09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਨਰਸਾਂ ਦੀ ਹੜਤਾਲ ਕਾਰਨ ਵੈਨਕੂਵਰ ਦੇ ਹਸਪਤਾਲਾਂ ਦੀਆਂ ਸੇਵਾਵਾਂ ਪ੍ਰਭਾਵਿਤ

ਅਜੀਤ ਡੈਸਕ 10-07-2026
ਵੈਨਕੂਵਰ, 9 ਜੁਲਾਈ (ਮਲਕੀਤ ਸਿੰਘ) – ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਨਰਸਾਂ ਦੀ ਚੱਲ ਰਹੀ ਹੜਤਾਲ ਦਾ ਅਸਰ ਹੁਣ ਵੈਨਕੂਵਰ ਦੇ ਹਸਪਤਾਲਾਂ ਵਿਚ ਵੀ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਹੜਤਾਲ ਦੇ ਬਾਵਜੂਦ ਜ਼ਰੂਰੀ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਜਾਰੀ ਰੱਖੀਆਂ ਜਾ ਰਹੀਆਂ ਹਨ, ਪਰ ਕਈ ਹੋਰ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਹੈ। ਵੈਨਕੂਵਰ ਜਨਰਲ ਹਸਪਤਾਲ ਦੇ ਬਾਹਰ ਨਰਸਾਂ ਨੇ ਧਰਨੇ ਸ਼ੁਰੂ ਕਰ ਦਿੱਤੇ ਹਨ, ਜਦਕਿ ਆਉਣ ਵਾਲੇ ਦਿਨਾਂ ਵਿਚ ਇਹ ਧਰਨੇ ਸਰੀ ਮੈਮੋਰੀਅਲ ਹਸਪਤਾਲ ਸਮੇਤ ਹੋਰ ਸਿਹਤ ਕੇਂਦਰਾਂ ਤੱਕ ਵੀ ਵਧਾਏ ਜਾਣ ਦੀ ਸੰਭਾਵਨਾ ਹੈ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗੈਰ-ਐਮਰਜੈਂਸੀ ਇਲਾਜ ਲਈ ਹਸਪਤਾਲ ਜਾਣ ਤੋਂ ਪਹਿਲਾਂ ਆਪਣੇ ਸਿਹਤ ਕੇਂਦਰ ਨਾਲ ਸੰਪਰਕ ਕਰ ਲੈਣ। ਐਮਰਜੈਂਸੀ ਮਰੀਜ਼ਾਂ ਨੂੰ ਲੋੜੀਂਦੀਆਂ ਸੇਵਾਵਾਂ ਪਹਿਲਾਂ ਵਾਂਗ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਦੋਵਾਂ ਧਿਰਾਂ ਵਿਚਾਲੇ ਵਿਵਾਦ ਦੇ ਹੱਲ ਲਈ ਗੱਲਬਾਤ ਜਾਰੀ ਹੈ, ਪਰ ਅਜੇ ਤੱਕ ਕੋਈ ਸਮਝੌਤਾ ਨਹੀਂ ਹੋ ਸਕਿਆ।
ਪਿਛਲੀ ਖ਼ਬਰ ਦੱਖਣੀ ਕੋਰੀਆ ਦੇ ਸੁਪਰੀਮ ਕੋਰਟ ਨੇ ਯੂਨ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਅਗਲੀ ਖ਼ਬਰ ਜੰਗਲੀ ਅੱਗ ਨੇ ਮਚਾਈ ਤਬਾਹੀ, ਰਿਜ਼ੋਰਟ ਮਾਲਕ ਦੇ ਕੈਬਿਨ ਤੇ ਟ੍ਰੇਲਰ ਸੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।