09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਗਲੋਬਲ ਸਿੱਖ ਕੌਂਸਲ ਵਲੋਂ ਫ਼ਿਲਮ ਸਤਲੁਜ ਦੇ ਪ੍ਰਸਾਰਨ ’ਤੇ ਰੋਕ ਦੀ ਸਖ਼ਤ ਨਿੰਦਾ

ਅਜੀਤ ਡੈਸਕ 10-07-2026
ਲੰਡਨ, 9 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗਲੋਬਲ ਸਿੱਖ ਕੌਂਸਲ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਉਨ੍ਹਾਂ ਵਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਉੱਤੇ ਬਣੀ ਫ਼ਿਲਮ ਸਤਲੁਜ ਦੇ ਭਾਰਤ ਅੰਦਰ ਪ੍ਰਸਾਰਣ ਉੱਤੇ ਰੋਕ ਲਗਾਉਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਕੌਂਸਲ ਨੇ ਕਿਹਾ ਕਿ ਇਹ ਕਾਰਵਾਈ ਸੱਚ, ਇਤਿਹਾਸ ਅਤੇ ਵਿਚਾਰ ਪ੍ਰਗਟਾਉਣ ਦੀ ਅਜ਼ਾਦੀ ਨੂੰ ਦਬਾਉਣ ਵਾਲਾ ਕਦਮ ਹੈ। ਕੌਂਸਲ ਨੇ ਕਿਹਾ ਕਿ ਜਦੋਂ ਦੇਸ਼ ਵਿਚ ਵੱਖ ਵੱਖ ਇਤਿਹਾਸਕ, ਸਮਾਜਿਕ ਅਤੇ ਰਾਜਨੀਤਕ ਵਿਸ਼ਿਆਂ ਉੱਤੇ ਬਣੀਆਂ ਫ਼ਿਲਮਾਂ ਨੂੰ ਪ੍ਰਦਰਸ਼ਿਤ ਕੀਤਾ ਜਾ ਸਕਦਾ ਹੈ, ਤਾਂ ਘੱਟ ਗਿਣਤੀ ਸਿੱਖ ਭਾਈਚਾਰੇ ਉੱਤੇ ਹੋਏ ਤਸ਼ੱਦਦ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਬਣੀ ਫ਼ਿਲਮ ਨੂੰ ਰੋਕਣਾ ਪੱਖਪਾਤੀ ਅਤੇ ਅਨਿਆਇਕ ਕਾਰਵਾਈ ਹੈ। ਕੌਂਸਲ ਦੇ ਅੰਮ੍ਰਿਤਪਾਲ ਸਿੰਘ ਸਚਦੇਵਾ ਨੇ ਕਿਹਾ ਕਿ ਫ਼ਿਲਮ ਸਤਲੁਜ ਉੱਤੇ ਰੋਕ ਨਾਲ ਸਿੱਖ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਗਲੋਬਲ ਸਿੱਖ ਕੌਂਸਲ ਨੇ ਭਾਰਤ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਫ਼ਿਲਮ ਸਤਲੁਜ ਦੇ ਪ੍ਰਸਾਰਣ ਉੱਤੇ ਲਗਾਈ ਰੋਕ ਤੁਰੰਤ ਹਟਾਈ ਜਾਵੇ।
ਪਿਛਲੀ ਖ਼ਬਰ ਉੱਤਰੀ ਆਇਰਲੈਂਡ ’ਚ ਮਸਜਿਦ ਦੀ ਨਕਲ ਨੇ ਛੇੜਿਆ ਵਿਵਾਦ ਅਗਲੀ ਖ਼ਬਰ ਵਿਨੀਪੈਗ ਵਿਖੇ ਹਿੰਦੂ ਭਾਈਚਾਰੇ ਵੱਲੋਂ ਰਥ ਯਾਤਰਾ ਕੱਢੀ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।