08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਦੱਖਣੀ ਟੈਕਸਾਸ ’ਚ ‘ਆਇਸ’ ਵਲੋਂ ਇਕ ਹੀ ਦਿਨ ’ਚ 238 ਗੈਰ-ਕਾਨੂੰਨੀ ਪ੍ਰਵਾਸੀ ਗ੍ਰਿਫ਼ਤਾਰ

ਅਜੀਤ ਡੈਸਕ 18-07-2026
ਨਿਊਯਾਰਕ, 17 ਜੁਲਾਈ (ਰਾਜੂ ਸਹਿਬਾਜ਼ਪੁਰਾ)-ਅਮਰੀਕੀ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (‘ਆਇਸ’) ਨੇ ਦੱਖਣੀ ਟੈਕਸਾਸ ਦੇ ਰਿਓ ਗ੍ਰਾਂਡੇ ਵੈਲੀ ਖੇਤਰ ’ਚ ਇਕ ਵੱਡੀ ਕਾਰਵਾਈ ਦੌਰਾਨ ਇਕ ਹੀ ਦਿਨ ’ਚ 238 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਏਜੰਸੀ ਮੁਤਾਬਕ ਇਹ ਹਰਲਿੰਜਨ ਫੀਲਡ ਦਫ਼ਤਰ ਦੇ ਇਤਿਹਾਸ ਵਿਚ ਇਕ ਦਿਨ ਦੀ ਸਭ ਤੋਂ ਵੱਡੀ ਨਿਸ਼ਾਨਾ ਬਣਾਕੇ ਕੀਤੀ ਗਈ ਗ੍ਰਿਫ਼ਤਾਰੀ ਮੁਹਿੰਮ ਹੈ। ‘ਆਇਸ’ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਚ ਅਜਿਹੇ ਲੋਕ ਵੀ ਸ਼ਾਮਲ ਹਨ ਜੋ ਪਹਿਲਾਂ ਅਗਵਾ ਕਰਨ ਦੀ ਕੋਸ਼ਿਸ਼, ਜਿਨਸੀ ਹਮਲੇ, ਨਸ਼ੀਲੇ ਪਦਾਰਥਾਂ ਨਾਲ ਜੁੜੇ ਅਪਰਾਧਾਂ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਵਾਰ-ਵਾਰ ਅਮਰੀਕਾ ’ਚ ਦਾਖ਼ਲ ਹੋਣ ਵਰਗੇ ਮਾਮਲਿਆਂ ’ਚ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਹਨ। ‘ਆਇਸ’ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਅਪਰਾਧਿਕ ਪਿਛੋਕੜ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲੈ ਕੇ ਅਮਰੀਕੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨਾ ਹੈ।
ਪਿਛਲੀ ਖ਼ਬਰ ਆਖਰੀ ਪਲ ’ਚ ਰੁਕੀ ਸਪੇਸਐਕਸ ਦੀ ਸਟਾਰਸ਼ਿਪ ਉਡਾਣ, 2 ਰੈਪਟਰ ਇੰਜਣ ਬਦਲਣ ਦਾ ਫੈਸਲਾ ਅਗਲੀ ਖ਼ਬਰ ਹਰ ਇਕ ਪੰਜਾਬੀ ਦੀ ਆਪਣੀ ਕਹਾਣੀ ਹੈ ‘ਦਸਤਾਰ’-ਤਰਸੇਮ ਜੱਸੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।