15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਤਲੁਜ ਫਿਲਮ ਵਿਖਾਈ

ਅਜੀਤ ਡੈਸਕ 16-07-2026
ਲੰਡਨ, 15 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਸਾਊਥਾਲ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪਾਰਕਿੰਗ ਵਿੱਚ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਸਤਲੁਜ’ ਦੀ ਇੱਕ ਵਿਸ਼ੇਸ਼ ਓਪਨ-ਏਅਰ (ਖੁੱਲ੍ਹੇ ਅਸਮਾਨ ਹੇਠ) ਸਕ੍ਰੀਨਿੰਗ ਕਰਵਾਈ ਗਈ, ਜਿਸ ਵਿੱਚ ਸੈਂਕੜੇ ਦੀ ਤਦਾਦ ਵਿੱਚ ਸੰਗਤਾਂ ਸ਼ਾਮਲ ਹੋਈਆਂ। ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਗੁਰਦੁਆਰਾ ਸਾਹਿਬ ਦੀ ਕਾਰ ਪਾਰਕਿੰਗ ਵਿੱਚ ਕਰਵਾਈ ਗਈ ਇਸ ਮੁਫ਼ਤ ਸਕ੍ਰੀਨਿੰਗ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਬੀਬੀਆਂ ਵੱਡੀ ਗਿਣਤੀ ਵਿੱਚ ਪਹੁੰਚੇ। ਸੰਗਤਾਂ ਦੀ ਗਿਣਤੀ ਇੰਨੀ ਜ਼ਿਆਦਾ ਸੀ ਕਿ ਸਕ੍ਰੀਨਿੰਗ ਸ਼ੁਰੂ ਹੋਣ ਤੋਂ ਬਾਅਦ ਵੀ ਵਾਧੂ ਕੁਰਸੀਆਂ ਦਾ ਪ੍ਰਬੰਧ ਕਰਨਾ ਪਿਆ। ਇਹ ਫ਼ਿਲਮ 3 ਜੁਲਾਈ ਨੂੰ ਓ.ਟੀ.ਟੀ. ਪਲੇਟਫਾਰਮ ‘ਜ਼ੀ 5’ ‘ਤੇ ਰਿਲੀਜ਼ ਹੋਣ ਦੇ ਮਹਿਜ਼ 48 ਘੰਟਿਆਂ ਦੇ ਅੰਦਰ ਹੀ ਉਥੋਂ ਹਟਾ ਦਿੱਤੀ ਗਈ ਸੀ। ਭਾਰਤ ਵਿੱਚ ਅਧਿਕਾਰਤ ਰਿਲੀਜ਼ ਨਾ ਹੋਣ ਅਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ, ਪੰਜਾਬ, ਦਿੱਲੀ ਅਤੇ ਹੁਣ ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ਵੱਲੋਂ ਸੁਤੰਤਰ ਤੌਰ ‘ਤੇ ਇਸ ਦੀਆਂ ਸਕ੍ਰੀਨਿੰਗਾਂ ਕੀਤੀਆਂ ਜਾ ਰਹੀਆਂ ਹਨ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ ਨੇ ਕਿਹਾ ਕਿ ਉਹ ਹਾਲਾਤ ਸਿੱਖਾਂ ਲਈ ਕਿੰਨੇ ਭਿਆਨਕ ਸਨ ਸਭ ਨੇ ਦੇਖੇ ਹਨ। ਸੱਚ ਬਾਹਰ ਆ ਜਾਣ ਦੇ ਡਰੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਅਵਾਜ਼ ਨੂੰ ਉਸ ਸਮੇਂ ਵੀ ਦਬਾਇਆ ਗਿਆ ਅਤੇ ਅੱਜ ਵੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਈ ਜਸਵੰਤ ਸਿੰਘ ਖਾਲੜਾ ਦੇ ਭਰਾ ਅਮਰਜੀਤ ਸਿੰਘ ਖਾਲੜਾ ਨੇ ਹੱਡਬੀਤੀ ਸੁਣਾਉਂਦਿਆਂ ਕਿਹਾ ਕਿ ਸੱਚ ਨੂੰ ਲਕੋਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਫਿਲਮ ਵੇਖ ਕੇ ਸਿੱਖਣ ਦੀ ਲੋੜ ਹੈ ਕਿ ਸਿੱਖ ਕੌਮ ਨੂੰ ਕਿਸ ਤਰ੍ਹਾਂ ਘੇਰਿਆ ਹੋਇਆ ਹੈ ਅਤੇ ਅਸੀਂ ਆਪਣੀ ਅਗਲੀ ਪੀੜ੍ਹੀ ਨੂੰ ਕਿਸ ਤਰ੍ਹਾਂ ਬਚਾ ਕੇ ਸਿੱਖੀ ਦੇ ਸਿਧਾਂਤ ਤੇ ਚੱਲਣ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਬੰਦੀ ਸਿੰਘਾਂ ਨੂੰ ਪੈਰੋਲ ਦੇਣ ਲਈ ਵੀ ਤਿਆਰ ਨਹੀਂ ਜਦ ਕਿ ਦੂਜੇ ਪਾਸੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਤਲ ਪੁਲਿਸ ਅਫਸਰਾਂ ਨੂੰ ਤਿੰਨ ਤਿੰਨ ਸਾਲ ਤੋਂ ਗੁਪਤ ਤਰੀਕੇ ਨਾਲ ਜੇਲ੍ਹ ਤੋਂ ਬਾਹਰ ਰੱਖਿਆ ਜਾ ਰਿਹਾ ਹੈ। ਇਸ ਮੌਕੇ ਗਿਆਨੀ ਬਲਵਿੰਦਰ ਸਿੰਘ ਪੱਟੀ, ਭਾਈ ਮਨਦੀਪ ਸਿੰਘ ਸਿੱਧੂ, ਡਾਃ ਸੁਖਦੇਵ ਸਿੰਘ ਉਦੋਕੇ ਆਦਿ ਨੇ ਵੀ ਸੰਬੋਧਨ ਕੀਤਾ।

ਪਿਛਲੀ ਖ਼ਬਰ ਬੇਕਰਸਫੀਲਡ ’ਚ ਐਸ ਅਸ਼ੋਕ ਭੌਰਾ ਨਾਲ ਰੂ-ਬ-ਰੂ ਸਮਾਗਮ ’ਚ ਸ਼ਾਮਲ ਹੋਏ ਵੱਡੀ ਗਿਣਤੀ ’ਚ ਪੰਜਾਬੀ ਪਰਿਵਾਰ-ਪੱਤਰਕਾਰੀ-ਲੇਖਣੀ... ਅਗਲੀ ਖ਼ਬਰ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ‘ਤੇ ਸਰਕਾਰ ਦੀ ਚੁੱਪੀ ਨੂੰ ਪਾਰਲੀਮੈਂਟ ਵਿਚ ਸਿੱਖਾਂ ਦੀ ਚੁਣੌਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।