕ ਦੇ ਫਲਸ਼ਿੰਗ ਸਥਿਤ ਗੁਰਦੁਆਰਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ, ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਕੀਤਾ। ਸਮਾਗਮ ਦੌਰਾਨ ਪ੍ਰਸਿੱਧ ਢਾਡੀ ਭਾਈ ਮਹਲ ਸਿੰਘ ਚੰਡੀਗੜ੍ਹ ਵਾਲਿਆਂ ਨੇ ਗੁਰੂ ਸਾਹਿਬ ਦੇ ਜੀਵਨ, ਬਹਾਦਰੀ ਤੇ ਸਿੱਖ ਇਤਿਹਾਸ ਨਾਲ ਜੁੜੀਆਂ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਭਾਈ ਰਣਜੀਤ ਸਿੰਘ ਨਿਆਣਾ ਤੇ ਭਾਈ ਜਸਪਾਲ ਸਿੰਘ ਤੇ ਅਮਰਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਤੇ ਪੂਰੇ ਦੀਵਾਨ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ।
ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਿੰਦਰ ਸਿੰਘ ਅਤੇ ਸਟੇਜ ਸਕੱਤਰ ਮੱਖਣ ਸਿੰਘ ਨੇ ਸਮੂਹ ਸੰਗਤਾਂ, ਕੀਰਤਨੀ ਤੇ ਢਾਡੀ ਜਥਿਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਸੰਗਤ ਨੂੰ ਗੁਰੂ ਘਰ ਨਾਲ ਜੁੜਨ, ਗੁਰਬਾਣੀ ਦੇ ਉਪਦੇਸ਼ਾਂ ਨੂੰ ਜੀਵਨ ਵਿੱਚ ਅਪਣਾਉਣ ਅਤੇ ਸੱਚੇ ਗੁਰੂ ਵਾਲੇ ਬਣਨ ਦੀ ਪ੍ਰੇਰਣਾ ਦਿੱਤੀ। ਸਮਾਗਮ ਦੇ ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ, ਜਿਸ ਵਿਚ ਸੰਗਤਾਂ ਨੇ ਵੱਡੀ ਸ਼ਰਧਾ ਨਾਲ ਪ੍ਰਸਾਦਾ ਛਕਿਆ ਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਪਿਛਲੀ ਖ਼ਬਰ ਰਿਚਮੰਡ ਸਕੇਟਿੰਗ ਕਲੱਬ ਦੇ ਖਿਡਾਰੀਆਂ ਨੇ ਜਿੱਤੇ ਕਈ ਤਗਮੇ ਅਗਲੀ ਖ਼ਬਰ ਜੀ.ਐਨ.ਜੀ. ਫੁੱਟਬਾਲ ਕਲੱਬ ਦੀ ਟੀਮ ਨੇ ਜਿੱਤਿਆ 2 ਰੋਜ਼ਾ ਟੂਰਨਾਮੈਂਟ ਦਾ ਫਾਈਨਲ ਮੈਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।