10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਆਪਣੇ ਬੱਚੇ ਦੀ ਕਾਤਲ ਰੋਜ਼ਦੀਪ ਨੂੰ ਸਥਾਨਕ ਲੋਕਾਂ ਨੇ ਘੇਰਿਆ

ਅਜੀਤ ਡੈਸਕ 10-07-2026
ਗਲਾਸਗੋ, 9 ਜੁਲਾਈ (ਹਰਜੀਤ ਸਿੰਘ ਦੁਸਾਂਝ ਪੁਆਦੜਾ) - ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਚ ਉਸ ਵੇਲੇ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਜਦੋਂ ਆਪਣੇ ਹੀ ਬੱਚੇ ਦੇ ਕਤਲ ਦੇ ਮਾਮਲੇ ਵਿਚ ਸਜ਼ਾਯਾਫਤਾ ਰੋਜ਼ਦੀਪ ਅਡੇਕੋਆ ਦੇ ਗਲਾਸਗੋ ਦੇ ਇਕ ਰਿਹਾਇਸ਼ੀ ਇਲਾਕੇ ਵਿਚ ਹੋਣ ਦੀ ਖ਼ਬਰ ਸਥਾਨਕ ਲੋਕਾਂ ਵਿਚ ਫੈਲ ਗਈ। ਇਸ ਤੋਂ ਬਾਅਦ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ ਅਤੇ ਉਸ ਦੇ ਵਿਰੋਧ ਵਿਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਲੋਕਾਂ ਵੱਲੋਂ ‘ਡੈਣ’ ਅਤੇ ‘ਬੱਚੇ ਦੀ ਕਾਤਲ’ ਵਰਗੇ ਨਾਅਰੇ ਲਗਾਏ ਗਏ। ਹਾਲਾਤ ਨੂੰ ਵਿਗੜਦਾ ਦੇਖਦਿਆਂ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਰੋਜ਼ਦੀਪ ਅਡੇਕੋਆ ਨੂੰ ਸੁਰੱਖਿਆ ਘੇਰੇ ਵਿਚ ਉਥੋਂ ਹਟਾ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬੀ ਮੂਲ ਦੀ ਰੋਜ਼ਦੀਪ ਅਡੇਕੋਆ ਨੂੰ 2014 ਵਿਚ ਆਪਣੇ ਤਿੰਨ ਸਾਲਾ ਪੁੱਤਰ ਮਿਕਾਏਲ ਕੁਲਾਰ ਦੀ ਹੱਤਿਆ ਦੇ ਦੋਸ਼ ਵਿਚ 11 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਅੱਜ ਵੀ ਇਹ ਦੇਸ਼ ਦੇ ਸਭ ਤੋਂ ਚਰਚਿਤ ਅਪਰਾਧਿਕ ਮਾਮਲਿਆਂ ਵਿਚੋਂ ਇੱਕ ਮੰਨਿਆ ਜਾਂਦਾ ਹੈ। ਸਥਾਨਕ ਲੋਕਾਂ ਦਾ ਕਹਿਣਾ ਸੀ ਕਿ ਅਜਿਹੇ ਗੰਭੀਰ ਅਪਰਾਧ ਵਿਚ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਉਨ੍ਹਾਂ ਦੇ ਇਲਾਕੇ ਵਿਚ ਰੱਖਣ ਬਾਰੇ ਉਨ੍ਹਾਂ ਨੂੰ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਪਿਛਲੀ ਖ਼ਬਰ 54.7 ਕਰੋੜ ਡਾਲਰ ਦੇ ਮੈਡੀਕੇਅਰ ਘਪਲੇ ਦਾ ਮੁੱਖ ਦੋਸ਼ੀ ਐਫ.ਬੀ.ਆਈ. ਦੀ ‘ਮੋਸਟ ਵਾਂਟੇਡ’ ਸੂਚੀ ’ਚ ਅਗਲੀ ਖ਼ਬਰ ਸਤਨਾਮ ਸਿੰਘ ਨੂੰ ਮੌਤ ਦੇ ਮੂੰਹ ਧੱਕਣ ਵਾਲੇ ਇਟਾਲੀਅਨ ਮਾਲਕ ਨੂੰ 16 ਸਾਲ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।