05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਦਿਖਾਈ ਗਈ ਫ਼ਿਲਮ ‘ਸਤਲੁਜ’

ਅਜੀਤ ਡੈਸਕ 20-07-2026
ਗਲਾਸਗੋ, 19 ਜੁਲਾਈ (ਹਰਜੀਤ ਸਿੰਘ ਦੁਸਾਂਝ ਪੁਆਦੜਾ )-ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਮਨੁੱਖੀ ਅਧਿਕਾਰਾਂ ਦੇ ਨਿਡਰ ਰਾਖੇ ਤੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਦਾ ਵਿਸ਼ੇਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦਾ ਲੰਗਰ ਹਾਲ ਸੰਗਤਾਂ ਨਾਲ ਖਚਾਖਚ ਭਰਿਆ ਹੋਇਆ ਸੀ ਅਤੇ ਹਰ ਉਮਰ ਦੇ ਦਰਸ਼ਕਾਂ ਨੇ ਬੜੀ ਗੰਭੀਰਤਾ ਅਤੇ ਭਾਵੁਕਤਾ ਨਾਲ ਫ਼ਿਲਮ ਨੂੰ ਦੇਖਿਆ। ਫ਼ਿਲਮ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਗਏ ਇਤਿਹਾਸਕ ਸੰਘਰਸ਼, ਬੇਕਸੂਰ ਨੌਜਵਾਨਾਂ ਦੇ ਲਾਪਤਾ ਹੋਣ ਅਤੇ ਝੂਠੇ ਪੁਲਿਸ ਮੁਕਾਬਲਿਆਂ ਦਾ ਪਰਦਾਫ਼ਾਸ਼ ਕਰਨ ਲਈ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਫ਼ਿਲਮ ਦੌਰਾਨ ਹਾਲ ਵਿੱਚ ਡੂੰਘੀ ਖਾਮੋਸ਼ੀ ਰਹੀ ਅਤੇ ਕਈ ਦਰਸ਼ਕ ਭਾਵੁਕ ਵੀ ਨਜ਼ਰ ਆਏ। ਫਿਲਮ ਦੀ ਸਕ੍ਰੀਨਿੰਗ ਦੌਰਾਨ ਵੱਡੀ ਗਿਣਤੀ ਵਿੱਚ ਪਰਿਵਾਰਾਂ, ਨੌਜਵਾਨਾਂ, ਬਜ਼ੁਰਗਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਹਾਜ਼ਰ ਸੰਗਤ ਨੇ ਕਿਹਾ ਕਿ ਅਜਿਹੀਆਂ ਫ਼ਿਲਮਾਂ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ, ਮਨੁੱਖੀ ਅਧਿਕਾਰਾਂ ਦੀ ਅਹਿਮੀਅਤ ਅਤੇ ਸੱਚ ਲਈ ਡਟ ਕੇ ਖੜ੍ਹੇ ਰਹਿਣ ਦੀ ਪ੍ਰੇਰਣਾ ਦਿੰਦੀਆਂ ਹਨ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਮੱਖਣ ਸਿੰਘ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਈ ਜਸਵੰਤ ਸਿੰਘ ਖਾਲੜਾ ਵਰਗੇ ਮਹਾਨ ਸ਼ਹੀਦਾਂ ਦੀ ਸੋਚ ਅਤੇ ਕੁਰਬਾਨੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਇਤਿਹਾਸਕ ਅਤੇ ਜਾਗਰੂਕਤਾ ਭਰੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ।
ਪਿਛਲੀ ਖ਼ਬਰ ਸੈਮਸੰਗ ’ਚ ਸੈਂਕੜੇ ਮੁਲਾਜ਼ਮਾਂ ਦੀਆਂ ਨੌਕਰੀਆਂ ’ਤੇ ਚੱਲੀ ਕੈਂਚੀ ਅਗਲੀ ਖ਼ਬਰ ਬਰੈਂਪਟਨ ਸਿਟੀ ਦਾ ਮੇਲਾ ‘ਕੈਰਾਬਰਮ’ ਰੰਗ ਬਿਰੰਗੀਆਂ ਸੁਗੰਧੀਆ ਛੱਡਦਾ ਸਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।